couponatlas.

Гуру Грантх Сахиб (гурмукхи): Анг 51

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਨਾਨਕ. ਧੰਨੁ ਸੋਹਾਗਣੀ; ਜਿਨ ਸਹ ਨਾਲਿ ਪਿਆਰੁ ॥੪॥੨੩॥੯੩॥ ਸਿਰੀਰਾਗੁ ਮਹਲਾ ੫ ਘਰੁ ੬ ॥ ਕਰਣ ਕਾਰਣ ਏਕੁ ਓਹੀ; ਜਿਨਿ ਕੀਆ ਆਕਾਰੁ ॥ ਤਿਸਹਿ ਧਿਆਵਹੁ ਮਨ ਮੇਰੇ; ਸਰਬ ਕੋ ਆਧਾਰੁ ॥੧॥ ਗੁਰ ਕੇ ਚਰਨ; ਮਨ ਮਹਿ ਧਿਆਇ ॥ ਛੋਡਿ ਸਗਲ ਸਿਆਣਪਾ; ਸਾਚਿ ਸਬਦਿ ਲਿਵ ਲਾਇ ॥੧॥ ਰਹਾਉ ॥ ਦੁਖੁ ਕਲੇਸੁ ਨ ਭਉ ਬਿਆਪੈ; ਗੁਰ ਮੰਤ੍ਰੁ ਹਿਰਦੈ ਹੋਇ ॥ ਕੋਟਿ ਜਤਨਾ ਕਰਿ ਰਹੇ; ਗੁਰ ਬਿਨੁ. ਤਰਿਓ ਨ ਕੋਇ ॥੨॥ ਦੇਖਿ ਦਰਸਨੁ. ਮਨੁ ਸਾਧਾਰੈ; ਪਾਪ ਸਗਲੇ ਜਾਹਿ ॥ ਹਉ ਤਿਨ ਕੈ ਬਲਿਹਾਰਣੈ; ਜਿ ਗੁਰ ਕੀ ਪੈਰੀ ਪਾਹਿ ॥੩॥ ਸਾਧਸੰਗਤਿ. ਮਨਿ ਵਸੈ; ਸਾਚੁ ਹਰਿ ਕਾ ਨਾਉ ॥ ਸੇ ਵਡਭਾਗੀ ਨਾਨਕਾ; ਜਿਨਾ ਮਨਿ ਇਹੁ ਭਾਉ ॥੪॥੨੪॥੯੪॥ ਸਿਰੀਰਾਗੁ ਮਹਲਾ ੫ ॥ ਸੰਚਿ ਹਰਿ ਧਨੁ. ਪੂਜਿ ਸਤਿਗੁਰੁ; ਛੋਡਿ ਸਗਲ ਵਿਕਾਰ ॥ ਜਿਨਿ ਤੂੰ ਸਾਜਿ ਸਵਾਰਿਆ; ਹਰਿ ਸਿਮਰਿ ਹੋਇ ਉਧਾਰੁ ॥੧॥ ਜਪਿ ਮਨ ਨਾਮੁ; ਏਕੁ ਅਪਾਰੁ ॥ ਪ੍ਰਾਨ ਮਨੁ ਤਨੁ ਜਿਨਹਿ ਦੀਆ; ਰਿਦੇ ਕਾ ਆਧਾਰੁ ॥੧॥ ਰਹਾਉ ॥ ਕਾਮਿ ਕ੍ਰੋਧਿ ਅਹੰਕਾਰਿ ਮਾਤੇ; ਵਿਆਪਿਆ ਸੰਸਾਰੁ ॥ ਪਉ ਸੰਤ ਸਰਣੀ. ਲਾਗੁ ਚਰਣੀ; ਮਿਟੈ ਦੂਖੁ ਅੰਧਾਰੁ ॥੨॥ ਸਤੁ ਸੰਤੋਖੁ ਦਇਆ ਕਮਾਵੈ; ਏਹ ਕਰਣੀ ਸਾਰ ॥ ਆਪੁ ਛੋਡਿ. ਸਭ ਹੋਇ ਰੇਣਾ; ਜਿਸੁ ਦੇਇ ਪ੍ਰਭੁ ਨਿਰੰਕਾਰੁ ॥੩॥ ਜੋ ਦੀਸੈ. ਸੋ ਸਗਲ ਤੂੰਹੈ; ਪਸਰਿਆ ਪਾਸਾਰੁ ॥ ਕਹੁ ਨਾਨਕ. ਗੁਰਿ, ਭਰਮੁ ਕਾਟਿਆ; ਸਗਲ ਬ੍ਰਹਮ ਬੀਚਾਰੁ ॥੪॥੨੫॥੯੫॥ ਸਿਰੀਰਾਗੁ ਮਹਲਾ ੫ ॥ ਦੁਕ੍ਰਿਤ ਸੁਕ੍ਰਿਤ ਮੰਧੇ; ਸੰਸਾਰੁ ਸਗਲਾਣਾ ॥ ਦੁਹਹੂੰ ਤੇ ਰਹਤ. ਭਗਤੁ ਹੈ; ਕੋਈ ਵਿਰਲਾ ਜਾਣਾ ॥੧॥ ਠਾਕੁਰੁ ਸਰਬੇ ਸਮਾਣਾ ॥ ਕਿਆ ਕਹਉ ਸੁਣਉ ਸੁਆਮੀ; ਤੂੰ ਵਡ ਪੁਰਖੁ ਸੁਜਾਣਾ ॥੧॥ ਰਹਾਉ ॥ ਮਾਨ ਅਭਿਮਾਨ ਮੰਧੇ; ਸੋ ਸੇਵਕੁ ਨਾਹੀ ॥ ਤਤ ਸਮਦਰਸੀ ਸੰਤਹੁ; ਕੋਈ ਕੋਟਿ ਮੰਧਾਹੀ ॥੨॥ ਕਹਨ ਕਹਾਵਨ; ਇਹੁ ਕੀਰਤਿ ਕਰਲਾ ॥ ਕਥਨ ਕਹਨ ਤੇ ਮੁਕਤਾ; ਗੁਰਮੁਖਿ ਕੋਈ ਵਿਰਲਾ ॥੩॥ ਗਤਿ ਅਵਿਗਤਿ; ਕਛੁ. ਨਦਰਿ ਨ ਆਇਆ ॥ ਸੰਤਨ ਕੀ ਰੇਣੁ; ਨਾਨਕ. ਦਾਨੁ ਪਾਇਆ ॥੪॥੨੬॥੯੬॥ ਸਿਰੀਰਾਗੁ ਮਹਲਾ ੫ ਘਰੁ ੭ ॥ ਤੇਰੈ ਭਰੋਸੈ ਪਿਆਰੇ; ਮੈ ਲਾਡ ਲਡਾਇਆ ॥ ਭੂਲਹਿ ਚੂਕਹਿ ਬਾਰਿਕ; ਤੂੰ ਹਰਿ ਪਿਤਾ ਮਾਇਆ ॥੧॥ ਸੁਹੇਲਾ; ਕਹਨੁ ਕਹਾਵਨੁ ॥ ਤੇਰਾ; ਬਿਖਮੁ ਭਾਵਨੁ ॥੧॥ ਰਹਾਉ ॥ ਹਉ ਮਾਣੁ ਤਾਣੁ ਕਰਉ ਤੇਰਾ; ਹਉ ਜਾਨਉ ਆਪਾ ॥ ਸਭ ਹੀ ਮਧਿ. ਸਭਹਿ ਤੇ ਬਾਹਰਿ; ਬੇਮੁਹਤਾਜ ਬਾਪਾ ॥੨॥ ਪਿਤਾ. ਹਉ ਜਾਨਉ ਨਾਹੀ; ਤੇਰੀ ਕਵਨ ਜੁਗਤਾ ॥
Источники и права