couponatlas.

Гуру Грантх Сахиб (гурмукхи): Анг 506

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਹਰਿ ਨਾਮੁ ਹਿਰਦੈ ਪਵਿਤ੍ਰੁ ਪਾਵਨੁ; ਇਹੁ ਸਰੀਰੁ ਤਉ ਸਰਣੀ ॥੭॥ ਲਬ ਲੋਭ ਲਹਰਿ ਨਿਵਾਰਣੰ; ਹਰਿ ਨਾਮ ਰਾਸਿ ਮਨੰ ॥ ਮਨੁ ਮਾਰਿ. ਤੁਹੀ ਨਿਰੰਜਨਾ; ਕਹੁ ਨਾਨਕਾ ਸਰਨੰ ॥੮॥੧॥੫॥ ਗੂਜਰੀ ਮਹਲਾ ੩ ਘਰੁ ੧ ॥ ੴ ਸਤਿਗੁਰ ਪ੍ਰਸਾਦਿ ॥ ਨਿਰਤਿ ਕਰੀ; ਇਹੁ ਮਨੁ ਨਚਾਈ ॥ ਗੁਰ ਪਰਸਾਦੀ; ਆਪੁ ਗਵਾਈ ॥ ਚਿਤੁ ਥਿਰੁ ਰਾਖੈ. ਸੋ ਮੁਕਤਿ ਹੋਵੈ; ਜੋ ਇਛੀ ਸੋਈ ਫਲੁ ਪਾਈ ॥੧॥ ਨਾਚੁ ਰੇ ਮਨ; ਗੁਰ ਕੈ ਆਗੈ ॥ ਗੁਰ ਕੈ ਭਾਣੈ ਨਾਚਹਿ. ਤਾ ਸੁਖੁ ਪਾਵਹਿ; ਅੰਤੇ ਜਮ ਭਉ ਭਾਗੈ ॥ ਰਹਾਉ ॥ ਆਪਿ ਨਚਾਏ. ਸੋ ਭਗਤੁ ਕਹੀਐ; ਆਪਣਾ ਪਿਆਰੁ ਆਪਿ ਲਾਏ ॥ ਆਪੇ ਗਾਵੈ ਆਪਿ ਸੁਣਾਵੈ; ਇਸੁ ਮਨ ਅੰਧੇ ਕਉ ਮਾਰਗਿ ਪਾਏ ॥੨॥ ਅਨਦਿਨੁ ਨਾਚੈ. ਸਕਤਿ ਨਿਵਾਰੈ; ਸਿਵ ਘਰਿ, ਨੀਦ ਨ ਹੋਈ ॥ ਸਕਤੀ ਘਰਿ. ਜਗਤੁ ਸੂਤਾ, ਨਾਚੈ ਟਾਪੈ ਅਵਰੋ ਗਾਵੈ; ਮਨਮੁਖਿ. ਭਗਤਿ ਨ ਹੋਈ ॥੩॥ ਸੁਰਿ ਨਰ. ਵਿਰਤਿ ਪਖਿ, ਕਰਮੀ ਨਾਚੇ; ਮੁਨਿ ਜਨ. ਗਿਆਨ ਬੀਚਾਰੀ ॥ ਸਿਧ ਸਾਧਿਕ ਲਿਵ ਲਾਗੀ ਨਾਚੇ; ਜਿਨ ਗੁਰਮੁਖਿ ਬੁਧਿ ਵੀਚਾਰੀ ॥੪॥ ਖੰਡ ਬ੍ਰਹਮੰਡ ਤ੍ਰੈ ਗੁਣ ਨਾਚੇ; ਜਿਨ ਲਾਗੀ ਹਰਿ ਲਿਵ ਤੁਮਾਰੀ ॥ ਜੀਅ ਜੰਤ ਸਭੇ ਹੀ ਨਾਚੇ; ਨਾਚਹਿ ਖਾਣੀ ਚਾਰੀ ॥੫॥ ਜੋ ਤੁਧੁ ਭਾਵਹਿ. ਸੇਈ ਨਾਚਹਿ; ਜਿਨ ਗੁਰਮੁਖਿ ਸਬਦਿ ਲਿਵ ਲਾਏ ॥ ਸੇ ਭਗਤ. ਸੇ ਤਤੁ ਗਿਆਨੀ; ਜਿਨ ਕਉ ਹੁਕਮੁ ਮਨਾਏ ॥੬॥ ਏਹਾ ਭਗਤਿ. ਸਚੇ ਸਿਉ ਲਿਵ ਲਾਗੈ; ਬਿਨੁ ਸੇਵਾ. ਭਗਤਿ ਨ ਹੋਈ ॥ ਜੀਵਤੁ ਮਰੈ. ਤਾ ਸਬਦੁ ਬੀਚਾਰੈ; ਤਾ ਸਚੁ ਪਾਵੈ ਕੋਈ ॥੭॥ ਮਾਇਆ ਕੈ ਅਰਥਿ. ਬਹੁਤੁ ਲੋਕ ਨਾਚੇ; ਕੋ ਵਿਰਲਾ ਤਤੁ ਬੀਚਾਰੀ ॥ ਗੁਰ ਪਰਸਾਦੀ ਸੋਈ ਜਨੁ ਪਾਏ; ਜਿਨ ਕਉ ਕ੍ਰਿਪਾ ਤੁਮਾਰੀ ॥੮॥ ਇਕੁ ਦਮੁ ਸਾਚਾ ਵੀਸਰੈ; ਸਾ ਵੇਲਾ ਬਿਰਥਾ ਜਾਇ ॥ ਸਾਹਿ ਸਾਹਿ ਸਦਾ ਸਮਾਲੀਐ; ਆਪੇ ਬਖਸੇ ਕਰੇ ਰਜਾਇ ॥੯॥ ਸੇਈ ਨਾਚਹਿ. ਜੋ ਤੁਧੁ ਭਾਵਹਿ; ਜਿ ਗੁਰਮੁਖਿ ਸਬਦੁ ਵੀਚਾਰੀ ॥ ਕਹੁ ਨਾਨਕ. ਸੇ ਸਹਜ ਸੁਖੁ ਪਾਵਹਿ; ਜਿਨ ਕਉ ਨਦਰਿ ਤੁਮਾਰੀ ॥੧੦॥੧॥੬॥ ਗੂਜਰੀ ਮਹਲਾ ੪ ਘਰੁ ੨ ॥ ੴ ਸਤਿਗੁਰ ਪ੍ਰਸਾਦਿ ॥ ਹਰਿ ਬਿਨੁ. ਜੀਅਰਾ ਰਹਿ ਨ ਸਕੈ; ਜਿਉ ਬਾਲਕੁ ਖੀਰ ਅਧਾਰੀ ॥ ਅਗਮ ਅਗੋਚਰ ਪ੍ਰਭੁ ਗੁਰਮੁਖਿ ਪਾਈਐ; ਅਪੁਨੇ ਸਤਿਗੁਰ ਕੈ ਬਲਿਹਾਰੀ ॥੧॥ ਮਨ ਰੇ; ਹਰਿ ਕੀਰਤਿ ਤਰੁ ਤਾਰੀ ॥ ਗੁਰਮੁਖਿ ਨਾਮੁ ਅੰਮ੍ਰਿਤ ਜਲੁ ਪਾਈਐ; ਜਿਨ ਕਉ ਕ੍ਰਿਪਾ ਤੁਮਾਰੀ ॥ ਰਹਾਉ ॥
Источники и права