couponatlas.

Гуру Грантх Сахиб (гурмукхи): Анг 503

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਕਵਲ ਪ੍ਰਗਾਸ ਭਏ ਸਾਧਸੰਗੇ; ਦੁਰਮਤਿ ਬੁਧਿ ਤਿਆਗੀ ॥੨॥ ਆਠ ਪਹਰ. ਹਰਿ ਕੇ ਗੁਣ ਗਾਵੈ; ਸਿਮਰੈ ਦੀਨ ਦੈਆਲਾ ॥ ਆਪਿ ਤਰੈ. ਸੰਗਤਿ ਸਭ ਉਧਰੈ; ਬਿਨਸੇ ਸਗਲ ਜੰਜਾਲਾ ॥੩॥ ਚਰਣ ਅਧਾਰੁ ਤੇਰਾ ਪ੍ਰਭ ਸੁਆਮੀ; ਓਤਿ ਪੋਤਿ ਪ੍ਰਭੁ ਸਾਥਿ ॥ ਸਰਨਿ ਪਰਿਓ ਨਾਨਕ ਪ੍ਰਭ ਤੁਮਰੀ; ਦੇ ਰਾਖਿਓ ਹਰਿ ਹਾਥ ॥੪॥੨॥੩੨॥ ਗੂਜਰੀ ਅਸਟਪਦੀਆ ਮਹਲਾ ੧ ਘਰੁ ੧ ॥ ੴ ਸਤਿਗੁਰ ਪ੍ਰਸਾਦਿ ॥ ਏਕ ਨਗਰੀ ਪੰਚ ਚੋਰ ਬਸੀਅਲੇ; ਬਰਜਤ ਚੋਰੀ ਧਾਵੈ ॥ ਤ੍ਰਿਹਦਸ ਮਾਲ ਰਖੈ, ਜੋ ਨਾਨਕ; ਮੋਖ ਮੁਕਤਿ ਸੋ ਪਾਵੈ ॥੧॥ ਚੇਤਹੁ; ਬਾਸੁਦੇਉ ਬਨਵਾਲੀ ॥ ਰਾਮੁ ਰਿਦੈ; ਜਪਮਾਲੀ ॥੧॥ ਰਹਾਉ ॥ ਉਰਧ ਮੂਲ ਜਿਸੁ, ਸਾਖ ਤਲਾਹਾ; ਚਾਰਿ ਬੇਦ ਜਿਤੁ ਲਾਗੇ ॥ ਸਹਜ ਭਾਇ ਜਾਇ ਤੇ, ਨਾਨਕ; ਪਾਰਬ੍ਰਹਮ ਲਿਵ ਜਾਗੇ ॥੨॥ ਪਾਰਜਾਤੁ. ਘਰਿ ਆਗਨਿ ਮੇਰੈ; ਪੁਹਪ ਪਤ੍ਰ ਤਤੁ ਡਾਲਾ ॥ ਸਰਬ ਜੋਤਿ ਨਿਰੰਜਨ ਸੰਭੂ; ਛੋਡਹੁ ਬਹੁਤੁ ਜੰਜਾਲਾ ॥੩॥ ਸੁਣਿ ਸਿਖਵੰਤੇ. ਨਾਨਕੁ ਬਿਨਵੈ; ਛੋਡਹੁ ਮਾਇਆ ਜਾਲਾ ॥ ਮਨਿ ਬੀਚਾਰਿ. ਏਕ ਲਿਵ ਲਾਗੀ; ਪੁਨਰਪਿ ਜਨਮੁ ਨ ਕਾਲਾ ॥੪॥ ਸੋ ਗੁਰੂ. ਸੋ ਸਿਖੁ ਕਥੀਅਲੇ; ਸੋ ਵੈਦੁ. ਜਿ ਜਾਣੈ ਰੋਗੀ ॥ ਤਿਸੁ ਕਾਰਣਿ ਕੰਮੁ ਨ, ਧੰਧਾ ਨਾਹੀ; ਧੰਧੈ. ਗਿਰਹੀ ਜੋਗੀ ॥੫॥ ਕਾਮੁ ਕ੍ਰੋਧੁ ਅਹੰਕਾਰੁ ਤਜੀਅਲੇ; ਲੋਭੁ ਮੋਹੁ ਤਿਸ ਮਾਇਆ ॥ ਮਨਿ ਤਤੁ ਅਵਿਗਤੁ ਧਿਆਇਆ; ਗੁਰ ਪਰਸਾਦੀ ਪਾਇਆ ॥੬॥ ਗਿਆਨੁ ਧਿਆਨੁ ਸਭ ਦਾਤਿ ਕਥੀਅਲੇ; ਸੇਤ ਬਰਨ ਸਭਿ ਦੂਤਾ ॥ ਬ੍ਰਹਮ ਕਮਲ ਮਧੁ, ਤਾਸੁ ਰਸਾਦੰ; ਜਾਗਤ. ਨਾਹੀ ਸੂਤਾ ॥੭॥ ਮਹਾ ਗੰਭੀਰ ਪਤ੍ਰ ਪਾਤਾਲਾ; ਨਾਨਕ. ਸਰਬ ਜੁਆਇਆ ॥ ਉਪਦੇਸ ਗੁਰੂ ਮਮ. ਪੁਨਹਿ ਨ ਗਰਭੰ; ਬਿਖੁ ਤਜਿ. ਅੰਮ੍ਰਿਤੁ ਪੀਆਇਆ ॥੮॥੧॥ ਗੂਜਰੀ ਮਹਲਾ ੧ ॥ ਕਵਨ ਕਵਨ ਜਾਚਹਿ ਪ੍ਰਭ ਦਾਤੇ; ਤਾ ਕੇ. ਅੰਤ ਨ ਪਰਹਿ ਸੁਮਾਰ ॥ ਜੈਸੀ ਭੂਖ ਹੋਇ ਅਭ ਅੰਤਰਿ; ਤੂੰ ਸਮਰਥੁ ਸਚੁ ਦੇਵਣਹਾਰ ॥੧॥ ਐ ਜੀ. ਜਪੁ ਤਪੁ ਸੰਜਮੁ; ਸਚੁ ਅਧਾਰ ॥ ਹਰਿ ਹਰਿ ਨਾਮੁ ਦੇਹਿ ਸੁਖੁ ਪਾਈਐ; ਤੇਰੀ ਭਗਤਿ ਭਰੇ ਭੰਡਾਰ ॥੧॥ ਰਹਾਉ ॥ ਸੁੰਨ ਸਮਾਧਿ ਰਹਹਿ ਲਿਵ ਲਾਗੇ; ਏਕਾ ਏਕੀ ਸਬਦੁ ਬੀਚਾਰ ॥ ਜਲੁ ਥਲੁ ਧਰਣਿ ਗਗਨੁ. ਤਹ ਨਾਹੀ; ਆਪੇ ਆਪੁ ਕੀਆ ਕਰਤਾਰ ॥੨॥ ਨਾ ਤਦਿ ਮਾਇਆ. ਮਗਨੁ ਨ ਛਾਇਆ; ਨਾ ਸੂਰਜ. ਚੰਦ ਨ, ਜੋਤਿ ਅਪਾਰ ॥ ਸਰਬ ਦ੍ਰਿਸਟਿ ਲੋਚਨ ਅਭ ਅੰਤਰਿ; ਏਕਾ ਨਦਰਿ ਸੁ ਤ੍ਰਿਭਵਣ ਸਾਰ ॥੩॥
Источники и права