couponatlas.

Гуру Грантх Сахиб (гурмукхи): Анг 529

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਦੇਵਗੰਧਾਰੀ ॥ ਮਾਈ; ਸੁਨਤ ਸੋਚ ਭੈ ਡਰਤ ॥ ਮੇਰ ਤੇਰ ਤਜਉ ਅਭਿਮਾਨਾ; ਸਰਨਿ ਸੁਆਮੀ ਕੀ ਪਰਤ ॥੧॥ ਰਹਾਉ ॥ ਜੋ ਜੋ ਕਹੈ. ਸੋਈ ਭਲ ਮਾਨਉ; ਨਾਹਿ ਨ ਕਾ ਬੋਲ ਕਰਤ ॥ ਨਿਮਖ ਨ ਬਿਸਰਉ. ਹੀਏ ਮੋਰੇ ਤੇ; ਬਿਸਰਤ ਜਾਈ ਹਉ ਮਰਤ ॥੧॥ ਸੁਖਦਾਈ ਪੂਰਨ ਪ੍ਰਭੁ ਕਰਤਾ; ਮੇਰੀ ਬਹੁਤੁ ਇਆਨਪ ਜਰਤ ॥ ਨਿਰਗੁਨਿ ਕਰੂਪਿ ਕੁਲਹੀਣ ਨਾਨਕ ਹਉ; ਅਨਦ ਰੂਪ ਸੁਆਮੀ ਭਰਤ ॥੨॥੩॥ ਦੇਵਗੰਧਾਰੀ ॥ ਮਨ; ਹਰਿ ਕੀਰਤਿ ਕਰਿ ਸਦਹੂੰ ॥ ਗਾਵਤ ਸੁਨਤ. ਜਪਤ ਉਧਾਰੈ; ਬਰਨ ਅਬਰਨਾ ਸਭਹੂੰ ॥੧॥ ਰਹਾਉ ॥ ਜਹ ਤੇ ਉਪਜਿਓ ਤਹੀ ਸਮਾਇਓ; ਇਹ ਬਿਧਿ ਜਾਨੀ ਤਬਹੂੰ ॥ ਜਹਾ ਜਹਾ ਇਹ ਦੇਹੀ ਧਾਰੀ; ਰਹਨੁ ਨ ਪਾਇਓ ਕਬਹੂੰ ॥੧॥ ਸੁਖੁ ਆਇਓ. ਭੈ ਭਰਮ ਬਿਨਾਸੇ; ਕ੍ਰਿਪਾਲ ਹੂਏ ਪ੍ਰਭ ਜਬਹੂ ॥ ਕਹੁ ਨਾਨਕ. ਮੇਰੇ ਪੂਰੇ ਮਨੋਰਥ; ਸਾਧਸੰਗਿ. ਤਜਿ ਲਬਹੂੰ ॥੨॥੪॥ ਦੇਵਗੰਧਾਰੀ ॥ ਮਨ; ਜਿਉ ਅਪੁਨੇ ਪ੍ਰਭ ਭਾਵਉ ॥ ਨੀਚਹੁ ਨੀਚੁ ਨੀਚੁ ਅਤਿ ਨਾਨੑਾ; ਹੋਇ ਗਰੀਬੁ ਬੁਲਾਵਉ ॥੧॥ ਰਹਾਉ ॥ ਅਨਿਕ ਅਡੰਬਰ ਮਾਇਆ ਕੇ ਬਿਰਥੇ; ਤਾ ਸਿਉ ਪ੍ਰੀਤਿ ਘਟਾਵਉ ॥ ਜਿਉ ਅਪੁਨੋ ਸੁਆਮੀ ਸੁਖੁ ਮਾਨੈ; ਤਾ ਮਹਿ ਸੋਭਾ ਪਾਵਉ ॥੧॥ ਦਾਸਨ ਦਾਸ ਰੇਣੁ ਦਾਸਨ ਕੀ; ਜਨ ਕੀ ਟਹਲ ਕਮਾਵਉ ॥ ਸਰਬ ਸੂਖ ਬਡਿਆਈ ਨਾਨਕ; ਜੀਵਉ ਮੁਖਹੁ ਬੁਲਾਵਉ ॥੨॥੫॥ ਦੇਵਗੰਧਾਰੀ ॥ ਪ੍ਰਭ ਜੀ ਤਉ ਪ੍ਰਸਾਦਿ; ਭ੍ਰਮੁ ਡਾਰਿਓ ॥ ਤੁਮਰੀ ਕ੍ਰਿਪਾ ਤੇ ਸਭੁ ਕੋ ਅਪਨਾ; ਮਨ ਮਹਿ ਇਹੈ ਬੀਚਾਰਿਓ ॥੧॥ ਰਹਾਉ ॥ ਕੋਟਿ ਪਰਾਧ ਮਿਟੇ ਤੇਰੀ ਸੇਵਾ; ਦਰਸਨਿ ਦੂਖੁ ਉਤਾਰਿਓ ॥ ਨਾਮੁ ਜਪਤ ਮਹਾ ਸੁਖੁ ਪਾਇਓ; ਚਿੰਤਾ ਰੋਗੁ ਬਿਦਾਰਿਓ ॥੧॥ ਕਾਮੁ ਕ੍ਰੋਧੁ ਲੋਭੁ ਝੂਠੁ ਨਿੰਦਾ; ਸਾਧੂ ਸੰਗਿ. ਬਿਸਾਰਿਓ ॥ ਮਾਇਆ ਬੰਧ ਕਾਟੇ ਕਿਰਪਾ ਨਿਧਿ; ਨਾਨਕ. ਆਪਿ ਉਧਾਰਿਓ ॥੨॥੬॥ ਦੇਵਗੰਧਾਰੀ ॥ ਮਨ; ਸਗਲ ਸਿਆਨਪ ਰਹੀ ॥ ਕਰਨ ਕਰਾਵਨਹਾਰ ਸੁਆਮੀ; ਨਾਨਕ ਓਟ ਗਹੀ ॥੧॥ ਰਹਾਉ ॥ ਆਪੁ ਮੇਟਿ ਪਏ ਸਰਣਾਈ; ਇਹ ਮਤਿ ਸਾਧੂ ਕਹੀ ॥ ਪ੍ਰਭ ਕੀ ਆਗਿਆ ਮਾਨਿ ਸੁਖੁ ਪਾਇਆ; ਭਰਮੁ ਅਧੇਰਾ ਲਹੀ ॥੧॥ ਜਾਨ ਪ੍ਰਬੀਨ ਸੁਆਮੀ ਪ੍ਰਭ ਮੇਰੇ; ਸਰਣਿ ਤੁਮਾਰੀ ਅਹੀ ॥ ਖਿਨ ਮਹਿ ਥਾਪਿ. ਉਥਾਪਨਹਾਰੇ; ਕੁਦਰਤਿ. ਕੀਮ ਨ ਪਹੀ ॥੨॥੭॥ ਦੇਵਗੰਧਾਰੀ ਮਹਲਾ ੫ ॥ ਹਰਿ ਪ੍ਰਾਨ ਪ੍ਰਭੂ; ਸੁਖਦਾਤੇ ॥ ਗੁਰ ਪ੍ਰਸਾਦਿ ਕਾਹੂ ਜਾਤੇ ॥੧॥ ਰਹਾਉ ॥ ਸੰਤ ਤੁਮਾਰੇ ਤੁਮਰੇ ਪ੍ਰੀਤਮ; ਤਿਨ ਕਉ ਕਾਲ. ਨ ਖਾਤੇ ॥ ਰੰਗਿ ਤੁਮਾਰੈ ਲਾਲ ਭਏ ਹੈ; ਰਾਮ ਨਾਮ ਰਸਿ ਮਾਤੇ ॥੧॥
Источники и права