couponatlas.

Гуру Грантх Сахиб (гурмукхи): Анг 517

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਸਤਿਗੁਰੁ ਅਪਣਾ ਸੇਵਿ; ਸਭ ਫਲ ਪਾਇਆ ॥ ਅੰਮ੍ਰਿਤ ਹਰਿ ਕਾ ਨਾਉ; ਸਦਾ ਧਿਆਇਆ ॥ ਸੰਤ ਜਨਾ ਕੈ ਸੰਗਿ; ਦੁਖੁ ਮਿਟਾਇਆ ॥ ਨਾਨਕ ਭਏ ਅਚਿੰਤੁ; ਹਰਿ ਧਨੁ ਨਿਹਚਲਾਇਆ ॥੨੦॥ ਸਲੋਕ ਮਃ ੩ ॥ ਖੇਤਿ ਮਿਆਲਾ ਉਚੀਆ; ਘਰੁ ਉਚਾ ਨਿਰਣਉ ॥ ਮਹਲ ਭਗਤੀ ਘਰਿ ਸਰੈ; ਸਜਣ ਪਾਹੁਣਿਅਉ ॥ ਬਰਸਨਾ ਤ ਬਰਸੁ ਘਨਾ; ਬਹੁੜਿ ਬਰਸਹਿ ਕਾਹਿ ॥ ਨਾਨਕ. ਤਿਨੑ ਬਲਿਹਾਰਣੈ; ਜਿਨੑ ਗੁਰਮੁਖਿ ਪਾਇਆ ਮਨ ਮਾਹਿ ॥੧॥ ਮਃ ੩ ॥ ਮਿਠਾ ਸੋ ਜੋ ਭਾਵਦਾ; ਸਜਣੁ ਸੋ ਜਿ ਰਾਸਿ ॥ ਨਾਨਕ. ਗੁਰਮੁਖਿ ਜਾਣੀਐ; ਜਾ ਕਉ ਆਪਿ ਕਰੇ ਪਰਗਾਸੁ ॥੨॥ ਪਉੜੀ ॥ ਪ੍ਰਭ ਪਾਸਿ. ਜਨ ਕੀ ਅਰਦਾਸਿ; ਤੂ ਸਚਾ ਸਾਂਈ ॥ ਤੂ ਰਖਵਾਲਾ ਸਦਾ ਸਦਾ; ਹਉ ਤੁਧੁ ਧਿਆਈ ॥ ਜੀਅ ਜੰਤ ਸਭਿ ਤੇਰਿਆ; ਤੂ ਰਹਿਆ ਸਮਾਈ ॥ ਜੋ ਦਾਸ ਤੇਰੇ ਕੀ ਨਿੰਦਾ ਕਰੇ; ਤਿਸੁ ਮਾਰਿ ਪਚਾਈ ॥ ਚਿੰਤਾ ਛਡਿ. ਅਚਿੰਤੁ ਰਹੁ; ਨਾਨਕ ਲਗਿ ਪਾਈ ॥੨੧॥ ਸਲੋਕ ਮਃ ੩ ॥ ਆਸਾ ਕਰਤਾ. ਜਗੁ ਮੁਆ; ਆਸਾ ਮਰੈ ਨ ਜਾਇ ॥ ਨਾਨਕ. ਆਸਾ ਪੂਰੀਆ; ਸਚੇ ਸਿਉ ਚਿਤੁ ਲਾਇ ॥੧॥ ਮਃ ੩ ॥ ਆਸਾ ਮਨਸਾ ਮਰਿ ਜਾਇਸੀ; ਜਿਨਿ ਕੀਤੀ ਸੋ ਲੈ ਜਾਇ ॥ ਨਾਨਕ. ਨਿਹਚਲੁ ਕੋ ਨਹੀ; ਬਾਝਹੁ ਹਰਿ ਕੈ ਨਾਇ ॥੨॥ ਪਉੜੀ ॥ ਆਪੇ ਜਗਤੁ ਉਪਾਇਓਨੁ; ਕਰਿ ਪੂਰਾ ਥਾਟੁ ॥ ਆਪੇ ਸਾਹੁ ਆਪੇ ਵਣਜਾਰਾ; ਆਪੇ ਹੀ ਹਰਿ ਹਾਟੁ ॥ ਆਪੇ ਸਾਗਰੁ ਆਪੇ ਬੋਹਿਥਾ; ਆਪੇ ਹੀ ਖੇਵਾਟੁ ॥ ਆਪੇ ਗੁਰੁ. ਚੇਲਾ ਹੈ ਆਪੇ; ਆਪੇ ਦਸੇ ਘਾਟੁ ॥ ਜਨ ਨਾਨਕ. ਨਾਮੁ ਧਿਆਇ ਤੂ; ਸਭਿ ਕਿਲਵਿਖ ਕਾਟੁ ॥੨੨॥੧॥ ਸੁਧੁ ਰਾਗੁ ਗੂਜਰੀ ਵਾਰ. ਮਹਲਾ ੫ ॥ ੴ ਸਤਿਗੁਰ ਪ੍ਰਸਾਦਿ ॥ ਸਲੋਕੁ ਮਃ ੫ ॥ ਅੰਤਰਿ ਗੁਰੁ ਆਰਾਧਣਾ; ਜਿਹਵਾ ਜਪਿ ਗੁਰ ਨਾਉ ॥ ਨੇਤ੍ਰੀ ਸਤਿਗੁਰੁ ਪੇਖਣਾ; ਸ੍ਰਵਣੀ ਸੁਨਣਾ ਗੁਰ ਨਾਉ ॥ ਸਤਿਗੁਰ ਸੇਤੀ ਰਤਿਆ; ਦਰਗਹ ਪਾਈਐ ਠਾਉ ॥ ਕਹੁ ਨਾਨਕ. ਕਿਰਪਾ ਕਰੇ; ਜਿਸ ਨੋ ਏਹ ਵਥੁ ਦੇਇ ॥ ਜਗ ਮਹਿ ਉਤਮ ਕਾਢੀਅਹਿ; ਵਿਰਲੇ ਕੇਈ ਕੇਇ ॥੧॥ ਮਃ ੫ ॥ ਰਖੇ ਰਖਣਹਾਰਿ; ਆਪਿ ਉਬਾਰਿਅਨੁ ॥ ਗੁਰ ਕੀ ਪੈਰੀ ਪਾਇ; ਕਾਜ ਸਵਾਰਿਅਨੁ ॥ ਹੋਆ ਆਪਿ ਦਇਆਲੁ; ਮਨਹੁ. ਨ ਵਿਸਾਰਿਅਨੁ ॥ ਸਾਧ ਜਨਾ ਕੈ ਸੰਗਿ; ਭਵਜਲੁ ਤਾਰਿਅਨੁ ॥ ਸਾਕਤ ਨਿੰਦਕ ਦੁਸਟ; ਖਿਨ ਮਾਹਿ ਬਿਦਾਰਿਅਨੁ ॥ ਤਿਸੁ ਸਾਹਿਬ ਕੀ ਟੇਕ; ਨਾਨਕ. ਮਨੈ ਮਾਹਿ ॥
Источники и права