couponatlas.

Гуру Грантх Сахиб (гурмукхи): Анг 530

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਮਹਾ ਕਿਲਬਿਖ ਕੋਟਿ ਦੋਖ ਰੋਗਾ; ਪ੍ਰਭ ਦ੍ਰਿਸਟਿ ਤੁਹਾਰੀ ਹਾਤੇ ॥ ਸੋਵਤ ਜਾਗਿ ਹਰਿ ਹਰਿ ਹਰਿ ਗਾਇਆ; ਨਾਨਕ. ਗੁਰ ਚਰਨ ਪਰਾਤੇ ॥੨॥੮॥ ਦੇਵਗੰਧਾਰੀ ੫ ॥ ਸੋ ਪ੍ਰਭੁ; ਜਤ ਕਤ ਪੇਖਿਓ ਨੈਣੀ ॥ ਸੁਖਦਾਈ ਜੀਅਨ ਕੋ ਦਾਤਾ; ਅੰਮ੍ਰਿਤੁ ਜਾ ਕੀ ਬੈਣੀ ॥੧॥ ਰਹਾਉ ॥ ਅਗਿਆਨੁ ਅਧੇਰਾ ਸੰਤੀ ਕਾਟਿਆ; ਜੀਅ ਦਾਨੁ ਗੁਰ ਦੈਣੀ ॥ ਕਰਿ ਕਿਰਪਾ, ਕਰਿ ਲੀਨੋ ਅਪੁਨਾ; ਜਲਤੇ ਸੀਤਲ ਹੋਣੀ ॥੧॥ ਕਰਮੁ ਧਰਮੁ ਕਿਛੁ ਉਪਜਿ. ਨ ਆਇਓ; ਨਹ ਉਪਜੀ ਨਿਰਮਲ ਕਰਣੀ ॥ ਛਾਡਿ ਸਿਆਨਪ ਸੰਜਮ, ਨਾਨਕ; ਲਾਗੋ ਗੁਰ ਕੀ ਚਰਣੀ ॥੨॥੯॥ ਦੇਵਗੰਧਾਰੀ ੫ ॥ ਹਰਿ ਰਾਮ ਨਾਮੁ ਜਪਿ ਲਾਹਾ ॥ ਗਤਿ ਪਾਵਹਿ. ਸੁਖ ਸਹਜ ਅਨੰਦਾ; ਕਾਟੇ ਜਮ ਕੇ ਫਾਹਾ ॥੧॥ ਰਹਾਉ ॥ ਖੋਜਤ ਖੋਜਤ. ਖੋਜਿ ਬੀਚਾਰਿਓ; ਹਰਿ ਸੰਤ ਜਨਾ ਪਹਿ ਆਹਾ ॥ ਤਿਨੑਾ ਪਰਾਪਤਿ ਏਹੁ ਨਿਧਾਨਾ; ਜਿਨੑ ਕੈ ਕਰਮਿ ਲਿਖਾਹਾ ॥੧॥ ਸੇ ਬਡਭਾਗੀ. ਸੇ ਪਤਿਵੰਤੇ; ਸੇਈ ਪੂਰੇ ਸਾਹਾ ॥ ਸੁੰਦਰ ਸੁਘੜ ਸਰੂਪ ਤੇ ਨਾਨਕ; ਜਿਨੑ ਹਰਿ ਹਰਿ ਨਾਮੁ ਵਿਸਾਹਾ ॥੨॥੧੦॥ ਦੇਵਗੰਧਾਰੀ ੫ ॥ ਮਨ; ਕਹ ਅਹੰਕਾਰਿ ਅਫਾਰਾ ॥ ਦੁਰਗੰਧ ਅਪਵਿਤ੍ਰ ਅਪਾਵਨ ਭੀਤਰਿ; ਜੋ ਦੀਸੈ ਸੋ ਛਾਰਾ ॥੧॥ ਰਹਾਉ ॥ ਜਿਨਿ ਕੀਆ. ਤਿਸੁ ਸਿਮਰਿ ਪਰਾਨੀ; ਜੀਉ ਪ੍ਰਾਨ ਜਿਨਿ ਧਾਰਾ ॥ ਤਿਸਹਿ ਤਿਆਗਿ. ਅਵਰ ਲਪਟਾਵਹਿ; ਮਰਿ ਜਨਮਹਿ ਮੁਗਧ ਗਵਾਰਾ ॥੧॥ ਅੰਧ ਗੁੰਗ ਪਿੰਗੁਲ ਮਤਿ ਹੀਨਾ; ਪ੍ਰਭ ਰਾਖਹੁ ਰਾਖਨਹਾਰਾ ॥ ਕਰਨ ਕਰਾਵਨਹਾਰ ਸਮਰਥਾ; ਕਿਆ ਨਾਨਕ ਜੰਤ ਬਿਚਾਰਾ ॥੨॥੧੧॥ ਦੇਵਗੰਧਾਰੀ ੫ ॥ ਸੋ ਪ੍ਰਭੁ; ਨੇਰੈ ਹੂ ਤੇ ਨੇਰੈ ॥ ਸਿਮਰਿ ਧਿਆਇ ਗਾਇ ਗੁਨ ਗੋਬਿੰਦ; ਦਿਨੁ ਰੈਨਿ ਸਾਝ ਸਵੇਰੈ ॥੧॥ ਰਹਾਉ ॥ ਉਧਰੁ ਦੇਹ ਦੁਲਭ, ਸਾਧੂ ਸੰਗਿ; ਹਰਿ ਹਰਿ ਨਾਮੁ ਜਪੇਰੈ ॥ ਘਰੀ ਨ ਮੁਹਤੁ. ਨ ਚਸਾ ਬਿਲੰਬਹੁ; ਕਾਲੁ. ਨਿਤਹਿ ਨਿਤ ਹੇਰੈ ॥੧॥ ਅੰਧ ਬਿਲਾ ਤੇ. ਕਾਢਹੁ ਕਰਤੇ; ਕਿਆ ਨਾਹੀ. ਘਰਿ ਤੇਰੈ ॥ ਨਾਮੁ ਅਧਾਰੁ ਦੀਜੈ. ਨਾਨਕ ਕਉ; ਆਨਦ ਸੂਖ ਘਨੇਰੈ ॥੨॥੧੨॥ ਛਕੇ ੨ ॥ ਦੇਵਗੰਧਾਰੀ ੫ ॥ ਮਨ; ਗੁਰ ਮਿਲਿ ਨਾਮੁ ਅਰਾਧਿਓ ॥ ਸੂਖ ਸਹਜ ਆਨੰਦ ਮੰਗਲ ਰਸ; ਜੀਵਨ ਕਾ ਮੂਲੁ ਬਾਧਿਓ ॥੧॥ ਰਹਾਉ ॥ ਕਰਿ ਕਿਰਪਾ. ਅਪੁਨਾ ਦਾਸੁ ਕੀਨੋ; ਕਾਟੇ ਮਾਇਆ ਫਾਧਿਓ ॥ ਭਾਉ ਭਗਤਿ ਗਾਇ ਗੁਣ ਗੋਬਿਦ; ਜਮ ਕਾ ਮਾਰਗੁ ਸਾਧਿਓ ॥੧॥ ਭਇਓ ਅਨੁਗ੍ਰਹੁ ਮਿਟਿਓ ਮੋਰਚਾ; ਅਮੋਲ ਪਦਾਰਥੁ ਲਾਧਿਓ ॥ ਬਲਿਹਾਰੈ ਨਾਨਕ ਲਖ ਬੇਰਾ; ਮੇਰੇ ਠਾਕੁਰ ਅਗਮ ਅਗਾਧਿਓ ॥੨॥੧੩॥
Источники и права