couponatlas.

Гуру Грантх Сахиб (гурмукхи): Анг 522

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਭਗਤ ਤੇਰੇ ਦਇਆਲ; ਓਨੑਾ ਮਿਹਰ ਪਾਇ ॥ ਦੂਖੁ ਦਰਦੁ ਵਡ ਰੋਗੁ; ਨ ਪੋਹੇ ਤਿਸੁ ਮਾਇ ॥ ਭਗਤਾ ਏਹੁ ਅਧਾਰੁ; ਗੁਣ ਗੋਵਿੰਦ ਗਾਇ ॥ ਸਦਾ ਸਦਾ ਦਿਨੁ ਰੈਣਿ; ਇਕੋ ਇਕੁ ਧਿਆਇ ॥ ਪੀਵਤਿ ਅੰਮ੍ਰਿਤ ਨਾਮੁ ਜਨ; ਨਾਮੇ ਰਹੇ ਅਘਾਇ ॥੧੪॥ ਸਲੋਕ ਮਃ ੫ ॥ ਕੋਟਿ ਬਿਘਨ ਤਿਸੁ ਲਾਗਤੇ; ਜਿਸ ਨੋ ਵਿਸਰੈ ਨਾਉ ॥ ਨਾਨਕ. ਅਨਦਿਨੁ ਬਿਲਪਤੇ; ਜਿਉ ਸੁੰਞੈ ਘਰਿ ਕਾਉ ॥੧॥ ਮਃ ੫ ॥ ਪਿਰੀ ਮਿਲਾਵਾ ਜਾ ਥੀਐ; ਸਾਈ ਸੁਹਾਵੀ ਰੁਤਿ ॥ ਘੜੀ ਮੁਹਤੁ. ਨਹ ਵੀਸਰੈ; ਨਾਨਕ. ਰਵੀਐ ਨਿਤ ॥੨॥ ਪਉੜੀ ॥ ਸੂਰਬੀਰ ਵਰੀਆਮ; ਕਿਨੈ ਨ ਹੋੜੀਐ ॥ ਫਉਜ ਸਤਾਣੀ ਹਾਠ; ਪੰਚਾ ਜੋੜੀਐ ॥ ਦਸ ਨਾਰੀ ਅਉਧੂਤ; ਦੇਨਿ ਚਮੋੜੀਐ ॥ ਜਿਣਿ ਜਿਣਿ ਲੈਨੑਿ ਰਲਾਇ; ਏਹੋ ਏਨਾ ਲੋੜੀਐ ॥ ਤ੍ਰੈ ਗੁਣ ਇਨ ਕੈ ਵਸਿ; ਕਿਨੈ ਨ ਮੋੜੀਐ ॥ ਭਰਮੁ ਕੋਟੁ ਮਾਇਆ ਖਾਈ; ਕਹੁ ਕਿਤੁ ਬਿਧਿ ਤੋੜੀਐ ॥ ਗੁਰੁ ਪੂਰਾ ਆਰਾਧਿ; ਬਿਖਮ ਦਲੁ ਫੋੜੀਐ ॥ ਹਉ ਤਿਸੁ ਅਗੈ ਦਿਨੁ ਰਾਤਿ; ਰਹਾ ਕਰ ਜੋੜੀਐ ॥੧੫॥ ਸਲੋਕ ਮਃ ੫ ॥ ਕਿਲਵਿਖ ਸਭੇ ਉਤਰਨਿ; ਨੀਤ ਨੀਤ ਗੁਣ ਗਾਉ ॥ ਕੋਟਿ ਕਲੇਸਾ ਊਪਜਹਿ; ਨਾਨਕ. ਬਿਸਰੈ ਨਾਉ ॥੧॥ ਮਃ ੫ ॥ ਨਾਨਕ. ਸਤਿਗੁਰਿ ਭੇਟਿਐ; ਪੂਰੀ ਹੋਵੈ ਜੁਗਤਿ ॥ ਹਸੰਦਿਆ ਖੇਲੰਦਿਆ ਪੈਨੰਦਿਆ ਖਾਵੰਦਿਆ; ਵਿਚੇ ਹੋਵੈ ਮੁਕਤਿ ॥੨॥ ਪਉੜੀ ॥ ਸੋ ਸਤਿਗੁਰੁ ਧਨੁ ਧੰਨੁ; ਜਿਨਿ ਭਰਮ ਗੜੁ ਤੋੜਿਆ ॥ ਸੋ ਸਤਿਗੁਰੁ ਵਾਹੁ ਵਾਹੁ; ਜਿਨਿ ਹਰਿ ਸਿਉ ਜੋੜਿਆ ॥ ਨਾਮੁ ਨਿਧਾਨੁ ਅਖੁਟੁ; ਗੁਰੁ ਦੇਇ ਦਾਰੂਓ ॥ ਮਹਾ ਰੋਗੁ ਬਿਕਰਾਲ; ਤਿਨੈ ਬਿਦਾਰੂਓ ॥ ਪਾਇਆ ਨਾਮੁ ਨਿਧਾਨੁ; ਬਹੁਤੁ ਖਜਾਨਿਆ ॥ ਜਿਤਾ ਜਨਮੁ ਅਪਾਰੁ; ਆਪੁ ਪਛਾਨਿਆ ॥ ਮਹਿਮਾ ਕਹੀ ਨ ਜਾਇ; ਗੁਰ ਸਮਰਥ ਦੇਵ ॥ ਗੁਰ ਪਾਰਬ੍ਰਹਮ ਪਰਮੇਸੁਰ; ਅਪਰੰਪਰ ਅਲਖ ਅਭੇਵ ॥੧੬॥ ਸਲੋਕੁ ਮਃ ੫ ॥ ਉਦਮੁ ਕਰੇਦਿਆ ਜੀਉ ਤੂੰ; ਕਮਾਵਦਿਆ ਸੁਖ ਭੁੰਚੁ ॥ ਧਿਆਇਦਿਆ ਤੂੰ ਪ੍ਰਭੂ ਮਿਲੁ; ਨਾਨਕ. ਉਤਰੀ ਚਿੰਤ ॥੧॥ ਮਃ ੫ ॥ ਸੁਭ ਚਿੰਤਨ ਗੋਬਿੰਦ ਰਮਣ; ਨਿਰਮਲ ਸਾਧੂ ਸੰਗ ॥ ਨਾਨਕ ਨਾਮੁ, ਨ ਵਿਸਰਉ ਇਕ ਘੜੀ; ਕਰਿ ਕਿਰਪਾ ਭਗਵੰਤ ॥੨॥ ਪਉੜੀ ॥ ਤੇਰਾ ਕੀਤਾ ਹੋਇ; ਤ ਕਾਹੇ ਡਰਪੀਐ ॥ ਜਿਸੁ ਮਿਲਿ ਜਪੀਐ ਨਾਉ; ਤਿਸੁ ਜੀਉ ਅਰਪੀਐ ॥ ਆਇਐ ਚਿਤਿ ਨਿਹਾਲੁ; ਸਾਹਿਬ ਬੇਸੁਮਾਰ ॥ ਤਿਸ ਨੋ ਪੋਹੇ ਕਵਣੁ; ਜਿਸੁ ਵਲਿ ਨਿਰੰਕਾਰ ॥ ਸਭੁ ਕਿਛੁ ਤਿਸ ਕੈ ਵਸਿ; ਨ ਕੋਈ ਬਾਹਰਾ ॥ ਸੋ ਭਗਤਾ ਮਨਿ ਵੁਠਾ; ਸਚਿ ਸਮਾਹਰਾ ॥ ਤੇਰੇ ਦਾਸ ਧਿਆਇਨਿ ਤੁਧੁ; ਤੂੰ ਰਖਣ ਵਾਲਿਆ ॥
Источники и права