couponatlas.

Гуру Грантх Сахиб (гурмукхи): Анг 512

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਹਰਿ ਸੁਖਦਾਤਾ ਮਨਿ ਵਸੈ; ਹਉਮੈ ਜਾਇ ਗੁਮਾਨੁ ॥ ਨਾਨਕ. ਨਦਰੀ ਪਾਈਐ; ਤਾ ਅਨਦਿਨੁ ਲਾਗੈ ਧਿਆਨੁ ॥੨॥ ਪਉੜੀ ॥ ਸਤੁ ਸੰਤੋਖੁ ਸਭੁ ਸਚੁ ਹੈ; ਗੁਰਮੁਖਿ ਪਵਿਤਾ ॥ ਅੰਦਰਹੁ ਕਪਟੁ ਵਿਕਾਰੁ ਗਇਆ; ਮਨੁ ਸਹਜੇ ਜਿਤਾ ॥ ਤਹ ਜੋਤਿ ਪ੍ਰਗਾਸੁ ਅਨੰਦ ਰਸੁ; ਅਗਿਆਨੁ ਗਵਿਤਾ ॥ ਅਨਦਿਨੁ ਹਰਿ ਕੇ ਗੁਣ ਰਵੈ; ਗੁਣ ਪਰਗਟੁ ਕਿਤਾ ॥ ਸਭਨਾ ਦਾਤਾ ਏਕੁ ਹੈ; ਇਕੋ ਹਰਿ ਮਿਤਾ ॥੯॥ ਸਲੋਕੁ ਮਃ ੩ ॥ ਬ੍ਰਹਮੁ ਬਿੰਦੇ. ਸੋ ਬ੍ਰਾਹਮਣੁ ਕਹੀਐ; ਜਿ ਅਨਦਿਨੁ ਹਰਿ ਲਿਵ ਲਾਏ ॥ ਸਤਿਗੁਰ ਪੁਛੈ ਸਚੁ ਸੰਜਮੁ ਕਮਾਵੈ; ਹਉਮੈ ਰੋਗੁ ਤਿਸੁ ਜਾਏ ॥ ਹਰਿ ਗੁਣ ਗਾਵੈ. ਗੁਣ ਸੰਗ੍ਰਹੈ; ਜੋਤੀ ਜੋਤਿ ਮਿਲਾਏ ॥ ਇਸੁ ਜੁਗ ਮਹਿ ਕੋ ਵਿਰਲਾ ਬ੍ਰਹਮ ਗਿਆਨੀ; ਜਿ ਹਉਮੈ ਮੇਟਿ ਸਮਾਏ ॥ ਨਾਨਕ. ਤਿਸ ਨੋ ਮਿਲਿਆ ਸਦਾ ਸੁਖੁ ਪਾਈਐ; ਜਿ ਅਨਦਿਨੁ ਹਰਿ ਨਾਮੁ ਧਿਆਏ ॥੧॥ ਮਃ ੩ ॥ ਅੰਤਰਿ ਕਪਟੁ ਮਨਮੁਖ ਅਗਿਆਨੀ; ਰਸਨਾ ਝੂਠੁ ਬੋਲਾਇ ॥ ਕਪਟਿ ਕੀਤੈ. ਹਰਿ ਪੁਰਖੁ, ਨ ਭੀਜੈ; ਨਿਤ ਵੇਖੈ ਸੁਣੈ ਸੁਭਾਇ ॥ ਦੂਜੈ ਭਾਇ ਜਾਇ ਜਗੁ ਪਰਬੋਧੈ; ਬਿਖੁ ਮਾਇਆ ਮੋਹ ਸੁਆਇ ॥ ਇਤੁ ਕਮਾਣੈ. ਸਦਾ ਦੁਖੁ ਪਾਵੈ; ਜੰਮੈ ਮਰੈ ਫਿਰਿ ਆਵੈ ਜਾਇ ॥ ਸਹਸਾ. ਮੂਲਿ ਨ ਚੁਕਈ; ਵਿਚਿ ਵਿਸਟਾ ਪਚੈ ਪਚਾਇ ॥ ਜਿਸ ਨੋ ਕ੍ਰਿਪਾ ਕਰੇ ਮੇਰਾ ਸੁਆਮੀ; ਤਿਸੁ ਗੁਰ ਕੀ ਸਿਖ ਸੁਣਾਇ ॥ ਹਰਿ ਨਾਮੁ ਧਿਆਵੈ. ਹਰਿ ਨਾਮੋ ਗਾਵੈ; ਹਰਿ ਨਾਮੋ ਅੰਤਿ ਛਡਾਇ ॥੨॥ ਪਉੜੀ ॥ ਜਿਨਾ ਹੁਕਮੁ ਮਨਾਇਓਨੁ; ਤੇ ਪੂਰੇ ਸੰਸਾਰਿ ॥ ਸਾਹਿਬੁ ਸੇਵਨੑਿ ਆਪਣਾ; ਪੂਰੈ ਸਬਦਿ ਵੀਚਾਰਿ ॥ ਹਰਿ ਕੀ ਸੇਵਾ ਚਾਕਰੀ; ਸਚੈ ਸਬਦਿ ਪਿਆਰਿ ॥ ਹਰਿ ਕਾ ਮਹਲੁ. ਤਿਨੑੀ ਪਾਇਆ; ਜਿਨੑ ਹਉਮੈ ਵਿਚਹੁ ਮਾਰਿ ॥ ਨਾਨਕ. ਗੁਰਮੁਖਿ ਮਿਲਿ ਰਹੇ; ਜਪਿ ਹਰਿ ਨਾਮਾ ਉਰ ਧਾਰਿ ॥੧੦॥ ਸਲੋਕੁ ਮਃ ੩ ॥ ਗੁਰਮੁਖਿ ਧਿਆਨ ਸਹਜ ਧੁਨਿ ਉਪਜੈ; ਸਚਿ ਨਾਮਿ ਚਿਤੁ ਲਾਇਆ ॥ ਗੁਰਮੁਖਿ ਅਨਦਿਨੁ ਰਹੈ ਰੰਗਿ ਰਾਤਾ; ਹਰਿ ਕਾ ਨਾਮੁ ਮਨਿ ਭਾਇਆ ॥ ਗੁਰਮੁਖਿ ਹਰਿ ਵੇਖਹਿ. ਗੁਰਮੁਖਿ ਹਰਿ ਬੋਲਹਿ; ਗੁਰਮੁਖਿ. ਹਰਿ ਸਹਜਿ ਰੰਗੁ ਲਾਇਆ ॥ ਨਾਨਕ. ਗੁਰਮੁਖਿ ਗਿਆਨੁ ਪਰਾਪਤਿ ਹੋਵੈ; ਤਿਮਰ ਅਗਿਆਨੁ ਅਧੇਰੁ ਚੁਕਾਇਆ ॥ ਜਿਸ ਨੋ ਕਰਮੁ ਹੋਵੈ ਧੁਰਿ ਪੂਰਾ; ਤਿਨਿ ਗੁਰਮੁਖਿ ਹਰਿ ਨਾਮੁ ਧਿਆਇਆ ॥੧॥ ਮਃ ੩ ॥ ਸਤਿਗੁਰੁ. ਜਿਨਾ ਨ ਸੇਵਿਓ; ਸਬਦਿ. ਨ ਲਗੋ ਪਿਆਰੁ ॥ ਸਹਜੇ ਨਾਮੁ. ਨ ਧਿਆਇਆ; ਕਿਤੁ ਆਇਆ ਸੰਸਾਰਿ ॥ ਫਿਰਿ ਫਿਰਿ ਜੂਨੀ ਪਾਈਐ; ਵਿਸਟਾ ਸਦਾ ਖੁਆਰੁ ॥ ਕੂੜੈ ਲਾਲਚਿ ਲਗਿਆ; ਨਾ ਉਰਵਾਰੁ. ਨ ਪਾਰੁ ॥
Источники и права