couponatlas.

Гуру Грантх Сахиб (гурмукхи): Анг 52

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਬੰਧਨ. ਮੁਕਤੁ ਸੰਤਹੁ; ਮੇਰੀ ਰਾਖੈ ਮਮਤਾ ॥੩॥ ਭਏ ਕਿਰਪਾਲ ਠਾਕੁਰ; ਰਹਿਓ ਆਵਣ ਜਾਣਾ ॥ ਗੁਰ ਮਿਲਿ ਨਾਨਕ; ਪਾਰਬ੍ਰਹਮੁ ਪਛਾਣਾ ॥੪॥੨੭॥੯੭॥ ਸਿਰੀਰਾਗੁ ਮਹਲਾ ੫ ਘਰੁ ੧ ॥ ਸੰਤ ਜਨਾ ਮਿਲਿ ਭਾਈਆ; ਕਟਿਅੜਾ ਜਮਕਾਲੁ ॥ ਸਚਾ ਸਾਹਿਬੁ ਮਨਿ ਵੁਠਾ; ਹੋਆ ਖਸਮੁ ਦਇਆਲੁ ॥ ਪੂਰਾ ਸਤਿਗੁਰੁ ਭੇਟਿਆ; ਬਿਨਸਿਆ ਸਭੁ ਜੰਜਾਲੁ ॥੧॥ ਮੇਰੇ ਸਤਿਗੁਰਾ; ਹਉ. ਤੁਧੁ ਵਿਟਹੁ ਕੁਰਬਾਣੁ ॥ ਤੇਰੇ ਦਰਸਨ ਕਉ ਬਲਿਹਾਰਣੈ; ਤੁਸਿ ਦਿਤਾ ਅੰਮ੍ਰਿਤ ਨਾਮੁ ॥੧॥ ਰਹਾਉ ॥ ਜਿਨ ਤੂੰ ਸੇਵਿਆ ਭਾਉ ਕਰਿ; ਸੇਈ ਪੁਰਖ ਸੁਜਾਨ ॥ ਤਿਨਾ ਪਿਛੈ ਛੁਟੀਐ; ਜਿਨ ਅੰਦਰਿ. ਨਾਮੁ ਨਿਧਾਨੁ ॥ ਗੁਰ ਜੇਵਡੁ ਦਾਤਾ. ਕੋ ਨਹੀ; ਜਿਨਿ ਦਿਤਾ ਆਤਮ ਦਾਨੁ ॥੨॥ ਆਏ ਸੇ ਪਰਵਾਣੁ ਹਹਿ; ਜਿਨ. ਗੁਰੁ ਮਿਲਿਆ ਸੁਭਾਇ ॥ ਸਚੇ ਸੇਤੀ ਰਤਿਆ; ਦਰਗਹ ਬੈਸਣੁ ਜਾਇ ॥ ਕਰਤੇ ਹਥਿ ਵਡਿਆਈਆ; ਪੂਰਬਿ ਲਿਖਿਆ ਪਾਇ ॥੩॥ ਸਚੁ ਕਰਤਾ. ਸਚੁ ਕਰਣਹਾਰੁ; ਸਚੁ ਸਾਹਿਬੁ. ਸਚੁ ਟੇਕ ॥ ਸਚੋ ਸਚੁ ਵਖਾਣੀਐ; ਸਚੋ ਬੁਧਿ ਬਿਬੇਕ ॥ ਸਰਬ ਨਿਰੰਤਰਿ ਰਵਿ ਰਹਿਆ; ਜਪਿ ਨਾਨਕ. ਜੀਵੈ ਏਕ ॥੪॥੨੮॥੯੮॥ ਸਿਰੀਰਾਗੁ ਮਹਲਾ ੫ ॥ ਗੁਰੁ ਪਰਮੇਸੁਰੁ ਪੂਜੀਐ; ਮਨਿ ਤਨਿ ਲਾਇ ਪਿਆਰੁ ॥ ਸਤਿਗੁਰੁ ਦਾਤਾ ਜੀਅ ਕਾ; ਸਭਸੈ ਦੇਇ ਅਧਾਰੁ ॥ ਸਤਿਗੁਰ ਬਚਨ ਕਮਾਵਣੇ; ਸਚਾ ਏਹੁ ਵੀਚਾਰੁ ॥ ਬਿਨੁ ਸਾਧੂ ਸੰਗਤਿ ਰਤਿਆ; ਮਾਇਆ ਮੋਹੁ ਸਭੁ ਛਾਰੁ ॥੧॥ ਮੇਰੇ ਸਾਜਨ; ਹਰਿ ਹਰਿ ਨਾਮੁ ਸਮਾਲਿ ॥ ਸਾਧੂ ਸੰਗਤਿ ਮਨਿ ਵਸੈ; ਪੂਰਨ ਹੋਵੈ ਘਾਲ ॥੧॥ ਰਹਾਉ ॥ ਗੁਰੁ ਸਮਰਥੁ ਅਪਾਰੁ ਗੁਰੁ; ਵਡਭਾਗੀ ਦਰਸਨੁ ਹੋਇ ॥ ਗੁਰੁ ਅਗੋਚਰੁ ਨਿਰਮਲਾ; ਗੁਰ ਜੇਵਡੁ. ਅਵਰੁ ਨ ਕੋਇ ॥ ਗੁਰੁ ਕਰਤਾ ਗੁਰੁ ਕਰਣਹਾਰੁ; ਗੁਰਮੁਖਿ ਸਚੀ ਸੋਇ ॥ ਗੁਰ ਤੇ ਬਾਹਰਿ ਕਿਛੁ ਨਹੀ; ਗੁਰੁ ਕੀਤਾ ਲੋੜੇ ਸੁ ਹੋਇ ॥੨॥ ਗੁਰੁ ਤੀਰਥੁ. ਗੁਰੁ ਪਾਰਜਾਤੁ; ਗੁਰੁ. ਮਨਸਾ ਪੂਰਣਹਾਰੁ ॥ ਗੁਰੁ ਦਾਤਾ ਹਰਿ ਨਾਮੁ ਦੇਇ; ਉਧਰੈ ਸਭੁ ਸੰਸਾਰੁ ॥ ਗੁਰੁ ਸਮਰਥੁ. ਗੁਰੁ ਨਿਰੰਕਾਰੁ; ਗੁਰੁ. ਊਚਾ ਅਗਮ ਅਪਾਰੁ ॥ ਗੁਰ ਕੀ ਮਹਿਮਾ ਅਗਮ ਹੈ; ਕਿਆ ਕਥੇ ਕਥਨਹਾਰੁ ॥੩॥ ਜਿਤੜੇ ਫਲ. ਮਨਿ ਬਾਛੀਅਹਿ; ਤਿਤੜੇ ਸਤਿਗੁਰ ਪਾਸਿ ॥ ਪੂਰਬ ਲਿਖੇ ਪਾਵਣੇ; ਸਾਚੁ ਨਾਮੁ ਦੇ ਰਾਸਿ ॥ ਸਤਿਗੁਰ ਸਰਣੀ ਆਇਆਂ; ਬਾਹੁੜਿ ਨਹੀ ਬਿਨਾਸੁ ॥ ਹਰਿ ਨਾਨਕ. ਕਦੇ ਨ ਵਿਸਰਉ; ਏਹੁ ਜੀਉ ਪਿੰਡੁ ਤੇਰਾ ਸਾਸੁ ॥੪॥੨੯॥੯੯॥ ਸਿਰੀਰਾਗੁ ਮਹਲਾ ੫ ॥ ਸੰਤ ਜਨਹੁ ਸੁਣਿ ਭਾਈਹੋ; ਛੂਟਨੁ. ਸਾਚੈ ਨਾਇ ॥ ਗੁਰ ਕੇ ਚਰਣ ਸਰੇਵਣੇ; ਤੀਰਥ ਹਰਿ ਕਾ ਨਾਉ ॥ ਆਗੈ ਦਰਗਹਿ ਮੰਨੀਅਹਿ; ਮਿਲੈ ਨਿਥਾਵੇ ਥਾਉ ॥੧॥
Источники и права