couponatlas.

Гуру Грантх Сахиб (гурмукхи): Анг 526

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਭਰਮੇ ਭੂਲੀ; ਰੇ ਜੈ ਚੰਦਾ ॥ ਨਹੀ ਨਹੀ ਚੀਨੑਿਆ; ਪਰਮਾਨੰਦਾ ॥੧॥ ਰਹਾਉ ॥ ਘਰਿ ਘਰਿ ਖਾਇਆ. ਪਿੰਡੁ ਬਧਾਇਆ; ਖਿੰਥਾ ਮੁੰਦਾ ਮਾਇਆ ॥ ਭੂਮਿ ਮਸਾਣ ਕੀ ਭਸਮ ਲਗਾਈ; ਗੁਰ ਬਿਨੁ. ਤਤੁ ਨ ਪਾਇਆ ॥੨॥ ਕਾਇ ਜਪਹੁ ਰੇ. ਕਾਇ ਤਪਹੁ ਰੇ; ਕਾਇ ਬਿਲੋਵਹੁ ਪਾਣੀ ॥ ਲਖ ਚਉਰਾਸੀਹ ਜਿਨੑਿ ਉਪਾਈ; ਸੋ ਸਿਮਰਹੁ ਨਿਰਬਾਣੀ ॥੩॥ ਕਾਇ ਕਮੰਡਲੁ ਕਾਪੜੀਆ ਰੇ; ਅਠਸਠਿ ਕਾਇ ਫਿਰਾਹੀ ॥ ਬਦਤਿ ਤ੍ਰਿਲੋਚਨੁ. ਸੁਨੁ ਰੇ ਪ੍ਰਾਣੀ; ਕਣ ਬਿਨੁ. ਗਾਹੁ ਕਿ ਪਾਹੀ ॥੪॥੧॥ ਗੂਜਰੀ ॥ ਅੰਤਿ ਕਾਲਿ ਜੋ ਲਛਮੀ ਸਿਮਰੈ; ਐਸੀ ਚਿੰਤਾ ਮਹਿ ਜੇ ਮਰੈ ॥ ਸਰਪ ਜੋਨਿ; ਵਲਿ ਵਲਿ ਅਉਤਰੈ ॥੧॥ ਅਰੀ ਬਾਈ; ਗੋਬਿਦ ਨਾਮੁ ਮਤਿ ਬੀਸਰੈ ॥ ਰਹਾਉ ॥ ਅੰਤਿ ਕਾਲਿ. ਜੋ ਇਸਤ੍ਰੀ ਸਿਮਰੈ; ਐਸੀ ਚਿੰਤਾ ਮਹਿ ਜੇ ਮਰੈ ॥ ਬੇਸਵਾ ਜੋਨਿ; ਵਲਿ ਵਲਿ ਅਉਤਰੈ ॥੨॥ ਅੰਤਿ ਕਾਲਿ. ਜੋ ਲੜਿਕੇ ਸਿਮਰੈ; ਐਸੀ ਚਿੰਤਾ ਮਹਿ ਜੇ ਮਰੈ ॥ ਸੂਕਰ ਜੋਨਿ; ਵਲਿ ਵਲਿ ਅਉਤਰੈ ॥੩॥ ਅੰਤਿ ਕਾਲਿ. ਜੋ ਮੰਦਰ ਸਿਮਰੈ; ਐਸੀ ਚਿੰਤਾ ਮਹਿ ਜੇ ਮਰੈ ॥ ਪ੍ਰੇਤ ਜੋਨਿ; ਵਲਿ ਵਲਿ ਅਉਤਰੈ ॥੪॥ ਅੰਤਿ ਕਾਲਿ. ਨਾਰਾਇਣੁ ਸਿਮਰੈ; ਐਸੀ ਚਿੰਤਾ ਮਹਿ ਜੇ ਮਰੈ ॥ ਬਦਤਿ ਤਿਲੋਚਨੁ. ਤੇ ਨਰ ਮੁਕਤਾ; ਪੀਤੰਬਰੁ ਵਾ ਕੇ ਰਿਦੈ ਬਸੈ ॥੫॥੨॥ ਗੂਜਰੀ ਸ੍ਰੀ ਜੈਦੇਵ ਜੀਉ ਕਾ ਪਦਾ ਘਰੁ ੪ ॥ ੴ ਸਤਿਗੁਰ ਪ੍ਰਸਾਦਿ ॥ ਪਰਮਾਦਿ ਪੁਰਖਮਨੋਪਿਮੰ; ਸਤਿ ਆਦਿ ਭਾਵ ਰਤੰ ॥ ਪਰਮਦਭੁਤੰ ਪਰਕ੍ਰਿਤਿ ਪਰੰ; ਜਦਿਚਿੰਤਿ ਸਰਬ ਗਤੰ ॥੧॥ ਕੇਵਲ; ਰਾਮ ਨਾਮ ਮਨੋਰਮੰ ॥ ਬਦਿ ਅੰਮ੍ਰਿਤ; ਤਤ ਮਇਅੰ ॥ ਨ ਦਨੋਤਿ ਜਸਮਰਣੇਨ; ਜਨਮ ਜਰਾਧਿ, ਮਰਣ ਭਇਅੰ ॥੧॥ ਰਹਾਉ ॥ ਇਛਸਿ ਜਮਾਦਿ ਪਰਾਭਯੰ; ਜਸੁ ਸ੍ਵਸਤਿ ਸੁਕ੍ਰਿਤ ਕ੍ਰਿਤੰ ॥ ਭਵ ਭੂਤ ਭਾਵ. ਸਮਬੵਿਅੰ; ਪਰਮੰ ਪ੍ਰਸੰਨਮਿਦੰ ॥੨॥ ਲੋਭਾਦਿ ਦ੍ਰਿਸਟਿ ਪਰ ਗ੍ਰਿਹੰ; ਜਦਿਬਿਧਿ ਆਚਰਣੰ ॥ ਤਜਿ ਸਕਲ ਦੁਹਕ੍ਰਿਤ ਦੁਰਮਤੀ; ਭਜੁ ਚਕ੍ਰਧਰ ਸਰਣੰ ॥੩॥ ਹਰਿ ਭਗਤ ਨਿਜ ਨਿਹਕੇਵਲਾ; ਰਿਦ ਕਰਮਣਾ ਬਚਸਾ ॥ ਜੋਗੇਨ ਕਿੰ. ਜਗੇਨ ਕਿੰ; ਦਾਨੇਨ ਕਿੰ ਤਪਸਾ ॥੪॥ ਗੋਬਿੰਦ ਗੋਬਿੰਦੇਤਿ ਜਪਿ ਨਰ; ਸਕਲ ਸਿਧਿ ਪਦੰ ॥ ਜੈਦੇਵ ਆਇਉ ਤਸ ਸਫੁਟੰ; ਭਵ ਭੂਤ ਸਰਬ ਗਤੰ ॥੫॥੧॥
Источники и права