couponatlas.

Гуру Грантх Сахиб (гурмукхи): Анг 496

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਹਰਿ ਧਨ. ਮੇਰੀ ਚਿੰਤ ਵਿਸਾਰੀ; ਹਰਿ ਧਨਿ. ਲਾਹਿਆ ਧੋਖਾ ॥ ਹਰਿ ਧਨ ਤੇ. ਮੈ ਨਵ ਨਿਧਿ ਪਾਈ; ਹਾਥਿ ਚਰਿਓ ਹਰਿ ਥੋਕਾ ॥੩॥ ਖਾਵਹੁ ਖਰਚਹੁ. ਤੋਟਿ ਨ ਆਵੈ; ਹਲਤ ਪਲਤ ਕੈ ਸੰਗੇ ॥ ਲਾਦਿ ਖਜਾਨਾ. ਗੁਰਿ ਨਾਨਕ ਕਉ ਦੀਆ; ਇਹੁ ਮਨੁ ਹਰਿ ਰੰਗਿ ਰੰਗੇ ॥੪॥੨॥੩॥ ਗੂਜਰੀ ਮਹਲਾ ੫ ॥ ਜਿਸੁ ਸਿਮਰਤ ਸਭਿ ਕਿਲਵਿਖ ਨਾਸਹਿ; ਪਿਤਰੀ ਹੋਇ ਉਧਾਰੋ ॥ ਸੋ ਹਰਿ ਹਰਿ ਤੁਮੑ ਸਦ ਹੀ ਜਾਪਹੁ; ਜਾ ਕਾ. ਅੰਤੁ ਨ ਪਾਰੋ ॥੧॥ ਪੂਤਾ; ਮਾਤਾ ਕੀ, ਆਸੀਸ ॥ ਨਿਮਖ. ਨ ਬਿਸਰਉ. ਤੁਮੑ ਕਉ ਹਰਿ ਹਰਿ; ਸਦਾ ਭਜਹੁ ਜਗਦੀਸ ॥੧॥ ਰਹਾਉ ॥ ਸਤਿਗੁਰੁ ਤੁਮੑ ਕਉ ਹੋਇ ਦਇਆਲਾ; ਸੰਤਸੰਗਿ ਤੇਰੀ ਪ੍ਰੀਤਿ ॥ ਕਾਪੜੁ ਪਤਿ ਪਰਮੇਸਰੁ ਰਾਖੀ; ਭੋਜਨੁ ਕੀਰਤਨੁ ਨੀਤਿ ॥੨॥ ਅੰਮ੍ਰਿਤੁ ਪੀਵਹੁ ਸਦਾ ਚਿਰੁ ਜੀਵਹੁ; ਹਰਿ ਸਿਮਰਤ ਅਨਦ ਅਨੰਤਾ ॥ ਰੰਗ ਤਮਾਸਾ ਪੂਰਨ ਆਸਾ; ਕਬਹਿ. ਨ ਬਿਆਪੈ ਚਿੰਤਾ ॥੩॥ ਭਵਰੁ ਤੁਮੑਾਰਾ. ਇਹੁ ਮਨੁ ਹੋਵਉ; ਹਰਿ ਚਰਣਾ ਹੋਹੁ ਕਉਲਾ ॥ ਨਾਨਕ ਦਾਸੁ. ਉਨ ਸੰਗਿ ਲਪਟਾਇਓ; ਜਿਉ ਬੂੰਦਹਿ ਚਾਤ੍ਰਿਕੁ. ਮਉਲਾ ॥੪॥੩॥੪॥ ਗੂਜਰੀ ਮਹਲਾ ੫ ॥ ਮਤਾ ਕਰੈ. ਪਛਮ ਕੈ ਤਾਈ; ਪੂਰਬ ਹੀ ਲੈ ਜਾਤ ॥ ਖਿਨ ਮਹਿ, ਥਾਪਿ ਉਥਾਪਨਹਾਰਾ; ਆਪਨ ਹਾਥਿ ਮਤਾਤ ॥੧॥ ਸਿਆਨਪ; ਕਾਹੂ. ਕਾਮਿ ਨ ਆਤ ॥ ਜੋ ਅਨਰੂਪਿਓ ਠਾਕੁਰਿ ਮੇਰੈ; ਹੋਇ ਰਹੀ, ਉਹ ਬਾਤ ॥੧॥ ਰਹਾਉ ॥ ਦੇਸੁ ਕਮਾਵਨ. ਧਨ ਜੋਰਨ ਕੀ ਮਨਸਾ; ਬੀਚੇ ਨਿਕਸੇ ਸਾਸ ॥ ਲਸਕਰ ਨੇਬ ਖਵਾਸ ਸਭ ਤਿਆਗੇ; ਜਮ ਪੁਰਿ ਊਠਿ ਸਿਧਾਸ ॥੨॥ ਹੋਇ ਅਨੰਨਿ, ਮਨਹਠ ਕੀ ਦ੍ਰਿੜਤਾ; ਆਪਸ ਕਉ ਜਾਨਾਤ ॥ ਜੋ ਅਨਿੰਦੁ. ਨਿੰਦੁ ਕਰਿ ਛੋਡਿਓ; ਸੋਈ ਫਿਰਿ ਫਿਰਿ ਖਾਤ ॥੩॥ ਸਹਜ ਸੁਭਾਇ, ਭਏ ਕਿਰਪਾਲਾ; ਤਿਸੁ ਜਨ ਕੀ ਕਾਟੀ ਫਾਸ ॥ ਕਹੁ ਨਾਨਕ. ਗੁਰੁ ਪੂਰਾ ਭੇਟਿਆ; ਪਰਵਾਣੁ ਗਿਰਸਤ ਉਦਾਸ ॥੪॥੪॥੫॥ ਗੂਜਰੀ ਮਹਲਾ ੫ ॥ ਨਾਮੁ ਨਿਧਾਨੁ. ਜਿਨਿ ਜਨਿ ਜਪਿਓ; ਤਿਨ ਕੇ ਬੰਧਨ ਕਾਟੇ ॥ ਕਾਮ ਕ੍ਰੋਧ ਮਾਇਆ ਬਿਖੁ ਮਮਤਾ; ਇਹ ਬਿਆਧਿ ਤੇ ਹਾਟੇ ॥੧॥ ਹਰਿ ਜਸੁ; ਸਾਧਸੰਗਿ ਮਿਲਿ ਗਾਇਓ ॥ ਗੁਰ ਪਰਸਾਦਿ. ਭਇਓ ਮਨੁ ਨਿਰਮਲੁ; ਸਰਬ ਸੁਖਾ ਸੁਖ. ਪਾਇਅਉ ॥੧॥ ਰਹਾਉ ॥ ਜੋ ਕਿਛੁ ਕੀਓ. ਸੋਈ ਭਲ ਮਾਨੈ; ਐਸੀ ਭਗਤਿ ਕਮਾਨੀ ॥ ਮਿਤ੍ਰ ਸਤ੍ਰੁ ਸਭ ਏਕ ਸਮਾਨੇ; ਜੋਗ ਜੁਗਤਿ ਨੀਸਾਨੀ ॥੨॥ ਪੂਰਨ ਪੂਰਿ ਰਹਿਓ ਸ੍ਰਬ ਥਾਈ; ਆਨ. ਨ ਕਤਹੂੰ ਜਾਤਾ ॥ ਘਟ ਘਟ ਅੰਤਰਿ. ਸਰਬ ਨਿਰੰਤਰਿ; ਰੰਗਿ ਰਵਿਓ ਰੰਗਿ ਰਾਤਾ ॥੩॥ ਭਏ ਕ੍ਰਿਪਾਲ ਦਇਆਲ ਗੁਪਾਲਾ; ਤਾ ਨਿਰਭੈ ਕੈ ਘਰਿ ਆਇਆ ॥
Источники и права