couponatlas.

Гуру Грантх Сахиб (гурмукхи): Анг 511

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਕਾਇਆ ਮਿਟੀ ਅੰਧੁ ਹੈ; ਪਉਣੈ ਪੁਛਹੁ ਜਾਇ ॥ ਹਉ ਤਾ. ਮਾਇਆ ਮੋਹਿਆ; ਫਿਰਿ ਫਿਰਿ ਆਵਾ ਜਾਇ ॥ ਨਾਨਕ. ਹੁਕਮੁ, ਨ ਜਾਤੋ ਖਸਮ ਕਾ; ਜਿ ਰਹਾ ਸਚਿ ਸਮਾਇ ॥੧॥ ਮਃ ੩ ॥ ਏਕੋ ਨਿਹਚਲ ਨਾਮ ਧਨੁ; ਹੋਰੁ ਧਨੁ ਆਵੈ ਜਾਇ ॥ ਇਸੁ ਧਨ ਕਉ, ਤਸਕਰੁ. ਜੋਹਿ ਨ ਸਕਈ; ਨਾ ਓਚਕਾ ਲੈ ਜਾਇ ॥ ਇਹੁ ਹਰਿ ਧਨੁ. ਜੀਐ ਸੇਤੀ ਰਵਿ ਰਹਿਆ; ਜੀਐ ਨਾਲੇ ਜਾਇ ॥ ਪੂਰੇ ਗੁਰ ਤੇ ਪਾਈਐ; ਮਨਮੁਖਿ ਪਲੈ. ਨ ਪਾਇ ॥ ਧਨੁ ਵਾਪਾਰੀ ਨਾਨਕਾ; ਜਿਨੑਾ ਨਾਮ ਧਨੁ ਖਟਿਆ ਆਇ ॥੨॥ ਪਉੜੀ ॥ ਮੇਰਾ ਸਾਹਿਬੁ ਅਤਿ ਵਡਾ; ਸਚੁ ਗਹਿਰ ਗੰਭੀਰਾ ॥ ਸਭੁ ਜਗੁ ਤਿਸ ਕੈ ਵਸਿ ਹੈ; ਸਭੁ ਤਿਸ ਕਾ ਚੀਰਾ ॥ ਗੁਰ ਪਰਸਾਦੀ ਪਾਈਐ; ਨਿਹਚਲੁ ਧਨੁ ਧੀਰਾ ॥ ਕਿਰਪਾ ਤੇ. ਹਰਿ ਮਨਿ ਵਸੈ; ਭੇਟੈ ਗੁਰੁ ਸੂਰਾ ॥ ਗੁਣਵੰਤੀ ਸਾਲਾਹਿਆ; ਸਦਾ ਥਿਰੁ ਨਿਹਚਲੁ, ਹਰਿ ਪੂਰਾ ॥੭॥ ਸਲੋਕੁ ਮਃ ੩ ॥ ਧ੍ਰਿਗੁ ਤਿਨੑਾ ਦਾ ਜੀਵਿਆ, ਜੋ ਹਰਿ ਸੁਖੁ. ਪਰਹਰਿ ਤਿਆਗਦੇ; ਦੁਖੁ ਹਉਮੈ ਪਾਪ ਕਮਾਇ ॥ ਮਨਮੁਖ ਅਗਿਆਨੀ. ਮਾਇਆ ਮੋਹਿ ਵਿਆਪੇ; ਤਿਨੑ ਬੂਝ. ਨ ਕਾਈ ਪਾਇ ॥ ਹਲਤਿ ਪਲਤਿ ਓਇ. ਸੁਖੁ ਨ ਪਾਵਹਿ; ਅੰਤਿ ਗਏ ਪਛੁਤਾਇ ॥ ਗੁਰ ਪਰਸਾਦੀ ਕੋ ਨਾਮੁ ਧਿਆਏ; ਤਿਸੁ ਹਉਮੈ ਵਿਚਹੁ ਜਾਇ ॥ ਨਾਨਕ. ਜਿਸੁ ਪੂਰਬਿ ਹੋਵੈ ਲਿਖਿਆ; ਸੋ ਗੁਰ ਚਰਣੀ ਆਇ ਪਾਇ ॥੧॥ ਮਃ ੩ ॥ ਮਨਮੁਖੁ ਊਧਾ ਕਉਲੁ ਹੈ; ਨਾ ਤਿਸੁ ਭਗਤਿ. ਨ ਨਾਉ ॥ ਸਕਤੀ ਅੰਦਰਿ ਵਰਤਦਾ; ਕੂੜੁ ਤਿਸ ਕਾ ਹੈ ਉਪਾਉ ॥ ਤਿਸ ਕਾ ਅੰਦਰੁ. ਚਿਤੁ ਨ ਭਿਜਈ; ਮੁਖਿ ਫੀਕਾ ਆਲਾਉ ॥ ਓਇ ਧਰਮਿ ਰਲਾਏ. ਨਾ ਰਲਨੑਿ; ਓਨਾ ਅੰਦਰਿ ਕੂੜੁ ਸੁਆਉ ॥ ਨਾਨਕ. ਕਰਤੈ ਬਣਤ ਬਣਾਈ, ਮਨਮੁਖ. ਕੂੜੁ ਬੋਲਿ ਬੋਲਿ ਡੁਬੇ; ਗੁਰਮੁਖਿ ਤਰੇ, ਜਪਿ ਹਰਿ ਨਾਉ ॥੨॥ ਪਉੜੀ ॥ ਬਿਨੁ ਬੂਝੇ. ਵਡਾ ਫੇਰੁ ਪਇਆ; ਫਿਰਿ ਆਵੈ ਜਾਈ ॥ ਸਤਿਗੁਰ ਕੀ ਸੇਵਾ. ਨ ਕੀਤੀਆ; ਅੰਤਿ ਗਇਆ ਪਛੁਤਾਈ ॥ ਆਪਣੀ ਕਿਰਪਾ ਕਰੇ. ਗੁਰੁ ਪਾਈਐ; ਵਿਚਹੁ ਆਪੁ ਗਵਾਈ ॥ ਤ੍ਰਿਸਨਾ ਭੁਖ ਵਿਚਹੁ ਉਤਰੈ; ਸੁਖੁ ਵਸੈ ਮਨਿ ਆਈ ॥ ਸਦਾ ਸਦਾ ਸਾਲਾਹੀਐ; ਹਿਰਦੈ ਲਿਵ ਲਾਈ ॥੮॥ ਸਲੋਕੁ ਮਃ ੩ ॥ ਜਿ ਸਤਿਗੁਰੁ ਸੇਵੇ ਆਪਣਾ; ਤਿਸ ਨੋ ਪੂਜੇ ਸਭੁ ਕੋਇ ॥ ਸਭਨਾ ਉਪਾਵਾ ਸਿਰਿ ਉਪਾਉ ਹੈ; ਹਰਿ ਨਾਮੁ ਪਰਾਪਤਿ ਹੋਇ ॥ ਅੰਤਰਿ ਸੀਤਲ ਸਾਤਿ ਵਸੈ; ਜਪਿ ਹਿਰਦੈ ਸਦਾ ਸੁਖੁ ਹੋਇ ॥ ਅੰਮ੍ਰਿਤੁ ਖਾਣਾ. ਅੰਮ੍ਰਿਤੁ ਪੈਨਣਾ; ਨਾਨਕ. ਨਾਮੁ ਵਡਾਈ ਹੋਇ ॥੧॥ ਮਃ ੩ ॥ ਏ ਮਨ. ਗੁਰ ਕੀ ਸਿਖ ਸੁਣਿ; ਹਰਿ ਪਾਵਹਿ ਗੁਣੀ ਨਿਧਾਨੁ ॥
Источники и права