couponatlas.

Гуру Грантх Сахиб (гурмукхи): Анг 515

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਵਾਹੁ ਵਾਹੁ ਤਿਸ ਨੋ ਆਖੀਐ; ਜਿ ਸਭ ਮਹਿ ਰਹਿਆ ਸਮਾਇ ॥ ਵਾਹੁ ਵਾਹੁ ਤਿਸ ਨੋ ਆਖੀਐ; ਜਿ ਦੇਦਾ ਰਿਜਕੁ ਸਬਾਹਿ ॥ ਨਾਨਕ. ਵਾਹੁ ਵਾਹੁ ਇਕੋ ਕਰਿ ਸਾਲਾਹੀਐ; ਜਿ ਸਤਿਗੁਰ ਦੀਆ ਦਿਖਾਇ ॥੧॥ ਮਃ ੩ ॥ ਵਾਹੁ ਵਾਹੁ ਗੁਰਮੁਖ ਸਦਾ ਕਰਹਿ; ਮਨਮੁਖ ਮਰਹਿ ਬਿਖੁ ਖਾਇ ॥ ਓਨਾ ਵਾਹੁ ਵਾਹੁ. ਨ ਭਾਵਈ; ਦੁਖੇ ਦੁਖਿ ਵਿਹਾਇ ॥ ਗੁਰਮੁਖਿ ਅੰਮ੍ਰਿਤੁ ਪੀਵਣਾ; ਵਾਹੁ ਵਾਹੁ ਕਰਹਿ ਲਿਵ ਲਾਇ ॥ ਨਾਨਕ. ਵਾਹੁ ਵਾਹੁ ਕਰਹਿ ਸੇ ਜਨ ਨਿਰਮਲੇ; ਤ੍ਰਿਭਵਣ ਸੋਝੀ ਪਾਇ ॥੨॥ ਪਉੜੀ ॥ ਹਰਿ ਕੈ ਭਾਣੈ. ਗੁਰੁ ਮਿਲੈ; ਸੇਵਾ ਭਗਤਿ ਬਨੀਜੈ ॥ ਹਰਿ ਕੈ ਭਾਣੈ ਹਰਿ ਮਨਿ ਵਸੈ; ਸਹਜੇ ਰਸੁ ਪੀਜੈ ॥ ਹਰਿ ਕੈ ਭਾਣੈ. ਸੁਖੁ ਪਾਈਐ; ਹਰਿ ਲਾਹਾ ਨਿਤ ਲੀਜੈ ॥ ਹਰਿ ਕੈ ਤਖਤਿ ਬਹਾਲੀਐ; ਨਿਜ ਘਰਿ ਸਦਾ ਵਸੀਜੈ ॥ ਹਰਿ ਕਾ ਭਾਣਾ ਤਿਨੀ ਮੰਨਿਆ; ਜਿਨਾ ਗੁਰੂ ਮਿਲੀਜੈ ॥੧੬॥ ਸਲੋਕੁ ਮਃ ੩ ॥ ਵਾਹੁ ਵਾਹੁ ਸੇ ਜਨ ਸਦਾ ਕਰਹਿ; ਜਿਨੑ ਕਉ ਆਪੇ ਦੇਇ ਬੁਝਾਇ ॥ ਵਾਹੁ ਵਾਹੁ ਕਰਤਿਆ ਮਨੁ ਨਿਰਮਲੁ ਹੋਵੈ; ਹਉਮੈ ਵਿਚਹੁ ਜਾਇ ॥ ਵਾਹੁ ਵਾਹੁ ਗੁਰਸਿਖੁ ਜੋ ਨਿਤ ਕਰੇ; ਸੋ ਮਨ ਚਿੰਦਿਆ ਫਲੁ ਪਾਇ ॥ ਵਾਹੁ ਵਾਹੁ ਕਰਹਿ. ਸੇ ਜਨ ਸੋਹਣੇ; ਹਰਿ ਤਿਨੑ ਕੈ ਸੰਗਿ ਮਿਲਾਇ ॥ ਵਾਹੁ ਵਾਹੁ ਹਿਰਦੈ ਉਚਰਾ; ਮੁਖਹੁ ਭੀ ਵਾਹੁ ਵਾਹੁ ਕਰੇਉ ॥ ਨਾਨਕ. ਵਾਹੁ ਵਾਹੁ ਜੋ ਕਰਹਿ; ਹਉ ਤਨੁ ਮਨੁ ਤਿਨੑ ਕਉ ਦੇਉ ॥੧॥ ਮਃ ੩ ॥ ਵਾਹੁ ਵਾਹੁ ਸਾਹਿਬੁ ਸਚੁ ਹੈ; ਅੰਮ੍ਰਿਤੁ ਜਾ ਕਾ ਨਾਉ ॥ ਜਿਨਿ ਸੇਵਿਆ ਤਿਨਿ ਫਲੁ ਪਾਇਆ; ਹਉ. ਤਿਨ ਬਲਿਹਾਰੈ ਜਾਉ ॥ ਵਾਹੁ ਵਾਹੁ ਗੁਣੀ ਨਿਧਾਨੁ ਹੈ; ਜਿਸ ਨੋ ਦੇਇ ਸੁ ਖਾਇ ॥ ਵਾਹੁ ਵਾਹੁ ਜਲਿ ਥਲਿ ਭਰਪੂਰੁ ਹੈ; ਗੁਰਮੁਖਿ ਪਾਇਆ ਜਾਇ ॥ ਵਾਹੁ ਵਾਹੁ ਗੁਰਸਿਖ ਨਿਤ ਸਭ ਕਰਹੁ; ਗੁਰ ਪੂਰੇ. ਵਾਹੁ ਵਾਹੁ ਭਾਵੈ ॥ ਨਾਨਕ. ਵਾਹੁ ਵਾਹੁ ਜੋ ਮਨਿ ਚਿਤਿ ਕਰੇ; ਤਿਸੁ ਜਮਕੰਕਰੁ ਨੇੜਿ. ਨ ਆਵੈ ॥੨॥ ਪਉੜੀ ॥ ਹਰਿ ਜੀਉ ਸਚਾ ਸਚੁ ਹੈ; ਸਚੀ ਗੁਰਬਾਣੀ ॥ ਸਤਿਗੁਰ ਤੇ ਸਚੁ ਪਛਾਣੀਐ; ਸਚਿ ਸਹਜਿ ਸਮਾਣੀ ॥ ਅਨਦਿਨੁ ਜਾਗਹਿ. ਨਾ ਸਵਹਿ; ਜਾਗਤ ਰੈਣਿ ਵਿਹਾਣੀ ॥ ਗੁਰਮਤੀ ਹਰਿ ਰਸੁ ਚਾਖਿਆ; ਸੇ ਪੁੰਨ ਪਰਾਣੀ ॥ ਬਿਨੁ ਗੁਰ. ਕਿਨੈ ਨ ਪਾਇਓ; ਪਚਿ ਮੁਏ ਅਜਾਣੀ ॥੧੭॥ ਸਲੋਕੁ ਮਃ ੩ ॥ ਵਾਹੁ ਵਾਹੁ ਬਾਣੀ ਨਿਰੰਕਾਰ ਹੈ; ਤਿਸੁ ਜੇਵਡੁ ਅਵਰੁ ਨ ਕੋਇ ॥ ਵਾਹੁ ਵਾਹੁ ਅਗਮ ਅਥਾਹੁ ਹੈ; ਵਾਹੁ ਵਾਹੁ ਸਚਾ ਸੋਇ ॥ ਵਾਹੁ ਵਾਹੁ ਵੇਪਰਵਾਹੁ ਹੈ; ਵਾਹੁ ਵਾਹੁ ਕਰੇ ਸੁ ਹੋਇ ॥ ਵਾਹੁ ਵਾਹੁ ਅੰਮ੍ਰਿਤ ਨਾਮੁ ਹੈ; ਗੁਰਮੁਖਿ ਪਾਵੈ ਕੋਇ ॥ ਵਾਹੁ ਵਾਹੁ ਕਰਮੀ ਪਾਈਐ; ਆਪਿ ਦਇਆ ਕਰਿ ਦੇਇ ॥
Источники и права