couponatlas.

Гуру Грантх Сахиб (гурмукхи): Анг 532

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਕਰਹੁ ਅਨੁਗ੍ਰਹੁ ਸੁਆਮੀ ਮੇਰੇ; ਮਨ ਤੇ. ਕਬਹੁ ਨ ਡਾਰਉ ॥੧॥ ਰਹਾਉ ॥ ਸਾਧੂ ਧੂਰਿ ਲਾਈ ਮੁਖਿ ਮਸਤਕਿ; ਕਾਮ ਕ੍ਰੋਧ ਬਿਖੁ ਜਾਰਉ ॥ ਸਭ ਤੇ ਨੀਚੁ ਆਤਮ ਕਰਿ ਮਾਨਉ; ਮਨ ਮਹਿ ਇਹੁ ਸੁਖੁ ਧਾਰਉ ॥੧॥ ਗੁਨ ਗਾਵਹ ਠਾਕੁਰ ਅਬਿਨਾਸੀ; ਕਲਮਲ ਸਗਲੇ ਝਾਰਉ ॥ ਨਾਮ ਨਿਧਾਨੁ. ਨਾਨਕ ਦਾਨੁ ਪਾਵਉ; ਕੰਠਿ ਲਾਇ ਉਰਿ ਧਾਰਉ ॥੨॥੧੯॥ ਦੇਵਗੰਧਾਰੀ ਮਹਲਾ ੫ ॥ ਪ੍ਰਭ ਜੀਉ; ਪੇਖਉ ਦਰਸੁ ਤੁਮਾਰਾ ॥ ਸੁੰਦਰ ਧਿਆਨੁ ਧਾਰੁ ਦਿਨੁ ਰੈਨੀ; ਜੀਅ ਪ੍ਰਾਨ ਤੇ ਪਿਆਰਾ ॥੧॥ ਰਹਾਉ ॥ ਸਾਸਤ੍ਰ ਬੇਦ ਪੁਰਾਨ ਅਵਿਲੋਕੇ; ਸਿਮ੍ਰਿਤਿ ਤਤੁ ਬੀਚਾਰਾ ॥ ਦੀਨਾ ਨਾਥ ਪ੍ਰਾਨਪਤਿ ਪੂਰਨ; ਭਵਜਲ ਉਧਰਨਹਾਰਾ ॥੧॥ ਆਦਿ ਜੁਗਾਦਿ ਭਗਤ ਜਨ ਸੇਵਕ; ਤਾ ਕੀ ਬਿਖੈ ਅਧਾਰਾ ॥ ਤਿਨ ਜਨ ਕੀ ਧੂਰਿ. ਬਾਛੈ ਨਿਤ ਨਾਨਕੁ; ਪਰਮੇਸਰੁ ਦੇਵਨਹਾਰਾ ॥੨॥੨੦॥ ਦੇਵਗੰਧਾਰੀ ਮਹਲਾ ੫ ॥ ਤੇਰਾ ਜਨੁ; ਰਾਮ ਰਸਾਇਣਿ ਮਾਤਾ ॥ ਪ੍ਰੇਮ ਰਸਾ ਨਿਧਿ ਜਾ ਕਉ ਉਪਜੀ; ਛੋਡਿ. ਨ ਕਤਹੂ ਜਾਤਾ ॥੧॥ ਰਹਾਉ ॥ ਬੈਠਤ ਹਰਿ ਹਰਿ. ਸੋਵਤ ਹਰਿ ਹਰਿ; ਹਰਿ ਰਸੁ ਭੋਜਨੁ ਖਾਤਾ ॥ ਅਠਸਠਿ ਤੀਰਥ ਮਜਨੁ ਕੀਨੋ; ਸਾਧੂ ਧੂਰੀ ਨਾਤਾ ॥੧॥ ਸਫਲੁ ਜਨਮੁ, ਹਰਿ ਜਨ ਕਾ ਉਪਜਿਆ; ਜਿਨਿ ਕੀਨੋ ਸਉਤੁ ਬਿਧਾਤਾ ॥ ਸਗਲ ਸਮੂਹ ਲੈ ਉਧਰੇ ਨਾਨਕ; ਪੂਰਨ ਬ੍ਰਹਮੁ ਪਛਾਤਾ ॥੨॥੨੧॥ ਦੇਵਗੰਧਾਰੀ ਮਹਲਾ ੫ ॥ ਮਾਈ; ਗੁਰ ਬਿਨੁ. ਗਿਆਨੁ ਨ ਪਾਈਐ ॥ ਅਨਿਕ ਪ੍ਰਕਾਰ ਫਿਰਤ ਬਿਲਲਾਤੇ; ਮਿਲਤ ਨਹੀ ਗੋਸਾਈਐ ॥੧॥ ਰਹਾਉ ॥ ਮੋਹ ਰੋਗ ਸੋਗ ਤਨੁ ਬਾਧਿਓ; ਬਹੁ ਜੋਨੀ ਭਰਮਾਈਐ ॥ ਟਿਕਨੁ. ਨ ਪਾਵੈ ਬਿਨੁ ਸਤਸੰਗਤਿ; ਕਿਸੁ ਆਗੈ ਜਾਇ. ਰੂਆਈਐ ॥੧॥ ਕਰੈ ਅਨੁਗ੍ਰਹੁ ਸੁਆਮੀ ਮੇਰਾ; ਸਾਧ ਚਰਨ ਚਿਤੁ ਲਾਈਐ ॥ ਸੰਕਟ ਘੋਰ ਕਟੇ ਖਿਨ ਭੀਤਰਿ; ਨਾਨਕ. ਹਰਿ ਦਰਸਿ ਸਮਾਈਐ ॥੨॥੨੨॥ ਦੇਵਗੰਧਾਰੀ ਮਹਲਾ ੫ ॥ ਠਾਕੁਰ ਹੋਏ ਆਪਿ ਦਇਆਲ ॥ ਭਈ ਕਲਿਆਣ ਅਨੰਦ ਰੂਪ ਹੋਈ ਹੈ; ਉਬਰੇ ਬਾਲ ਗੁਪਾਲ ॥ ਰਹਾਉ ॥ ਦੁਇ ਕਰ ਜੋੜਿ. ਕਰੀ ਬੇਨੰਤੀ; ਪਾਰਬ੍ਰਹਮੁ ਮਨਿ ਧਿਆਇਆ ॥ ਹਾਥੁ ਦੇਇ ਰਾਖੇ ਪਰਮੇਸੁਰਿ; ਸਗਲਾ ਦੁਰਤੁ ਮਿਟਾਇਆ ॥੧॥ ਵਰ ਨਾਰੀ ਮਿਲਿ ਮੰਗਲੁ ਗਾਇਆ; ਠਾਕੁਰ ਕਾ ਜੈਕਾਰੁ ॥ ਕਹੁ ਨਾਨਕ. ਜਨ ਕਉ ਬਲਿ ਜਾਈਐ; ਜੋ ਸਭਨਾ ਕਰੇ ਉਧਾਰੁ ॥੨॥੨੩॥
Источники и права