couponatlas.

Гуру Грантх Сахиб (гурмукхи): Анг 521

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਮਃ ੫ ॥ ਜਿਮੀ ਵਸੰਦੀ ਪਾਣੀਐ; ਈਧਣੁ ਰਖੈ ਭਾਹਿ ॥ ਨਾਨਕ. ਸੋ ਸਹੁ ਆਹਿ; ਜਾ ਕੈ ਆਢਲਿ ਹਭੁ ਕੋ ॥੨॥ ਪਉੜੀ ॥ ਤੇਰੇ ਕੀਤੇ ਕੰਮ; ਤੁਧੈ ਹੀ ਗੋਚਰੇ ॥ ਸੋਈ ਵਰਤੈ ਜਗਿ; ਜਿ ਕੀਆ ਤੁਧੁ ਧੁਰੇ ॥ ਬਿਸਮੁ ਭਏ ਬਿਸਮਾਦ; ਦੇਖਿ ਕੁਦਰਤਿ ਤੇਰੀਆ ॥ ਸਰਣਿ ਪਰੇ ਤੇਰੀ ਦਾਸ; ਕਰਿ ਗਤਿ ਹੋਇ ਮੇਰੀਆ ॥ ਤੇਰੈ ਹਥਿ ਨਿਧਾਨੁ; ਭਾਵੈ ਤਿਸੁ ਦੇਹਿ ॥ ਜਿਸ ਨੋ ਹੋਇ ਦਇਆਲੁ; ਹਰਿ ਨਾਮੁ ਸੇਇ ਲੇਹਿ ॥ ਅਗਮ ਅਗੋਚਰ ਬੇਅੰਤ; ਅੰਤੁ ਨ ਪਾਈਐ ॥ ਜਿਸ ਨੋ ਹੋਹਿ ਕ੍ਰਿਪਾਲੁ; ਸੁ ਨਾਮੁ ਧਿਆਈਐ ॥੧੧॥ ਸਲੋਕ ਮਃ ੫ ॥ ਕੜਛੀਆ ਫਿਰੰਨੑਿ; ਸੁਆਉ ਨ ਜਾਣਨੑਿ. ਸੁਞੀਆ ॥ ਸੇਈ ਮੁਖ ਦਿਸੰਨੑਿ; ਨਾਨਕ. ਰਤੇ ਪ੍ਰੇਮ ਰਸਿ ॥੧॥ ਮਃ ੫ ॥ ਖੋਜੀ ਲਧਮੁ ਖੋਜੁ; ਛਡੀਆ ਉਜਾੜਿ ॥ ਤੈ ਸਹਿ ਦਿਤੀ ਵਾੜਿ; ਨਾਨਕ. ਖੇਤੁ ਨ ਛਿਜਈ ॥੨॥ ਪਉੜੀ ॥ ਆਰਾਧਿਹੁ ਸਚਾ ਸੋਇ; ਸਭੁ ਕਿਛੁ ਜਿਸੁ ਪਾਸਿ ॥ ਦੁਹਾ ਸਿਰਿਆ ਖਸਮੁ ਆਪਿ; ਖਿਨ ਮਹਿ ਕਰੇ ਰਾਸਿ ॥ ਤਿਆਗਹੁ ਸਗਲ ਉਪਾਵ; ਤਿਸ ਕੀ ਓਟ ਗਹੁ ॥ ਪਉ ਸਰਣਾਈ ਭਜਿ; ਸੁਖੀ ਹੂੰ ਸੁਖ ਲਹੁ ॥ ਕਰਮ ਧਰਮ ਤਤੁ ਗਿਆਨੁ; ਸੰਤਾ ਸੰਗੁ ਹੋਇ ॥ ਜਪੀਐ ਅੰਮ੍ਰਿਤ ਨਾਮੁ; ਬਿਘਨੁ. ਨ ਲਗੈ ਕੋਇ ॥ ਜਿਸ ਨੋ ਆਪਿ ਦਇਆਲੁ; ਤਿਸੁ ਮਨਿ ਵੁਠਿਆ ॥ ਪਾਈਅਨੑਿ ਸਭਿ ਨਿਧਾਨ; ਸਾਹਿਬਿ ਤੁਠਿਆ ॥੧੨॥ ਸਲੋਕ ਮਃ ੫ ॥ ਲਧਮੁ ਲਭਣਹਾਰੁ; ਕਰਮੁ ਕਰੰਦੋ ਮਾ ਪਿਰੀ ॥ ਇਕੋ ਸਿਰਜਣਹਾਰੁ; ਨਾਨਕ. ਬਿਆ ਨ ਪਸੀਐ ॥੧॥ ਮਃ ੫ ॥ ਪਾਪੜਿਆ ਪਛਾੜਿ; ਬਾਣੁ ਸਚਾਵਾ ਸੰਨੑਿ ਕੈ ॥ ਗੁਰ ਮੰਤ੍ਰੜਾ ਚਿਤਾਰਿ; ਨਾਨਕ. ਦੁਖੁ ਨ ਥੀਵਈ ॥੨॥ ਪਉੜੀ ॥ ਵਾਹੁ ਵਾਹੁ ਸਿਰਜਣਹਾਰ; ਪਾਈਅਨੁ ਠਾਢਿ ਆਪਿ ॥ ਜੀਅ ਜੰਤ ਮਿਹਰਵਾਨੁ; ਤਿਸ ਨੋ ਸਦਾ ਜਾਪਿ ॥ ਦਇਆ ਧਾਰੀ ਸਮਰਥਿ; ਚੁਕੇ ਬਿਲ ਬਿਲਾਪ ॥ ਨਠੇ ਤਾਪ ਦੁਖ ਰੋਗ; ਪੂਰੇ ਗੁਰ ਪ੍ਰਤਾਪਿ ॥ ਕੀਤੀਅਨੁ ਆਪਣੀ ਰਖ; ਗਰੀਬ ਨਿਵਾਜਿ ਥਾਪਿ ॥ ਆਪੇ ਲਇਅਨੁ ਛਡਾਇ; ਬੰਧਨ ਸਗਲ ਕਾਪਿ ॥ ਤਿਸਨ ਬੁਝੀ ਆਸ ਪੁੰਨੀ; ਮਨ ਸੰਤੋਖਿ ਧ੍ਰਾਪਿ ॥ ਵਡੀ ਹੂੰ ਵਡਾ ਅਪਾਰ ਖਸਮੁ; ਜਿਸੁ ਲੇਪੁ ਨ. ਪੁੰਨਿ ਪਾਪਿ ॥੧੩॥ ਸਲੋਕ ਮਃ ੫ ॥ ਜਾ ਕਉ ਭਏ ਕ੍ਰਿਪਾਲ ਪ੍ਰਭ; ਹਰਿ ਹਰਿ ਸੇਈ ਜਪਾਤ ॥ ਨਾਨਕ. ਪ੍ਰੀਤਿ ਲਗੀ ਤਿਨ ਰਾਮ ਸਿਉ; ਭੇਟਤ ਸਾਧ ਸੰਗਾਤ ॥੧॥ ਮਃ ੫ ॥ ਰਾਮੁ ਰਮਹੁ ਬਡਭਾਗੀਹੋ; ਜਲਿ ਥਲਿ ਮਹੀਅਲਿ ਸੋਇ ॥ ਨਾਨਕ ਨਾਮਿ ਅਰਾਧਿਐ; ਬਿਘਨੁ. ਨ ਲਾਗੈ ਕੋਇ ॥੨॥ ਪਉੜੀ ॥ ਭਗਤਾ ਕਾ ਬੋਲਿਆ ਪਰਵਾਣੁ ਹੈ; ਦਰਗਹ ਪਵੈ ਥਾਇ ॥ ਭਗਤਾ ਤੇਰੀ ਟੇਕ; ਰਤੇ ਸਚਿ ਨਾਇ ॥ ਜਿਸ ਨੋ ਹੋਇ ਕ੍ਰਿਪਾਲੁ; ਤਿਸ ਕਾ ਦੂਖੁ ਜਾਇ ॥
Источники и права