couponatlas.

Гуру Грантх Сахиб (гурмукхи): Анг 505

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਸਤਿਗੁਰ ਵਾਕਿ ਹਿਰਦੈ ਹਰਿ ਨਿਰਮਲੁ; ਨਾ ਜਮ ਕਾਣਿ, ਨ ਜਮ ਕੀ ਬਾਕੀ ॥੧॥ ਰਹਾਉ ॥ ਹਰਿ ਗੁਣ ਰਸਨ ਰਵਹਿ ਪ੍ਰਭ ਸੰਗੇ; ਜੋ ਤਿਸੁ ਭਾਵੈ ਸਹਜਿ ਹਰੀ ॥ ਬਿਨੁ ਹਰਿ ਨਾਮ. ਬ੍ਰਿਥਾ ਜਗਿ ਜੀਵਨੁ; ਹਰਿ ਬਿਨੁ, ਨਿਹਫਲ ਮੇਕ ਘਰੀ ॥੨॥ ਐ ਜੀ. ਖੋਟੇ ਠਉਰ ਨਾਹੀ, ਘਰਿ ਬਾਹਰਿ; ਨਿੰਦਕ. ਗਤਿ ਨਹੀ ਕਾਈ ॥ ਰੋਸੁ ਕਰੈ. ਪ੍ਰਭੁ ਬਖਸ. ਨ ਮੇਟੈ; ਨਿਤ ਨਿਤ ਚੜੈ ਸਵਾਈ ॥੩॥ ਐ ਜੀ. ਗੁਰ ਕੀ ਦਾਤਿ, ਨ ਮੇਟੈ ਕੋਈ; ਮੇਰੈ ਠਾਕੁਰਿ ਆਪਿ ਦਿਵਾਈ ॥ ਨਿੰਦਕ ਨਰ ਕਾਲੇ ਮੁਖ ਨਿੰਦਾ; ਜਿਨੑ ਗੁਰ ਕੀ ਦਾਤਿ, ਨ ਭਾਈ ॥੪॥ ਐ ਜੀ. ਸਰਣਿ ਪਰੇ. ਪ੍ਰਭੁ ਬਖਸਿ ਮਿਲਾਵੈ; ਬਿਲਮ ਨ. ਅਧੂਆ ਰਾਈ ॥ ਆਨਦ ਮੂਲੁ ਨਾਥੁ ਸਿਰਿ ਨਾਥਾ; ਸਤਿਗੁਰੁ ਮੇਲਿ ਮਿਲਾਈ ॥੫॥ ਐ ਜੀ. ਸਦਾ ਦਇਆਲੁ, ਦਇਆ ਕਰਿ ਰਵਿਆ; ਗੁਰਮਤਿ ਭ੍ਰਮਨਿ ਚੁਕਾਈ ॥ ਪਾਰਸੁ ਭੇਟਿ ਕੰਚਨੁ ਧਾਤੁ ਹੋਈ; ਸਤਸੰਗਤਿ ਕੀ ਵਡਿਆਈ ॥੬॥ ਹਰਿ ਜਲੁ ਨਿਰਮਲੁ ਮਨੁ ਇਸਨਾਨੀ; ਮਜਨੁ ਸਤਿਗੁਰੁ ਭਾਈ ॥ ਪੁਨਰਪਿ ਜਨਮੁ ਨਾਹੀ, ਜਨ ਸੰਗਤਿ; ਜੋਤੀ ਜੋਤਿ ਮਿਲਾਈ ॥੭॥ ਤੂੰ ਵਡ ਪੁਰਖੁ ਅਗੰਮ ਤਰੋਵਰੁ; ਹਮ ਪੰਖੀ ਤੁਝ ਮਾਹੀ ॥ ਨਾਨਕ. ਨਾਮੁ ਨਿਰੰਜਨ ਦੀਜੈ; ਜੁਗਿ ਜੁਗਿ ਸਬਦਿ ਸਲਾਹੀ ॥੮॥੪॥ ਗੂਜਰੀ ਮਹਲਾ ੧ ਘਰੁ ੪ ॥ ੴ ਸਤਿਗੁਰ ਪ੍ਰਸਾਦਿ ॥ ਭਗਤਿ ਪ੍ਰੇਮ ਆਰਾਧਿਤੰ; ਸਚੁ ਪਿਆਸ ਪਰਮ ਹਿਤੰ ॥ ਬਿਲਲਾਪ ਬਿਲਲ ਬਿਨੰਤੀਆ; ਸੁਖ ਭਾਇ ਚਿਤ ਹਿਤੰ ॥੧॥ ਜਪਿ ਮਨ ਨਾਮੁ; ਹਰਿ ਸਰਣੀ ॥ ਸੰਸਾਰ ਸਾਗਰ ਤਾਰਿ ਤਾਰਣ; ਰਮ ਨਾਮ. ਕਰਿ ਕਰਣੀ ॥੧॥ ਰਹਾਉ ॥ ਏ ਮਨ ਮਿਰਤ ਸੁਭ ਚਿੰਤੰ; ਗੁਰ ਸਬਦਿ ਹਰਿ ਰਮਣੰ ॥ ਮਤਿ ਤਤੁ ਗਿਆਨੰ, ਕਲਿਆਣ ਨਿਧਾਨੰ; ਹਰਿ ਨਾਮ ਮਨਿ ਰਮਣੰ ॥੨॥ ਚਲ ਚਿਤ ਵਿਤ. ਭ੍ਰਮਾ ਭ੍ਰਮੰ; ਜਗੁ ਮੋਹ ਮਗਨ ਹਿਤੰ ॥ ਥਿਰੁ ਨਾਮੁ ਭਗਤਿ, ਦਿੜੰ ਮਤੀ; ਗੁਰ ਵਾਕਿ ਸਬਦ ਰਤੰ ॥੩॥ ਭਰਮਾਤਿ ਭਰਮੁ. ਨ ਚੂਕਈ; ਜਗੁ ਜਨਮਿ ਬਿਆਧਿ ਖਪੰ ॥ ਅਸਥਾਨੁ ਹਰਿ ਨਿਹਕੇਵਲੰ; ਸਤਿ ਮਤੀ ਨਾਮ ਤਪੰ ॥੪॥ ਇਹੁ ਜਗੁ ਮੋਹ ਹੇਤ ਬਿਆਪਿਤੰ; ਦੁਖੁ ਅਧਿਕ ਜਨਮ ਮਰਣੰ ॥ ਭਜੁ ਸਰਣਿ ਸਤਿਗੁਰ ਊਬਰਹਿ; ਹਰਿ ਨਾਮੁ ਰਿਦ ਰਮਣੰ ॥੫॥ ਗੁਰਮਤਿ ਨਿਹਚਲ, ਮਨਿ ਮਨੁ; ਮਨੰ ਸਹਜ ਬੀਚਾਰੰ ॥ ਸੋ ਮਨੁ ਨਿਰਮਲੁ. ਜਿਤੁ ਸਾਚੁ ਅੰਤਰਿ; ਗਿਆਨ ਰਤਨੁ ਸਾਰੰ ॥੬॥ ਭੈ ਭਾਇ ਭਗਤਿ. ਤਰੁ ਭਵਜਲੁ ਮਨਾ; ਚਿਤੁ ਲਾਇ ਹਰਿ ਚਰਣੀ ॥
Источники и права