couponatlas.

Гуру Грантх Сахиб (гурмукхи): Анг 514

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਨਾਨਕ. ਮਨ ਹੀ ਤੇ ਮਨੁ ਮਾਨਿਆ; ਨਾ ਕਿਛੁ ਮਰੈ. ਨ ਜਾਇ ॥੨॥ ਪਉੜੀ ॥ ਕਾਇਆ ਕੋਟੁ ਅਪਾਰੁ ਹੈ; ਮਿਲਣਾ ਸੰਜੋਗੀ ॥ ਕਾਇਆ ਅੰਦਰਿ ਆਪਿ ਵਸਿ ਰਹਿਆ; ਆਪੇ ਰਸ ਭੋਗੀ ॥ ਆਪਿ ਅਤੀਤੁ ਅਲਿਪਤੁ ਹੈ; ਨਿਰਜੋਗੁ ਹਰਿ ਜੋਗੀ ॥ ਜੋ ਤਿਸੁ ਭਾਵੈ ਸੋ ਕਰੇ; ਹਰਿ ਕਰੇ ਸੁ ਹੋਗੀ ॥ ਹਰਿ ਗੁਰਮੁਖਿ ਨਾਮੁ ਧਿਆਈਐ; ਲਹਿ ਜਾਹਿ ਵਿਜੋਗੀ ॥੧੩॥ ਸਲੋਕੁ ਮਃ ੩ ॥ ਵਾਹੁ ਵਾਹੁ ਆਪਿ ਅਖਾਇਦਾ; ਗੁਰਸਬਦੀ ਸਚੁ ਸੋਇ ॥ ਵਾਹੁ ਵਾਹੁ ਸਿਫਤਿ ਸਲਾਹ ਹੈ; ਗੁਰਮੁਖਿ ਬੂਝੈ ਕੋਇ ॥ ਵਾਹੁ ਵਾਹੁ ਬਾਣੀ ਸਚੁ ਹੈ; ਸਚਿ ਮਿਲਾਵਾ ਹੋਇ ॥ ਨਾਨਕ. ਵਾਹੁ ਵਾਹੁ ਕਰਤਿਆ, ਪ੍ਰਭੁ ਪਾਇਆ; ਕਰਮਿ ਪਰਾਪਤਿ ਹੋਇ ॥੧॥ ਮਃ ੩ ॥ ਵਾਹੁ ਵਾਹੁ ਕਰਤੀ ਰਸਨਾ; ਸਬਦਿ ਸੁਹਾਈ ॥ ਪੂਰੈ ਸਬਦਿ; ਪ੍ਰਭੁ ਮਿਲਿਆ ਆਈ ॥ ਵਡਭਾਗੀਆ; ਵਾਹੁ ਵਾਹੁ ਮੁਹਹੁ ਕਢਾਈ ॥ ਵਾਹੁ ਵਾਹੁ ਕਰਹਿ ਸੇਈ ਜਨ ਸੋਹਣੇ; ਤਿਨੑ ਕਉ ਪਰਜਾ ਪੂਜਣ ਆਈ ॥ ਵਾਹੁ ਵਾਹੁ ਕਰਮਿ ਪਰਾਪਤਿ ਹੋਵੈ; ਨਾਨਕ. ਦਰਿ ਸਚੈ ਸੋਭਾ ਪਾਈ ॥੨॥ ਪਉੜੀ ॥ ਬਜਰ ਕਪਾਟ ਕਾਇਆ ਗੜੑ ਭੀਤਰਿ; ਕੂੜੁ ਕੁਸਤੁ ਅਭਿਮਾਨੀ ॥ ਭਰਮਿ ਭੂਲੇ. ਨਦਰਿ ਨ ਆਵਨੀ; ਮਨਮੁਖ ਅੰਧ ਅਗਿਆਨੀ ॥ ਉਪਾਇ ਕਿਤੈ. ਨ ਲਭਨੀ; ਕਰਿ ਭੇਖ ਥਕੇ ਭੇਖਵਾਨੀ ॥ ਗੁਰਸਬਦੀ ਖੋਲਾਈਅਨੑਿ; ਹਰਿ ਨਾਮੁ ਜਪਾਨੀ ॥ ਹਰਿ ਜੀਉ ਅੰਮ੍ਰਿਤ ਬਿਰਖੁ ਹੈ; ਜਿਨ ਪੀਆ ਤੇ ਤ੍ਰਿਪਤਾਨੀ ॥੧੪॥ ਸਲੋਕੁ ਮਃ ੩ ॥ ਵਾਹੁ ਵਾਹੁ ਕਰਤਿਆ; ਰੈਣਿ ਸੁਖਿ ਵਿਹਾਇ ॥ ਵਾਹੁ ਵਾਹੁ ਕਰਤਿਆ; ਸਦਾ ਅਨੰਦੁ ਹੋਵੈ ਮੇਰੀ ਮਾਇ ॥ ਵਾਹੁ ਵਾਹੁ ਕਰਤਿਆ; ਹਰਿ ਸਿਉ ਲਿਵ ਲਾਇ ॥ ਵਾਹੁ ਵਾਹੁ; ਕਰਮੀ, ਬੋਲੈ ਬੋਲਾਇ ॥ ਵਾਹੁ ਵਾਹੁ ਕਰਤਿਆ; ਸੋਭਾ ਪਾਇ ॥ ਨਾਨਕ; ਵਾਹੁ ਵਾਹੁ ਸਤਿ ਰਜਾਇ ॥੧॥ ਮਃ ੩ ॥ ਵਾਹੁ ਵਾਹੁ ਬਾਣੀ ਸਚੁ ਹੈ; ਗੁਰਮੁਖਿ ਲਧੀ ਭਾਲਿ ॥ ਵਾਹੁ ਵਾਹੁ ਸਬਦੇ ਉਚਰੈ; ਵਾਹੁ ਵਾਹੁ ਹਿਰਦੈ ਨਾਲਿ ॥ ਵਾਹੁ ਵਾਹੁ ਕਰਤਿਆ. ਹਰਿ ਪਾਇਆ; ਸਹਜੇ ਗੁਰਮੁਖਿ ਭਾਲਿ ॥ ਸੇ ਵਡਭਾਗੀ ਨਾਨਕਾ; ਹਰਿ ਹਰਿ ਰਿਦੈ ਸਮਾਲਿ ॥੨॥ ਪਉੜੀ ॥ ਏ ਮਨਾ ਅਤਿ ਲੋਭੀਆ; ਨਿਤ ਲੋਭੇ ਰਾਤਾ ॥ ਮਾਇਆ ਮਨਸਾ ਮੋਹਣੀ; ਦਹ ਦਿਸ ਫਿਰਾਤਾ ॥ ਅਗੈ ਨਾਉ ਜਾਤਿ. ਨ ਜਾਇਸੀ; ਮਨਮੁਖਿ ਦੁਖੁ ਖਾਤਾ ॥ ਰਸਨਾ ਹਰਿ ਰਸੁ. ਨ ਚਖਿਓ; ਫੀਕਾ ਬੋਲਾਤਾ ॥ ਜਿਨਾ ਗੁਰਮੁਖਿ ਅੰਮ੍ਰਿਤੁ ਚਾਖਿਆ; ਸੇ ਜਨ ਤ੍ਰਿਪਤਾਤਾ ॥੧੫॥ ਸਲੋਕੁ ਮਃ ੩ ॥ ਵਾਹੁ ਵਾਹੁ ਤਿਸ ਨੋ ਆਖੀਐ; ਜਿ ਸਚਾ ਗਹਿਰ ਗੰਭੀਰੁ ॥ ਵਾਹੁ ਵਾਹੁ ਤਿਸ ਨੋ ਆਖੀਐ; ਜਿ ਗੁਣਦਾਤਾ ਮਤਿ ਧੀਰੁ ॥
Источники и права