couponatlas.

Гуру Грантх Сахиб (гурмукхи): Анг 537

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥ ਰਾਗੁ ਬਿਹਾਗੜਾ ਚਉਪਦੇ ਮਹਲਾ ੫ ਘਰੁ ੨ ॥ ਦੂਤਨ ਸੰਗਰੀਆ ॥ ਭੁਇਅੰਗਨਿ ਬਸਰੀਆ ॥ ਅਨਿਕ ਉਪਰੀਆ ॥੧॥ ਤਉ ਮੈ. ਹਰਿ ਹਰਿ ਕਰੀਆ ॥ ਤਉ ਸੁਖ ਸਹਜਰੀਆ ॥੧॥ ਰਹਾਉ ॥ ਮਿਥਨ ਮੋਹਰੀਆ ॥ ਅਨ ਕਉ ਮੇਰੀਆ ॥ ਵਿਚਿ ਘੂਮਨ ਘਿਰੀਆ ॥੨॥ ਸਗਲ ਬਟਰੀਆ ॥ ਬਿਰਖ ਇਕ ਤਰੀਆ ॥ ਬਹੁ ਬੰਧਹਿ ਪਰੀਆ ॥੩॥ ਥਿਰੁ ਸਾਧ ਸਫਰੀਆ ॥ ਜਹ ਕੀਰਤਨੁ ਹਰੀਆ ॥ ਨਾਨਕ ਸਰਨਰੀਆ ॥੪॥੧॥ ੴ ਸਤਿਗੁਰ ਪ੍ਰਸਾਦਿ ॥ ਰਾਗੁ ਬਿਹਾਗੜਾ ਮਹਲਾ ੯ ॥ ਹਰਿ ਕੀ ਗਤਿ; ਨਹਿ ਕੋਊ ਜਾਨੈ ॥ ਜੋਗੀ ਜਤੀ ਤਪੀ ਪਚਿ ਹਾਰੇ; ਅਰੁ ਬਹੁ ਲੋਗ ਸਿਆਨੇ ॥੧॥ ਰਹਾਉ ॥ ਛਿਨ ਮਹਿ ਰਾਉ. ਰੰਕ ਕਉ ਕਰਈ; ਰਾਉ. ਰੰਕ ਕਰਿ ਡਾਰੇ ॥ ਰੀਤੇ ਭਰੇ. ਭਰੇ ਸਖਨਾਵੈ; ਯਹ ਤਾ ਕੋ ਬਿਵਹਾਰੇ ॥੧॥ ਅਪਨੀ ਮਾਇਆ. ਆਪਿ ਪਸਾਰੀ; ਆਪਹਿ ਦੇਖਨਹਾਰਾ ॥ ਨਾਨਾ ਰੂਪੁ ਧਰੇ ਬਹੁ ਰੰਗੀ; ਸਭ ਤੇ ਰਹੈ ਨਿਆਰਾ ॥੨॥ ਅਗਨਤ ਅਪਾਰੁ ਅਲਖ ਨਿਰੰਜਨ; ਜਿਹ ਸਭ ਜਗੁ ਭਰਮਾਇਓ ॥ ਸਗਲ ਭਰਮ ਤਜਿ. ਨਾਨਕ ਪ੍ਰਾਣੀ; ਚਰਨਿ ਤਾਹਿ ਚਿਤੁ ਲਾਇਓ ॥੩॥੧॥੨॥ ਰਾਗੁ ਬਿਹਾਗੜਾ ਛੰਤ ਮਹਲਾ ੪ ਘਰੁ ੧ ॥ ੴ ਸਤਿਗੁਰ ਪ੍ਰਸਾਦਿ ॥ ਹਰਿ ਹਰਿ ਨਾਮੁ ਧਿਆਈਐ. ਮੇਰੀ ਜਿੰਦੁੜੀਏ; ਗੁਰਮੁਖਿ ਨਾਮੁ ਅਮੋਲੇ ਰਾਮ ॥ ਹਰਿ ਰਸਿ ਬੀਧਾ. ਹਰਿ ਮਨੁ ਪਿਆਰਾ; ਮਨੁ. ਹਰਿ ਰਸਿ ਨਾਮਿ ਝਕੋਲੇ ਰਾਮ ॥
Источники и права