couponatlas.

Гуру Грантх Сахиб (гурмукхи): Анг 54

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਗਣਤ ਗਣਾਵਣਿ ਆਈਆ; ਸੂਹਾ ਵੇਸੁ ਵਿਕਾਰੁ ॥ ਪਾਖੰਡਿ. ਪ੍ਰੇਮੁ ਨ ਪਾਈਐ; ਖੋਟਾ ਪਾਜੁ ਖੁਆਰੁ ॥੧॥ ਹਰਿ ਜੀਉ; ਇਉ ਪਿਰੁ ਰਾਵੈ ਨਾਰਿ ॥ ਤੁਧੁ ਭਾਵਨਿ ਸੋਹਾਗਣੀ; ਅਪਣੀ ਕਿਰਪਾ ਲੈਹਿ ਸਵਾਰਿ ॥੧॥ ਰਹਾਉ ॥ ਗੁਰਸਬਦੀ ਸੀਗਾਰੀਆ; ਤਨੁ ਮਨੁ ਪਿਰ ਕੈ ਪਾਸਿ ॥ ਦੁਇ ਕਰ ਜੋੜਿ. ਖੜੀ ਤਕੈ; ਸਚੁ ਕਹੈ ਅਰਦਾਸਿ ॥ ਲਾਲਿ ਰਤੀ. ਸਚ ਭੈ ਵਸੀ; ਭਾਇ ਰਤੀ ਰੰਗਿ ਰਾਸਿ ॥੨॥ ਪ੍ਰਿਅ ਕੀ ਚੇਰੀ ਕਾਂਢੀਐ; ਲਾਲੀ ਮਾਨੈ ਨਾਉ ॥ ਸਾਚੀ ਪ੍ਰੀਤਿ. ਨ ਤੁਟਈ; ਸਾਚੇ ਮੇਲਿ ਮਿਲਾਉ ॥ ਸਬਦਿ ਰਤੀ ਮਨੁ ਵੇਧਿਆ; ਹਉ ਸਦ ਬਲਿਹਾਰੈ ਜਾਉ ॥੩॥ ਸਾ ਧਨ. ਰੰਡ ਨ ਬੈਸਈ; ਜੇ. ਸਤਿਗੁਰ ਮਾਹਿ ਸਮਾਇ ॥ ਪਿਰੁ ਰੀਸਾਲੂ ਨਉਤਨੋ; ਸਾਚਉ. ਮਰੈ ਨ ਜਾਇ ॥ ਨਿਤ ਰਵੈ ਸੋਹਾਗਣੀ; ਸਾਚੀ ਨਦਰਿ ਰਜਾਇ ॥੪॥ ਸਾਚੁ ਧੜੀ. ਧਨ ਮਾਡੀਐ; ਕਾਪੜੁ ਪ੍ਰੇਮ ਸੀਗਾਰੁ ॥ ਚੰਦਨੁ ਚੀਤਿ ਵਸਾਇਆ; ਮੰਦਰੁ ਦਸਵਾ ਦੁਆਰੁ ॥ ਦੀਪਕੁ ਸਬਦਿ ਵਿਗਾਸਿਆ; ਰਾਮ ਨਾਮੁ ਉਰ ਹਾਰੁ ॥੫॥ ਨਾਰੀ ਅੰਦਰਿ ਸੋਹਣੀ; ਮਸਤਕਿ ਮਣੀ ਪਿਆਰੁ ॥ ਸੋਭਾ ਸੁਰਤਿ ਸੁਹਾਵਣੀ; ਸਾਚੈ ਪ੍ਰੇਮਿ ਅਪਾਰ ॥ ਬਿਨੁ ਪਿਰ. ਪੁਰਖੁ ਨ ਜਾਣਈ; ਸਾਚੇ ਗੁਰ ਕੈ ਹੇਤਿ ਪਿਆਰਿ ॥੬॥ ਨਿਸਿ ਅੰਧਿਆਰੀ ਸੁਤੀਏ; ਕਿਉ ਪਿਰ ਬਿਨੁ. ਰੈਣਿ ਵਿਹਾਇ ॥ ਅੰਕੁ ਜਲਉ. ਤਨੁ ਜਾਲੀਅਉ; ਮਨੁ ਧਨੁ ਜਲਿ ਬਲਿ ਜਾਇ ॥ ਜਾ ਧਨ. ਕੰਤਿ ਨ ਰਾਵੀਆ; ਤਾ ਬਿਰਥਾ ਜੋਬਨੁ ਜਾਇ ॥੭॥ ਸੇਜੈ ਕੰਤ ਮਹੇਲੜੀ; ਸੂਤੀ. ਬੂਝ ਨ ਪਾਇ ॥ ਹਉ ਸੁਤੀ. ਪਿਰੁ ਜਾਗਣਾ; ਕਿਸ ਕਉ ਪੂਛਉ ਜਾਇ ॥ ਸਤਿਗੁਰਿ ਮੇਲੀ ਭੈ ਵਸੀ; ਨਾਨਕ ਪ੍ਰੇਮੁ ਸਖਾਇ ॥੮॥੨॥ ਸਿਰੀਰਾਗੁ ਮਹਲਾ ੧ ॥ ਆਪੇ ਗੁਣ. ਆਪੇ ਕਥੈ; ਆਪੇ ਸੁਣਿ ਵੀਚਾਰੁ ॥ ਆਪੇ ਰਤਨੁ ਪਰਖਿ ਤੂੰ; ਆਪੇ ਮੋਲੁ ਅਪਾਰੁ ॥ ਸਾਚਉ. ਮਾਨੁ ਮਹਤੁ ਤੂੰ; ਆਪੇ ਦੇਵਣਹਾਰੁ ॥੧॥ ਹਰਿ ਜੀਉ; ਤੂੰ ਕਰਤਾ ਕਰਤਾਰੁ ॥ ਜਿਉ ਭਾਵੈ ਤਿਉ ਰਾਖੁ ਤੂੰ; ਹਰਿ ਨਾਮੁ ਮਿਲੈ ਆਚਾਰੁ ॥੧॥ ਰਹਾਉ ॥ ਆਪੇ ਹੀਰਾ ਨਿਰਮਲਾ; ਆਪੇ ਰੰਗੁ ਮਜੀਠ ॥ ਆਪੇ ਮੋਤੀ ਊਜਲੋ; ਆਪੇ ਭਗਤ ਬਸੀਠੁ ॥ ਗੁਰ ਕੈ ਸਬਦਿ ਸਲਾਹਣਾ; ਘਟਿ ਘਟਿ ਡੀਠੁ ਅਡੀਠੁ ॥੨॥ ਆਪੇ ਸਾਗਰੁ ਬੋਹਿਥਾ; ਆਪੇ ਪਾਰੁ ਅਪਾਰੁ ॥ ਸਾਚੀ ਵਾਟ ਸੁਜਾਣੁ ਤੂੰ; ਸਬਦਿ ਲਘਾਵਣਹਾਰੁ ॥ ਨਿਡਰਿਆ ਡਰੁ ਜਾਣੀਐ; ਬਾਝੁ ਗੁਰੂ. ਗੁਬਾਰੁ ॥੩॥ ਅਸਥਿਰੁ ਕਰਤਾ ਦੇਖੀਐ; ਹੋਰੁ ਕੇਤੀ ਆਵੈ ਜਾਇ ॥ ਆਪੇ ਨਿਰਮਲੁ ਏਕੁ ਤੂੰ; ਹੋਰ ਬੰਧੀ ਧੰਧੈ ਪਾਇ ॥ ਗੁਰਿ ਰਾਖੇ ਸੇ ਉਬਰੇ; ਸਾਚੇ ਸਿਉ ਲਿਵ ਲਾਇ ॥੪॥
Источники и права