couponatlas.

Гуру Грантх Сахиб (гурмукхи): Анг 502

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਦੁਖ ਅਨੇਰਾ ਭੈ ਬਿਨਾਸੇ; ਪਾਪ ਗਏ ਨਿਖੂਟਿ ॥੧॥ ਹਰਿ ਹਰਿ ਨਾਮ ਕੀ; ਮਨਿ ਪ੍ਰੀਤਿ ॥ ਮਿਲਿ ਸਾਧ ਬਚਨ ਗੋਬਿੰਦ ਧਿਆਏ; ਮਹਾ ਨਿਰਮਲ ਰੀਤਿ ॥੧॥ ਰਹਾਉ ॥ ਜਾਪ ਤਾਪ ਅਨੇਕ ਕਰਣੀ; ਸਫਲ ਸਿਮਰਤ ਨਾਮ ॥ ਕਰਿ ਅਨੁਗ੍ਰਹੁ ਆਪਿ ਰਾਖੇ; ਭਏ ਪੂਰਨ ਕਾਮ ॥੨॥ ਸਾਸਿ ਸਾਸਿ ਨ ਬਿਸਰੁ ਕਬਹੂੰ; ਬ੍ਰਹਮ ਪ੍ਰਭ ਸਮਰਥ ॥ ਗੁਣ ਅਨਿਕ. ਰਸਨਾ ਕਿਆ ਬਖਾਨੈ; ਅਗਨਤ ਸਦਾ ਅਕਥ ॥੩॥ ਦੀਨ ਦਰਦ ਨਿਵਾਰਿ. ਤਾਰਣ; ਦਇਆਲ ਕਿਰਪਾ ਕਰਣ ॥ ਅਟਲ ਪਦਵੀ ਨਾਮ ਸਿਮਰਣ; ਦ੍ਰਿੜੁ ਨਾਨਕ. ਹਰਿ ਹਰਿ ਸਰਣ ॥੪॥੩॥੨੯॥ ਗੂਜਰੀ ਮਹਲਾ ੫ ॥ ਅਹੰਬੁਧਿ. ਬਹੁ ਸਘਨ ਮਾਇਆ; ਮਹਾ ਦੀਰਘ ਰੋਗੁ ॥ ਹਰਿ ਨਾਮੁ ਅਉਖਧੁ. ਗੁਰਿ ਨਾਮੁ ਦੀਨੋ; ਕਰਣ ਕਾਰਣ ਜੋਗੁ ॥੧॥ ਮਨਿ ਤਨਿ; ਬਾਛੀਐ ਜਨ ਧੂਰਿ ॥ ਕੋਟਿ ਜਨਮ ਕੇ ਲਹਹਿ ਪਾਤਿਕ; ਗੋਬਿੰਦ ਲੋਚਾ ਪੂਰਿ ॥੧॥ ਰਹਾਉ ॥ ਆਦਿ ਅੰਤੇ ਮਧਿ ਆਸਾ; ਕੂਕਰੀ ਬਿਕਰਾਲ ॥ ਗੁਰ ਗਿਆਨ ਕੀਰਤਨ ਗੋਬਿੰਦ ਰਮਣੰ; ਕਾਟੀਐ ਜਮ ਜਾਲ ॥੨॥ ਕਾਮ ਕ੍ਰੋਧ ਲੋਭ ਮੋਹ ਮੂਠੇ; ਸਦਾ ਆਵਾ ਗਵਣ ॥ ਪ੍ਰਭ ਪ੍ਰੇਮ ਭਗਤਿ ਗੁਪਾਲ ਸਿਮਰਣ; ਮਿਟਤ ਜੋਨੀ ਭਵਣ ॥੩॥ ਮਿਤ੍ਰ ਪੁਤ੍ਰ ਕਲਤ੍ਰ ਸੁਰ ਰਿਦ; ਤੀਨਿ ਤਾਪ ਜਲੰਤ ॥ ਜਪਿ ਰਾਮ ਰਾਮਾ. ਦੁਖ ਨਿਵਾਰੇ; ਮਿਲੈ ਹਰਿ ਜਨ ਸੰਤ ॥੪॥ ਸਰਬ ਬਿਧਿ ਭ੍ਰਮਤੇ ਪੁਕਾਰਹਿ; ਕਤਹਿ. ਨਾਹੀ ਛੋਟਿ ॥ ਹਰਿ ਚਰਣ ਸਰਣ, ਅਪਾਰ ਪ੍ਰਭ ਕੇ; ਦ੍ਰਿੜੁ ਗਹੀ, ਨਾਨਕ ਓਟ ॥੫॥੪॥੩੦॥ ਗੂਜਰੀ ਮਹਲਾ ੫ ਘਰੁ ੪ ਦੁਪਦੇ ॥ ੴ ਸਤਿਗੁਰ ਪ੍ਰਸਾਦਿ ॥ ਆਰਾਧਿ ਸ੍ਰੀਧਰ ਸਫਲ ਮੂਰਤਿ; ਕਰਣ ਕਾਰਣ ਜੋਗੁ ॥ ਗੁਣ ਰਮਣ, ਸ੍ਰਵਣ ਅਪਾਰ ਮਹਿਮਾ; ਫਿਰਿ. ਨ ਹੋਤ ਬਿਓਗੁ ॥੧॥ ਮਨ; ਚਰਣਾਰਬਿੰਦ ਉਪਾਸ ॥ ਕਲਿ ਕਲੇਸ ਮਿਟੰਤ ਸਿਮਰਣਿ; ਕਾਟਿ ਜਮਦੂਤ ਫਾਸ ॥੧॥ ਰਹਾਉ ॥ ਸਤ੍ਰੁ ਦਹਨ. ਹਰਿ ਨਾਮ ਕਹਨ; ਅਵਰ ਕਛੁ. ਨ ਉਪਾਉ ॥ ਕਰਿ ਅਨੁਗ੍ਰਹੁ ਪ੍ਰਭੂ ਮੇਰੇ; ਨਾਨਕ. ਨਾਮ ਸੁਆਉ ॥੨॥੧॥੩੧॥ ਗੂਜਰੀ ਮਹਲਾ ੫ ॥ ਤੂੰ ਸਮਰਥੁ ਸਰਨਿ ਕੋ ਦਾਤਾ; ਦੁਖ ਭੰਜਨੁ ਸੁਖ ਰਾਇ ॥ ਜਾਹਿ ਕਲੇਸ. ਮਿਟੇ ਭੈ ਭਰਮਾ; ਨਿਰਮਲ ਗੁਣ ਪ੍ਰਭ ਗਾਇ ॥੧॥ ਗੋਵਿੰਦ ਤੁਝ ਬਿਨੁ; ਅਵਰੁ ਨ ਠਾਉ ॥ ਕਰਿ ਕਿਰਪਾ. ਪਾਰਬ੍ਰਹਮ ਸੁਆਮੀ; ਜਪੀ ਤੁਮਾਰਾ ਨਾਉ ॥ ਰਹਾਉ ॥ ਸਤਿਗੁਰ ਸੇਵਿ ਲਗੇ ਹਰਿ ਚਰਨੀ; ਵਡੈ ਭਾਗਿ ਲਿਵ ਲਾਗੀ ॥
Источники и права