couponatlas.

Гуру Грантх Сахиб (гурмукхи): Анг 50

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਸਤਿਗੁਰੁ ਗਹਿਰ ਗਭੀਰੁ ਹੈ; ਸੁਖ ਸਾਗਰੁ. ਅਘਖੰਡੁ ॥ ਜਿਨਿ ਗੁਰੁ ਸੇਵਿਆ ਆਪਣਾ; ਜਮਦੂਤ ਨ ਲਾਗੈ ਡੰਡੁ ॥ ਗੁਰ ਨਾਲਿ ਤੁਲਿ. ਨ ਲਗਈ; ਖੋਜਿ ਡਿਠਾ ਬ੍ਰਹਮੰਡੁ ॥ ਨਾਮੁ ਨਿਧਾਨੁ ਸਤਿਗੁਰਿ ਦੀਆ; ਸੁਖੁ ਨਾਨਕ. ਮਨ ਮਹਿ ਮੰਡੁ ॥੪॥੨੦॥੯੦॥ ਸਿਰੀਰਾਗੁ ਮਹਲਾ ੫ ॥ ਮਿਠਾ ਕਰਿ ਕੈ ਖਾਇਆ; ਕਉੜਾ ਉਪਜਿਆ ਸਾਦੁ ॥ ਭਾਈ ਮੀਤ ਸੁਰਿਦ ਕੀਏ; ਬਿਖਿਆ ਰਚਿਆ ਬਾਦੁ ॥ ਜਾਂਦੇ ਬਿਲਮ. ਨ ਹੋਵਈ; ਵਿਣੁ ਨਾਵੈ. ਬਿਸਮਾਦੁ ॥੧॥ ਮੇਰੇ ਮਨ; ਸਤਗੁਰ ਕੀ ਸੇਵਾ ਲਾਗੁ ॥ ਜੋ ਦੀਸੈ. ਸੋ ਵਿਣਸਣਾ; ਮਨ ਕੀ ਮਤਿ ਤਿਆਗੁ ॥੧॥ ਰਹਾਉ ॥ ਜਿਉ ਕੂਕਰੁ ਹਰਕਾਇਆ; ਧਾਵੈ ਦਹ ਦਿਸ ਜਾਇ ॥ ਲੋਭੀ ਜੰਤੁ. ਨ ਜਾਣਈ; ਭਖੁ ਅਭਖੁ ਸਭ ਖਾਇ ॥ ਕਾਮ ਕ੍ਰੋਧ ਮਦਿ ਬਿਆਪਿਆ; ਫਿਰਿ ਫਿਰਿ ਜੋਨੀ ਪਾਇ ॥੨॥ ਮਾਇਆ ਜਾਲੁ ਪਸਾਰਿਆ; ਭੀਤਰਿ ਚੋਗ ਬਣਾਇ ॥ ਤ੍ਰਿਸਨਾ ਪੰਖੀ ਫਾਸਿਆ; ਨਿਕਸੁ ਨ ਪਾਏ ਮਾਇ ॥ ਜਿਨਿ ਕੀਤਾ. ਤਿਸਹਿ ਨ ਜਾਣਈ; ਫਿਰਿ ਫਿਰਿ ਆਵੈ ਜਾਇ ॥੩॥ ਅਨਿਕ ਪ੍ਰਕਾਰੀ ਮੋਹਿਆ; ਬਹੁ ਬਿਧਿ ਇਹੁ ਸੰਸਾਰੁ ॥ ਜਿਸ ਨੋ ਰਖੈ. ਸੋ ਰਹੈ; ਸੰਮ੍ਰਿਥੁ ਪੁਰਖੁ ਅਪਾਰੁ ॥ ਹਰਿ ਜਨ. ਹਰਿ ਲਿਵ ਉਧਰੇ; ਨਾਨਕ ਸਦ ਬਲਿਹਾਰੁ ॥੪॥੨੧॥੯੧॥ ਸਿਰੀਰਾਗੁ ਮਹਲਾ ੫ ਘਰੁ ੨ ॥ ਗੋਇਲਿ ਆਇਆ. ਗੋਇਲੀ; ਕਿਆ ਤਿਸੁ ਡੰਫੁ ਪਸਾਰੁ ॥ ਮੁਹਲਤਿ ਪੁੰਨੀ ਚਲਣਾ; ਤੂੰ ਸੰਮਲੁ. ਘਰ ਬਾਰੁ ॥੧॥ ਹਰਿ ਗੁਣ ਗਾਉ ਮਨਾ; ਸਤਿਗੁਰੁ ਸੇਵਿ ਪਿਆਰਿ ॥ ਕਿਆ ਥੋੜੜੀ ਬਾਤ; ਗੁਮਾਨੁ ॥੧॥ ਰਹਾਉ ॥ ਜੈਸੇ ਰੈਣਿ ਪਰਾਹੁਣੇ; ਉਠਿ ਚਲਸਹਿ ਪਰਭਾਤਿ ॥ ਕਿਆ ਤੂੰ ਰਤਾ ਗਿਰਸਤ ਸਿਉ; ਸਭ ਫੁਲਾ ਕੀ ਬਾਗਾਤਿ ॥੨॥ ਮੇਰੀ ਮੇਰੀ ਕਿਆ ਕਰਹਿ; ਜਿਨਿ ਦੀਆ. ਸੋ ਪ੍ਰਭੁ ਲੋੜਿ ॥ ਸਰਪਰ ਉਠੀ ਚਲਣਾ; ਛਡਿ ਜਾਸੀ. ਲਖ ਕਰੋੜਿ ॥੩॥ ਲਖ ਚਉਰਾਸੀਹ ਭ੍ਰਮਤਿਆ; ਦੁਲਭ ਜਨਮੁ ਪਾਇਓਇ ॥ ਨਾਨਕ. ਨਾਮੁ ਸਮਾਲਿ ਤੂੰ; ਸੋ ਦਿਨੁ ਨੇੜਾ ਆਇਓਇ ॥੪॥੨੨॥੯੨॥ ਸਿਰੀਰਾਗੁ ਮਹਲਾ ੫ ॥ ਤਿਚਰੁ ਵਸਹਿ ਸੁਹੇਲੜੀ; ਜਿਚਰੁ ਸਾਥੀ ਨਾਲਿ ॥ ਜਾ ਸਾਥੀ ਉਠੀ ਚਲਿਆ; ਤਾ ਧਨ ਖਾਕੂ ਰਾਲਿ ॥੧॥ ਮਨਿ ਬੈਰਾਗੁ ਭਇਆ; ਦਰਸਨੁ ਦੇਖਣੈ ਕਾ ਚਾਉ ॥ ਧੰਨੁ ਸੁ ਤੇਰਾ ਥਾਨੁ ॥੧॥ ਰਹਾਉ ॥ ਜਿਚਰੁ ਵਸਿਆ ਕੰਤੁ ਘਰਿ; ਜੀਉ ਜੀਉ ਸਭਿ ਕਹਾਤਿ ॥ ਜਾ ਉਠੀ ਚਲਸੀ ਕੰਤੜਾ; ਤਾ. ਕੋਇ ਨ ਪੁਛੈ ਤੇਰੀ ਬਾਤ ॥੨॥ ਪੇਈਅੜੈ. ਸਹੁ ਸੇਵਿ ਤੂੰ; ਸਾਹੁਰੜੈ. ਸੁਖਿ ਵਸੁ ॥ ਗੁਰ ਮਿਲਿ. ਚਜੁ ਅਚਾਰੁ ਸਿਖੁ; ਤੁਧੁ. ਕਦੇ ਨ ਲਗੈ ਦੁਖੁ ॥੩॥ ਸਭਨਾ ਸਾਹੁਰੈ ਵੰਞਣਾ ਸਭਿ; ਮੁਕਲਾਵਣਹਾਰ ॥
Источники и права