couponatlas.

Гуру Грантх Сахиб (гурмукхи): Анг 533

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ੴ ਸਤਿਗੁਰ ਪ੍ਰਸਾਦਿ ॥ ਦੇਵਗੰਧਾਰੀ ਮਹਲਾ ੫ ॥ ਅਪੁਨੇ ਸਤਿਗੁਰ ਪਹਿ; ਬਿਨਉ ਕਹਿਆ ॥ ਭਏ ਕ੍ਰਿਪਾਲ ਦਇਆਲ ਦੁਖ ਭੰਜਨ; ਮੇਰਾ ਸਗਲ ਅੰਦੇਸਰਾ ਗਇਆ ॥ ਰਹਾਉ ॥ ਹਮ ਪਾਪੀ ਪਾਖੰਡੀ ਲੋਭੀ; ਹਮਰਾ ਗੁਨੁ ਅਵਗੁਨੁ ਸਭੁ ਸਹਿਆ ॥ ਕਰੁ ਮਸਤਕਿ ਧਾਰਿ ਸਾਜਿ ਨਿਵਾਜੇ; ਮੁਏ ਦੁਸਟ ਜੋ ਖਇਆ ॥੧॥ ਪਰਉਪਕਾਰੀ ਸਰਬ ਸਧਾਰੀ; ਸਫਲ ਦਰਸਨ ਸਹਜਇਆ ॥ ਕਹੁ ਨਾਨਕ. ਨਿਰਗੁਣ ਕਉ ਦਾਤਾ; ਚਰਣ ਕਮਲ ਉਰ ਧਰਿਆ ॥੨॥੨੪॥ ਦੇਵਗੰਧਾਰੀ ਮਹਲਾ ੫ ॥ ਅਨਾਥ ਨਾਥ. ਪ੍ਰਭ ਹਮਾਰੇ ॥ ਸਰਨਿ ਆਇਓ ਰਾਖਨਹਾਰੇ ॥ ਰਹਾਉ ॥ ਸਰਬ ਪਾਖ ਰਾਖੁ ਮੁਰਾਰੇ ॥ ਆਗੈ ਪਾਛੈ ਅੰਤੀ ਵਾਰੇ ॥੧॥ ਜਬ ਚਿਤਵਉ ਤਬ ਤੁਹਾਰੇ ॥ ਉਨ ਸਮੑਾਰਿ. ਮੇਰਾ ਮਨੁ ਸਧਾਰੇ ॥੨॥ ਸੁਨਿ ਗਾਵਉ ਗੁਰ ਬਚਨਾਰੇ ॥ ਬਲਿ ਬਲਿ ਜਾਉ. ਸਾਧ ਦਰਸਾਰੇ ॥੩॥ ਮਨ ਮਹਿ ਰਾਖਉ; ਏਕ ਅਸਾਰੇ ॥ ਨਾਨਕ ਪ੍ਰਭ ਮੇਰੇ ਕਰਨੈਹਾਰੇ ॥੪॥੨੫॥ ਦੇਵਗੰਧਾਰੀ ਮਹਲਾ ੫ ॥ ਪ੍ਰਭ; ਇਹੈ ਮਨੋਰਥੁ ਮੇਰਾ ॥ ਕ੍ਰਿਪਾ ਨਿਧਾਨ ਦਇਆਲ; ਮੋਹਿ. ਦੀਜੈ ਕਰਿ ਸੰਤਨ ਕਾ ਚੇਰਾ ॥ ਰਹਾਉ ॥ ਪ੍ਰਾਤਹਕਾਲ ਲਾਗਉ ਜਨ ਚਰਨੀ; ਨਿਸ ਬਾਸੁਰ ਦਰਸੁ ਪਾਵਉ ॥ ਤਨੁ ਮਨੁ ਅਰਪਿ ਕਰਉ ਜਨ ਸੇਵਾ; ਰਸਨਾ ਹਰਿ ਗੁਨ ਗਾਵਉ ॥੧॥ ਸਾਸਿ ਸਾਸਿ ਸਿਮਰਉ ਪ੍ਰਭੁ ਅਪੁਨਾ; ਸੰਤਸੰਗਿ ਨਿਤ ਰਹੀਐ ॥ ਏਕੁ ਅਧਾਰੁ ਨਾਮੁ ਧਨੁ ਮੋਰਾ; ਅਨਦੁ ਨਾਨਕ ਇਹੁ ਲਹੀਐ ॥੨॥੨੬॥ ਰਾਗੁ ਦੇਵਗੰਧਾਰੀ ਮਹਲਾ ੫ ਘਰੁ ੩ ॥ ੴ ਸਤਿਗੁਰ ਪ੍ਰਸਾਦਿ ॥ ਮੀਤਾ; ਐਸੇ ਹਰਿ ਜੀਉ ਪਾਏ ॥ ਛੋਡਿ ਨ ਜਾਈ. ਸਦ ਹੀ ਸੰਗੇ; ਅਨਦਿਨੁ ਗੁਰ ਮਿਲਿ ਗਾਏ ॥੧॥ ਰਹਾਉ ॥ ਮਿਲਿਓ ਮਨੋਹਰੁ ਸਰਬ ਸੁਖੈਨਾ; ਤਿਆਗਿ. ਨ ਕਤਹੂ ਜਾਏ ॥ ਅਨਿਕ ਅਨਿਕ ਭਾਤਿ. ਬਹੁ ਪੇਖੇ; ਪ੍ਰਿਅ ਰੋਮ. ਨ ਸਮਸਰਿ ਲਾਏ ॥੧॥ ਮੰਦਰਿ ਭਾਗੁ ਸੋਭ ਦੁਆਰੈ; ਅਨਹਤ ਰੁਣੁ ਝੁਣੁ ਲਾਏ ॥ ਕਹੁ ਨਾਨਕ ਸਦਾ ਰੰਗੁ ਮਾਣੇ; ਗ੍ਰਿਹ ਪ੍ਰਿਅ ਥੀਤੇ ਸਦ ਥਾਏ ॥੨॥੧॥੨੭॥ ਦੇਵਗੰਧਾਰੀ ੫ ॥ ਦਰਸਨ ਨਾਮ ਕਉ; ਮਨੁ ਆਛੈ ॥ ਭ੍ਰਮਿ ਆਇਓ ਹੈ ਸਗਲ ਥਾਨ ਰੇ; ਆਹਿ ਪਰਿਓ ਸੰਤ ਪਾਛੈ ॥੧॥ ਰਹਾਉ ॥ ਕਿਸੁ ਹਉ ਸੇਵੀ. ਕਿਸੁ ਆਰਾਧੀ; ਜੋ ਦਿਸਟੈ ਸੋ ਗਾਛੈ ॥
Источники и права