couponatlas.

Гуру Грантх Сахиб (гурмукхи): Анг 519

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਸਭੁ ਕਿਛੁ ਜਾਣੈ ਜਾਣੁ; ਬੁਝਿ ਵੀਚਾਰਦਾ ॥ ਅਨਿਕ ਰੂਪ ਖਿਨ ਮਾਹਿ; ਕੁਦਰਤਿ ਧਾਰਦਾ ॥ ਜਿਸ ਨੋ ਲਾਇ ਸਚਿ; ਤਿਸਹਿ ਉਧਾਰਦਾ ॥ ਜਿਸ ਦੈ ਹੋਵੈ ਵਲਿ; ਸੁ ਕਦੇ. ਨ ਹਾਰਦਾ ॥ ਸਦਾ ਅਭਗੁ ਦੀਬਾਣੁ ਹੈ; ਹਉ. ਤਿਸੁ ਨਮਸਕਾਰਦਾ ॥੪॥ ਸਲੋਕ ਮਃ ੫ ॥ ਕਾਮੁ ਕ੍ਰੋਧੁ ਲੋਭੁ ਛੋਡੀਐ; ਦੀਜੈ ਅਗਨਿ ਜਲਾਇ ॥ ਜੀਵਦਿਆ ਨਿਤ ਜਾਪੀਐ; ਨਾਨਕ. ਸਾਚਾ ਨਾਉ ॥੧॥ ਮਃ ੫ ॥ ਸਿਮਰਤ ਸਿਮਰਤ ਪ੍ਰਭੁ ਆਪਣਾ; ਸਭ ਫਲ ਪਾਏ ਆਹਿ ॥ ਨਾਨਕ. ਨਾਮੁ ਅਰਾਧਿਆ; ਗੁਰ ਪੂਰੈ ਦੀਆ ਮਿਲਾਇ ॥੨॥ ਪਉੜੀ ॥ ਸੋ ਮੁਕਤਾ ਸੰਸਾਰਿ; ਜਿ ਗੁਰਿ ਉਪਦੇਸਿਆ ॥ ਤਿਸ ਕੀ ਗਈ ਬਲਾਇ; ਮਿਟੇ ਅੰਦੇਸਿਆ ॥ ਤਿਸ ਕਾ ਦਰਸਨੁ ਦੇਖਿ; ਜਗਤੁ ਨਿਹਾਲੁ ਹੋਇ ॥ ਜਨ ਕੈ ਸੰਗਿ ਨਿਹਾਲੁ; ਪਾਪਾ ਮੈਲੁ ਧੋਇ ॥ ਅੰਮ੍ਰਿਤੁ ਸਾਚਾ ਨਾਉ; ਓਥੈ ਜਾਪੀਐ ॥ ਮਨ ਕਉ ਹੋਇ ਸੰਤੋਖੁ; ਭੁਖਾ ਧ੍ਰਾਪੀਐ ॥ ਜਿਸੁ ਘਟਿ ਵਸਿਆ ਨਾਉ; ਤਿਸੁ ਬੰਧਨ ਕਾਟੀਐ ॥ ਗੁਰ ਪਰਸਾਦਿ, ਕਿਨੈ ਵਿਰਲੈ; ਹਰਿ ਧਨੁ ਖਾਟੀਐ ॥੫॥ ਸਲੋਕ ਮਃ ੫ ॥ ਮਨ ਮਹਿ ਚਿਤਵਉ. ਚਿਤਵਨੀ; ਉਦਮੁ ਕਰਉ ਉਠਿ ਨੀਤ ॥ ਹਰਿ ਕੀਰਤਨ ਕਾ ਆਹਰੋ; ਹਰਿ ਦੇਹੁ ਨਾਨਕ ਕੇ ਮੀਤ ॥੧॥ ਮਃ ੫ ॥ ਦ੍ਰਿਸਟਿ ਧਾਰਿ ਪ੍ਰਭਿ ਰਾਖਿਆ; ਮਨੁ ਤਨੁ ਰਤਾ ਮੂਲਿ ॥ ਨਾਨਕ. ਜੋ ਪ੍ਰਭ ਭਾਣੀਆ; ਮਰਉ ਵਿਚਾਰੀ ਸੂਲਿ ॥੨॥ ਪਉੜੀ ॥ ਜੀਅ ਕੀ ਬਿਰਥਾ ਹੋਇ; ਸੁ ਗੁਰ ਪਹਿ ਅਰਦਾਸਿ ਕਰਿ ॥ ਛੋਡਿ ਸਿਆਣਪ ਸਗਲ; ਮਨੁ ਤਨੁ ਅਰਪਿ ਧਰਿ ॥ ਪੂਜਹੁ ਗੁਰ ਕੇ ਪੈਰ; ਦੁਰਮਤਿ ਜਾਇ ਜਰਿ ॥ ਸਾਧ ਜਨਾ ਕੈ ਸੰਗਿ; ਭਵਜਲੁ ਬਿਖਮੁ ਤਰਿ ॥ ਸੇਵਹੁ ਸਤਿਗੁਰ ਦੇਵ; ਅਗੈ. ਨ ਮਰਹੁ ਡਰਿ ॥ ਖਿਨ ਮਹਿ ਕਰੇ ਨਿਹਾਲੁ; ਊਣੇ. ਸੁਭਰ ਭਰਿ ॥ ਮਨ ਕਉ ਹੋਇ ਸੰਤੋਖੁ; ਧਿਆਈਐ ਸਦਾ ਹਰਿ ॥ ਸੋ ਲਗਾ ਸਤਿਗੁਰ ਸੇਵ; ਜਾ ਕਉ ਕਰਮੁ ਧੁਰਿ ॥੬॥ ਸਲੋਕ ਮਃ ੫ ॥ ਲਗੜੀ ਸੁਥਾਨਿ; ਜੋੜਣਹਾਰੈ ਜੋੜੀਆ ॥ ਨਾਨਕ. ਲਹਰੀ ਲਖ ਸੈ ਆਨ; ਡੁਬਣ ਦੇਇ ਨ. ਮਾ ਪਿਰੀ ॥੧॥ ਮਃ ੫ ॥ ਬਨਿ ਭੀਹਾਵਲੈ. ਹਿਕੁ ਸਾਥੀ ਲਧਮੁ; ਦੁਖ ਹਰਤਾ ਹਰਿ ਨਾਮਾ ॥ ਬਲਿ ਬਲਿ ਜਾਈ ਸੰਤ ਪਿਆਰੇ; ਨਾਨਕ ਪੂਰਨ ਕਾਮਾਂ ॥੨॥ ਪਉੜੀ ॥ ਪਾਈਅਨਿ ਸਭਿ ਨਿਧਾਨ; ਤੇਰੈ ਰੰਗਿ ਰਤਿਆ ॥ ਨ ਹੋਵੀ ਪਛੋਤਾਉ; ਤੁਧ ਨੋ ਜਪਤਿਆ ॥ ਪਹੁਚਿ. ਨ ਸਕੈ ਕੋਇ; ਤੇਰੀ ਟੇਕ ਜਨ ॥ ਗੁਰ ਪੂਰੇ ਵਾਹੁ ਵਾਹੁ; ਸੁਖ ਲਹਾ ਚਿਤਾਰਿ ਮਨ ॥ ਗੁਰ ਪਹਿ ਸਿਫਤਿ ਭੰਡਾਰੁ; ਕਰਮੀ ਪਾਈਐ ॥ ਸਤਿਗੁਰ ਨਦਰਿ ਨਿਹਾਲ; ਬਹੁੜਿ. ਨ ਧਾਈਐ ॥ ਰਖੈ ਆਪਿ ਦਇਆਲੁ; ਕਰਿ ਦਾਸਾ ਆਪਣੇ ॥ ਹਰਿ ਹਰਿ, ਹਰਿ ਹਰਿ ਨਾਮੁ; ਜੀਵਾ ਸੁਣਿ ਸੁਣੇ ॥੭॥
Источники и права