couponatlas.

Гуру Грантх Сахиб (гурмукхи): Анг 507

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਸਨਕ ਸਨੰਦਨ ਨਾਰਦ ਮੁਨਿ ਸੇਵਹਿ; ਅਨਦਿਨੁ ਜਪਤ ਰਹਹਿ ਬਨਵਾਰੀ ॥ ਸਰਣਾਗਤਿ ਪ੍ਰਹਲਾਦ ਜਨ ਆਏ; ਤਿਨ ਕੀ ਪੈਜ ਸਵਾਰੀ ॥੨॥ ਅਲਖ ਨਿਰੰਜਨੁ ਏਕੋ ਵਰਤੈ; ਏਕਾ ਜੋਤਿ ਮੁਰਾਰੀ ॥ ਸਭਿ ਜਾਚਿਕ. ਤੂ ਏਕੋ ਦਾਤਾ; ਮਾਗਹਿ ਹਾਥ ਪਸਾਰੀ ॥੩॥ ਭਗਤ ਜਨਾ ਕੀ ਊਤਮ ਬਾਣੀ; ਗਾਵਹਿ. ਅਕਥ ਕਥਾ ਨਿਤ ਨਿਆਰੀ ॥ ਸਫਲ ਜਨਮੁ ਭਇਆ ਤਿਨ ਕੇਰਾ; ਆਪਿ ਤਰੇ ਕੁਲ ਤਾਰੀ ॥੪॥ ਮਨਮੁਖ ਦੁਬਿਧਾ ਦੁਰਮਤਿ ਬਿਆਪੇ; ਜਿਨ ਅੰਤਰਿ ਮੋਹ ਗੁਬਾਰੀ ॥ ਸੰਤ ਜਨਾ ਕੀ ਕਥਾ. ਨ ਭਾਵੈ; ਓਇ ਡੂਬੇ ਸਣੁ ਪਰਵਾਰੀ ॥੫॥ ਨਿੰਦਕੁ ਨਿੰਦਾ ਕਰਿ ਮਲੁ ਧੋਵੈ; ਓਹੁ ਮਲਭਖੁ ਮਾਇਆਧਾਰੀ ॥ ਸੰਤ ਜਨਾ ਕੀ ਨਿੰਦਾ ਵਿਆਪੇ; ਨਾ ਉਰਵਾਰਿ. ਨ ਪਾਰੀ ॥੬॥ ਏਹੁ ਪਰਪੰਚੁ ਖੇਲੁ ਕੀਆ ਸਭੁ ਕਰਤੈ; ਹਰਿ ਕਰਤੈ ਸਭ ਕਲ ਧਾਰੀ ॥ ਹਰਿ ਏਕੋ ਸੂਤੁ ਵਰਤੈ. ਜੁਗ ਅੰਤਰਿ; ਸੂਤੁ ਖਿੰਚੈ ਏਕੰਕਾਰੀ ॥੭॥ ਰਸਨਿ ਰਸਨਿ. ਰਸਿ ਗਾਵਹਿ ਹਰਿ ਗੁਣ; ਰਸਨਾ ਹਰਿ ਰਸੁ ਧਾਰੀ ॥ ਨਾਨਕ. ਹਰਿ ਬਿਨੁ, ਅਵਰੁ ਨ ਮਾਗਉ; ਹਰਿ ਰਸ ਪ੍ਰੀਤਿ ਪਿਆਰੀ ॥੮॥੧॥੭॥ ਗੂਜਰੀ ਮਹਲਾ ੫ ਘਰੁ ੨ ॥ ੴ ਸਤਿਗੁਰ ਪ੍ਰਸਾਦਿ ॥ ਰਾਜਨ ਮਹਿ ਤੂੰ ਰਾਜਾ ਕਹੀਅਹਿ; ਭੂਮਨ ਮਹਿ ਭੂਮਾ ॥ ਠਾਕੁਰ ਮਹਿ ਠਕੁਰਾਈ ਤੇਰੀ; ਕੋਮਨ ਸਿਰਿ ਕੋਮਾ ॥੧॥ ਪਿਤਾ ਮੇਰੋ; ਬਡੋ ਧਨੀ ਅਗਮਾ ॥ ਉਸਤਤਿ ਕਵਨ ਕਰੀਜੈ ਕਰਤੇ; ਪੇਖਿ ਰਹੇ ਬਿਸਮਾ ॥੧॥ ਰਹਾਉ ॥ ਸੁਖੀਅਨ ਮਹਿ ਸੁਖੀਆ ਤੂੰ ਕਹੀਅਹਿ; ਦਾਤਨ ਸਿਰਿ ਦਾਤਾ ॥ ਤੇਜਨ ਮਹਿ ਤੇਜਵੰਸੀ ਕਹੀਅਹਿ; ਰਸੀਅਨ ਮਹਿ ਰਾਤਾ ॥੨॥ ਸੂਰਨ ਮਹਿ ਸੂਰਾ ਤੂੰ ਕਹੀਅਹਿ; ਭੋਗਨ ਮਹਿ ਭੋਗੀ ॥ ਗ੍ਰਸਤਨ ਮਹਿ ਤੂੰ ਬਡੋ ਗ੍ਰਿਹਸਤੀ; ਜੋਗਨ ਮਹਿ ਜੋਗੀ ॥੩॥ ਕਰਤਨ ਮਹਿ ਤੂੰ ਕਰਤਾ ਕਹੀਅਹਿ; ਆਚਾਰਨ ਮਹਿ ਆਚਾਰੀ ॥ ਸਾਹਨ ਮਹਿ ਤੂੰ ਸਾਚਾ ਸਾਹਾ; ਵਾਪਾਰਨ ਮਹਿ ਵਾਪਾਰੀ ॥੪॥ ਦਰਬਾਰਨ ਮਹਿ. ਤੇਰੋ ਦਰਬਾਰਾ; ਸਰਨ ਪਾਲਨ ਟੀਕਾ ॥ ਲਖਿਮੀ ਕੇਤਕ. ਗਨੀ ਨ ਜਾਈਐ; ਗਨਿ ਨ ਸਕਉ. ਸੀਕਾ ॥੫॥ ਨਾਮਨ ਮਹਿ ਤੇਰੋ ਪ੍ਰਭ ਨਾਮਾ; ਗਿਆਨਨ ਮਹਿ ਗਿਆਨੀ ॥ ਜੁਗਤਨ ਮਹਿ ਤੇਰੀ ਪ੍ਰਭ ਜੁਗਤਾ; ਇਸਨਾਨਨ ਮਹਿ ਇਸਨਾਨੀ ॥੬॥ ਸਿਧਨ ਮਹਿ. ਤੇਰੀ ਪ੍ਰਭ ਸਿਧਾ; ਕਰਮਨ ਸਿਰਿ ਕਰਮਾ ॥ ਆਗਿਆ ਮਹਿ ਤੇਰੀ ਪ੍ਰਭ ਆਗਿਆ; ਹੁਕਮਨ ਸਿਰਿ ਹੁਕਮਾ ॥੭॥
Источники и права