couponatlas.

Гуру Грантх Сахиб (гурмукхи): Анг 501

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਧੰਧਾ ਕਰਤ. ਬਿਹਾਨੀ ਅਉਧਹਿ; ਗੁਣ ਨਿਧਿ ਨਾਮੁ. ਨ ਗਾਇਓ ॥੧॥ ਰਹਾਉ ॥ ਕਉਡੀ ਕਉਡੀ ਜੋਰਤ ਕਪਟੇ; ਅਨਿਕ ਜੁਗਤਿ ਕਰਿ ਧਾਇਓ ॥ ਬਿਸਰਤ ਪ੍ਰਭ. ਕੇਤੇ ਦੁਖ ਗਨੀਅਹਿ; ਮਹਾ ਮੋਹਨੀ ਖਾਇਓ ॥੧॥ ਕਰਹੁ ਅਨੁਗ੍ਰਹੁ. ਸੁਆਮੀ ਮੇਰੇ; ਗਨਹੁ ਨ. ਮੋਹਿ ਕਮਾਇਓ ॥ ਗੋਬਿੰਦ ਦਇਆਲ ਕ੍ਰਿਪਾਲ. ਸੁਖ ਸਾਗਰ; ਨਾਨਕ. ਹਰਿ ਸਰਣਾਇਓ ॥੨॥੧੬॥੨੫॥ ਗੂਜਰੀ ਮਹਲਾ ੫ ॥ ਰਸਨਾ; ਰਾਮ ਰਾਮ ਰਵੰਤ ॥ ਛੋਡਿ ਆਨ ਬਿਉਹਾਰ ਮਿਥਿਆ; ਭਜੁ ਸਦਾ ਭਗਵੰਤ ॥੧॥ ਰਹਾਉ ॥ ਨਾਮੁ ਏਕੁ ਅਧਾਰੁ ਭਗਤਾ; ਈਤ ਆਗੈ ਟੇਕ ॥ ਕਰਿ ਕ੍ਰਿਪਾ ਗੋਬਿੰਦ ਦੀਆ; ਗੁਰ ਗਿਆਨੁ ਬੁਧਿ ਬਿਬੇਕ ॥੧॥ ਕਰਣ ਕਾਰਣ ਸੰਮ੍ਰਥ ਸ੍ਰੀਧਰ; ਸਰਣਿ ਤਾ ਕੀ ਗਹੀ ॥ ਮੁਕਤਿ ਜੁਗਤਿ ਰਵਾਲ ਸਾਧੂ; ਨਾਨਕ. ਹਰਿ ਨਿਧਿ ਲਹੀ ॥੨॥੧੭॥੨੬॥ ਗੂਜਰੀ ਮਹਲਾ ੫ ਘਰੁ ੪ ਚਉਪਦੇ ॥ ੴ ਸਤਿਗੁਰ ਪ੍ਰਸਾਦਿ ॥ ਛਾਡਿ ਸਗਲ ਸਿਆਣਪਾ; ਸਾਧ ਸਰਣੀ ਆਉ ॥ ਪਾਰਬ੍ਰਹਮ ਪਰਮੇਸਰੋ; ਪ੍ਰਭੂ ਕੇ ਗੁਣ ਗਾਉ ॥੧॥ ਰੇ ਚਿਤ; ਚਰਣ ਕਮਲ ਅਰਾਧਿ ॥ ਸਰਬ ਸੂਖ ਕਲਿਆਣ ਪਾਵਹਿ; ਮਿਟੈ ਸਗਲ ਉਪਾਧਿ ॥੧॥ ਰਹਾਉ ॥ ਮਾਤ ਪਿਤਾ ਸੁਤ ਮੀਤ ਭਾਈ; ਤਿਸੁ ਬਿਨਾ ਨਹੀ ਕੋਇ ॥ ਈਤ ਊਤ. ਜੀਅ ਨਾਲਿ ਸੰਗੀ; ਸਰਬ ਰਵਿਆ ਸੋਇ ॥੨॥ ਕੋਟਿ ਜਤਨ ਉਪਾਵ ਮਿਥਿਆ; ਕਛੁ ਨ ਆਵੈ ਕਾਮਿ ॥ ਸਰਣਿ ਸਾਧੂ ਨਿਰਮਲਾ; ਗਤਿ ਹੋਇ. ਪ੍ਰਭ ਕੈ ਨਾਮਿ ॥੩॥ ਅਗਮ ਦਇਆਲ ਪ੍ਰਭੂ ਊਚਾ; ਸਰਣਿ ਸਾਧੂ ਜੋਗੁ ॥ ਤਿਸੁ ਪਰਾਪਤਿ ਨਾਨਕਾ; ਜਿਸੁ ਲਿਖਿਆ ਧੁਰਿ ਸੰਜੋਗੁ ॥੪॥੧॥੨੭॥ ਗੂਜਰੀ ਮਹਲਾ ੫ ॥ ਆਪਨਾ ਗੁਰੁ. ਸੇਵਿ ਸਦ ਹੀ; ਰਮਹੁ ਗੁਣ ਗੋਬਿੰਦ ॥ ਸਾਸਿ ਸਾਸਿ ਅਰਾਧਿ ਹਰਿ ਹਰਿ; ਲਹਿ ਜਾਇ ਮਨ ਕੀ ਚਿੰਦ ॥੧॥ ਮੇਰੇ ਮਨ; ਜਾਪਿ ਪ੍ਰਭ ਕਾ ਨਾਉ ॥ ਸੂਖ ਸਹਜ ਅਨੰਦ ਪਾਵਹਿ; ਮਿਲੀ ਨਿਰਮਲ ਥਾਉ ॥੧॥ ਰਹਾਉ ॥ ਸਾਧਸੰਗਿ, ਉਧਾਰਿ ਇਹੁ ਮਨੁ; ਆਠ ਪਹਰ ਆਰਾਧਿ ॥ ਕਾਮੁ ਕ੍ਰੋਧੁ ਅਹੰਕਾਰੁ ਬਿਨਸੈ; ਮਿਟੈ ਸਗਲ ਉਪਾਧਿ ॥੨॥ ਅਟਲ ਅਛੇਦ ਅਭੇਦ ਸੁਆਮੀ; ਸਰਣਿ ਤਾ ਕੀ ਆਉ ॥ ਚਰਣ ਕਮਲ ਅਰਾਧਿ ਹਿਰਦੈ; ਏਕ ਸਿਉ ਲਿਵ ਲਾਉ ॥੩॥ ਪਾਰਬ੍ਰਹਮਿ ਪ੍ਰਭਿ ਦਇਆ ਧਾਰੀ; ਬਖਸਿ ਲੀਨੑੇ ਆਪਿ ॥ ਸਰਬ ਸੁਖ ਹਰਿ ਨਾਮੁ ਦੀਆ; ਨਾਨਕ. ਸੋ ਪ੍ਰਭੁ ਜਾਪਿ ॥੪॥੨॥੨੮॥ ਗੂਜਰੀ ਮਹਲਾ ੫ ॥ ਗੁਰ ਪ੍ਰਸਾਦੀ ਪ੍ਰਭੁ ਧਿਆਇਆ; ਗਈ ਸੰਕਾ ਤੂਟਿ ॥
Источники и права