couponatlas.

Гуру Грантх Сахиб (гурмукхи): Анг 497

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਕਲਿ ਕਲੇਸ ਮਿਟੇ. ਖਿਨ ਭੀਤਰਿ; ਨਾਨਕ. ਸਹਜਿ ਸਮਾਇਆ ॥੪॥੫॥੬॥ ਗੂਜਰੀ ਮਹਲਾ ੫ ॥ ਜਿਸੁ ਮਾਨੁਖ ਪਹਿ, ਕਰਉ ਬੇਨਤੀ; ਸੋ ਅਪਨੈ ਦੁਖਿ ਭਰਿਆ ॥ ਪਾਰਬ੍ਰਹਮੁ. ਜਿਨਿ ਰਿਦੈ ਅਰਾਧਿਆ; ਤਿਨਿ. ਭਉ ਸਾਗਰੁ ਤਰਿਆ ॥੧॥ ਗੁਰ ਹਰਿ ਬਿਨੁ; ਕੋ. ਨ ਬ੍ਰਿਥਾ ਦੁਖੁ ਕਾਟੈ ॥ ਪ੍ਰਭੁ ਤਜਿ, ਅਵਰ ਸੇਵਕੁ ਜੇ ਹੋਈ ਹੈ; ਤਿਤੁ. ਮਾਨੁ ਮਹਤੁ ਜਸੁ ਘਾਟੈ ॥੧॥ ਰਹਾਉ ॥ ਮਾਇਆ ਕੇ. ਸਨਬੰਧ ਸੈਨ ਸਾਕ; ਕਿਤ ਹੀ ਕਾਮਿ. ਨ ਆਇਆ ॥ ਹਰਿ ਕਾ ਦਾਸੁ. ਨੀਚ ਕੁਲੁ ਊਚਾ; ਤਿਸੁ ਸੰਗਿ. ਮਨ ਬਾਂਛਤ ਫਲ ਪਾਇਆ ॥੨॥ ਲਾਖ ਕੋਟਿ ਬਿਖਿਆ ਕੇ ਬਿੰਜਨ; ਤਾ ਮਹਿ ਤ੍ਰਿਸਨ. ਨ ਬੂਝੀ ॥ ਸਿਮਰਤ ਨਾਮੁ ਕੋਟਿ ਉਜੀਆਰਾ; ਬਸਤੁ ਅਗੋਚਰ ਸੂਝੀ ॥੩॥ ਫਿਰਤ ਫਿਰਤ ਤੁਮੑਰੈ ਦੁਆਰਿ ਆਇਆ; ਭੈ ਭੰਜਨ ਹਰਿ ਰਾਇਆ ॥ ਸਾਧ ਕੇ ਚਰਨ ਧੂਰਿ, ਜਨੁ ਬਾਛੈ; ਸੁਖੁ ਨਾਨਕ. ਇਹੁ ਪਾਇਆ ॥੪॥੬॥੭॥ ਗੂਜਰੀ ਮਹਲਾ ੫ ਪੰਚਪਦਾ ਘਰੁ ੨ ॥ ੴ ਸਤਿਗੁਰ ਪ੍ਰਸਾਦਿ ॥ ਪ੍ਰਥਮੇ. ਗਰਭ ਮਾਤਾ ਕੈ ਵਾਸਾ; ਊਹਾ ਛੋਡਿ ਧਰਨਿ ਮਹਿ ਆਇਆ ॥ ਚਿਤ੍ਰ ਸਾਲ, ਸੁੰਦਰ ਬਾਗ ਮੰਦਰ; ਸੰਗਿ. ਨ ਕਛਹੂ ਜਾਇਆ ॥੧॥ ਅਵਰ ਸਭ ਮਿਥਿਆ; ਲੋਭ ਲਬੀ ॥ ਗੁਰਿ ਪੂਰੈ. ਦੀਓ ਹਰਿ ਨਾਮਾ; ਜੀਅ ਕਉ. ਏਹਾ ਵਸਤੁ ਫਬੀ ॥੧॥ ਰਹਾਉ ॥ ਇਸਟ ਮੀਤ ਬੰਧਪ ਸੁਤ ਭਾਈ; ਸੰਗਿ ਬਨਿਤਾ ਰਚਿ ਹਸਿਆ ॥ ਜਬ ਅੰਤੀ ਅਉਸਰੁ. ਆਇ ਬਨਿਓ ਹੈ; ਉਨੑ ਪੇਖਤ ਹੀ, ਕਾਲਿ ਗ੍ਰਸਿਆ ॥੨॥ ਕਰਿ ਕਰਿ ਅਨਰਥ. ਬਿਹਾਝੀ ਸੰਪੈ; ਸੁਇਨਾ ਰੂਪਾ ਦਾਮਾ ॥ ਭਾੜੀ ਕਉ ਓਹੁ ਭਾੜਾ ਮਿਲਿਆ; ਹੋਰੁ ਸਗਲ ਭਇਓ ਬਿਰਾਨਾ ॥੩॥ ਹੈਵਰ ਗੈਵਰ ਰਥ ਸੰਬਾਹੇ; ਗਹੁ ਕਰਿ. ਕੀਨੇ ਮੇਰੇ ॥ ਜਬ ਤੇ ਹੋਈ ਲਾਂਮੀ ਧਾਈ; ਚਲਹਿ ਨਾਹੀ ਇਕ ਪੈਰੇ ॥੪॥ ਨਾਮੁ ਧਨੁ, ਨਾਮੁ ਸੁਖ ਰਾਜਾ; ਨਾਮੁ ਕੁਟੰਬ ਸਹਾਈ ॥ ਨਾਮੁ ਸੰਪਤਿ ਗੁਰਿ ਨਾਨਕ ਕਉ ਦੀਈ; ਓਹ ਮਰੈ ਨ ਆਵੈ ਜਾਈ ॥੫॥੧॥੮॥ ਗੂਜਰੀ ਮਹਲਾ ੫ ਤਿਪਦੇ ਘਰੁ ੨ ॥ ੴ ਸਤਿਗੁਰ ਪ੍ਰਸਾਦਿ ॥ ਦੁਖ ਬਿਨਸੇ. ਸੁਖ ਕੀਆ ਨਿਵਾਸਾ; ਤ੍ਰਿਸਨਾ ਜਲਨਿ ਬੁਝਾਈ ॥ ਨਾਮੁ ਨਿਧਾਨੁ ਸਤਿਗੁਰੂ ਦ੍ਰਿੜਾਇਆ; ਬਿਨਸਿ ਨ ਆਵੈ ਜਾਈ ॥੧॥ ਹਰਿ ਜਪਿ; ਮਾਇਆ ਬੰਧਨ ਤੂਟੇ ॥ ਭਏ ਕ੍ਰਿਪਾਲ ਦਇਆਲ ਪ੍ਰਭ ਮੇਰੇ; ਸਾਧਸੰਗਤਿ ਮਿਲਿ ਛੂਟੇ ॥੧॥ ਰਹਾਉ ॥
Источники и права