couponatlas.

Гуру Грантх Сахиб (гурмукхи): Анг 525

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਗੂਜਰੀ ਸ੍ਰੀ ਨਾਮਦੇਵ ਜੀ ਕੇ ਪਦੇ ਘਰੁ ੧ ॥ ੴ ਸਤਿਗੁਰ ਪ੍ਰਸਾਦਿ ॥ ਜੌ ਰਾਜੁ ਦੇਹਿ; ਤ ਕਵਨ ਬਡਾਈ ॥ ਜੌ ਭੀਖ ਮੰਗਾਵਹਿ; ਤ ਕਿਆ ਘਟਿ ਜਾਈ ॥੧॥ ਤੂੰ ਹਰਿ ਭਜੁ ਮਨ ਮੇਰੇ; ਪਦੁ ਨਿਰਬਾਨੁ ॥ ਬਹੁਰਿ ਨ ਹੋਇ; ਤੇਰਾ ਆਵਨ ਜਾਨੁ ॥੧॥ ਰਹਾਉ ॥ ਸਭ ਤੈ ਉਪਾਈ; ਭਰਮ ਭੁਲਾਈ ॥ ਜਿਸ ਤੂੰ ਦੇਵਹਿ; ਤਿਸਹਿ ਬੁਝਾਈ ॥੨॥ ਸਤਿਗੁਰੁ ਮਿਲੈ; ਤ ਸਹਸਾ ਜਾਈ ॥ ਕਿਸੁ ਹਉ ਪੂਜਉ; ਦੂਜਾ ਨਦਰਿ ਨ ਆਈ ॥੩॥ ਏਕੈ ਪਾਥਰ; ਕੀਜੈ ਭਾਉ ॥ ਦੂਜੈ ਪਾਥਰ; ਧਰੀਐ ਪਾਉ ॥ ਜੇ ਓਹੁ ਦੇਉ; ਤ ਓਹੁ ਭੀ ਦੇਵਾ ॥ ਕਹਿ ਨਾਮਦੇਉ; ਹਮ. ਹਰਿ ਕੀ ਸੇਵਾ ॥੪॥੧॥ ਗੂਜਰੀ ਘਰੁ ੧ ॥ ਮਲੈ ਨ ਲਾਛੈ. ਪਾਰ ਮਲੋ; ਪਰਮਲੀਓ, ਬੈਠੋ ਰੀ ਆਈ ॥ ਆਵਤ ਕਿਨੈ. ਨ ਪੇਖਿਓ; ਕਵਨੈ ਜਾਣੈ ਰੀ ਬਾਈ ॥੧॥ ਕਉਣੁ ਕਹੈ. ਕਿਣਿ ਬੂਝੀਐ; ਰਮਈਆ ਆਕੁਲੁ, ਰੀ ਬਾਈ ॥੧॥ ਰਹਾਉ ॥ ਜਿਉ ਆਕਾਸੈ ਪੰਖੀਅਲੋ; ਖੋਜੁ ਨਿਰਖਿਓ. ਨ ਜਾਈ ॥ ਜਿਉ ਜਲ ਮਾਝੈ ਮਾਛਲੋ; ਮਾਰਗੁ ਪੇਖਣੋ. ਨ ਜਾਈ ॥੨॥ ਜਿਉ ਆਕਾਸੈ ਘੜੂਅਲੋ; ਮ੍ਰਿਗ ਤ੍ਰਿਸਨਾ ਭਰਿਆ ॥ ਨਾਮੇ ਚੇ ਸੁਆਮੀ ਬੀਠਲੋ; ਜਿਨਿ ਤੀਨੈ ਜਰਿਆ ॥੩॥੨॥ ਗੂਜਰੀ ਸ੍ਰੀ ਰਵਿਦਾਸ ਜੀ ਕੇ ਪਦੇ ਘਰੁ ੩ ॥ ੴ ਸਤਿਗੁਰ ਪ੍ਰਸਾਦਿ ॥ ਦੂਧੁ ਤ ਬਛਰੈ; ਥਨਹੁ ਬਿਟਾਰਿਓ ॥ ਫੂਲੁ ਭਵਰਿ; ਜਲੁ ਮੀਨਿ ਬਿਗਾਰਿਓ ॥੧॥ ਮਾਈ; ਗੋਬਿੰਦ ਪੂਜਾ ਕਹਾ ਲੈ ਚਰਾਵਉ ॥ ਅਵਰੁ ਨ ਫੂਲੁ; ਅਨੂਪੁ ਨ ਪਾਵਉ ॥੧॥ ਰਹਾਉ ॥ ਮੈਲਾਗਰ; ਬੇਰ੍ਹੇ ਹੈ ਭੁਇਅੰਗਾ ॥ ਬਿਖੁ ਅੰਮ੍ਰਿਤੁ; ਬਸਹਿ ਇਕ ਸੰਗਾ ॥੨॥ ਧੂਪ ਦੀਪ; ਨਈਬੇਦਹਿ ਬਾਸਾ ॥ ਕੈਸੇ ਪੂਜ ਕਰਹਿ; ਤੇਰੀ ਦਾਸਾ ॥੩॥ ਤਨੁ ਮਨੁ ਅਰਪਉ; ਪੂਜ ਚਰਾਵਉ ॥ ਗੁਰ ਪਰਸਾਦਿ; ਨਿਰੰਜਨੁ ਪਾਵਉ ॥੪॥ ਪੂਜਾ ਅਰਚਾ; ਆਹਿ ਨ ਤੋਰੀ ॥ ਕਹਿ ਰਵਿਦਾਸ; ਕਵਨ ਗਤਿ ਮੋਰੀ ॥੫॥੧॥ ਗੂਜਰੀ ਸ੍ਰੀ ਤ੍ਰਿਲੋਚਨ ਜੀਉ ਕੇ ਪਦੇ ਘਰੁ ੧ ॥ ੴ ਸਤਿਗੁਰ ਪ੍ਰਸਾਦਿ ॥ ਅੰਤਰੁ ਮਲਿ. ਨਿਰਮਲੁ ਨਹੀ ਕੀਨਾ; ਬਾਹਰਿ ਭੇਖ ਉਦਾਸੀ ॥ ਹਿਰਦੈ ਕਮਲੁ ਘਟਿ. ਬ੍ਰਹਮੁ ਨ ਚੀਨੑਾ; ਕਾਹੇ ਭਇਆ ਸੰਨਿਆਸੀ ॥੧॥
Источники и права