couponatlas.

Гуру Грантх Сахиб (гурмукхи): Анг 540

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਨਾਨਕ ਹਰਿ ਜਪਿ ਸੁਖੁ ਪਾਇਆ, ਮੇਰੀ ਜਿੰਦੁੜੀਏ; ਸਭਿ ਦੂਖ ਨਿਵਾਰਣਹਾਰੋ ਰਾਮ ॥੧॥ ਸਾ ਰਸਨਾ ਧਨੁ ਧੰਨੁ ਹੈ, ਮੇਰੀ ਜਿੰਦੁੜੀਏ; ਗੁਣ ਗਾਵੈ ਹਰਿ ਪ੍ਰਭ ਕੇਰੇ ਰਾਮ ॥ ਤੇ ਸ੍ਰਵਨ ਭਲੇ ਸੋਭਨੀਕ ਹਹਿ, ਮੇਰੀ ਜਿੰਦੁੜੀਏ; ਹਰਿ ਕੀਰਤਨੁ ਸੁਣਹਿ. ਹਰਿ ਤੇਰੇ ਰਾਮ ॥ ਸੋ ਸੀਸੁ ਭਲਾ ਪਵਿਤ੍ਰ ਪਾਵਨੁ ਹੈ, ਮੇਰੀ ਜਿੰਦੁੜੀਏ; ਜੋ ਜਾਇ ਲਗੈ ਗੁਰ ਪੈਰੇ ਰਾਮ ॥ ਗੁਰ ਵਿਟਹੁ ਨਾਨਕੁ ਵਾਰਿਆ, ਮੇਰੀ ਜਿੰਦੁੜੀਏ; ਜਿਨਿ ਹਰਿ ਹਰਿ ਨਾਮੁ ਚਿਤੇਰੇ ਰਾਮ ॥੨॥ ਤੇ ਨੇਤ੍ਰ ਭਲੇ ਪਰਵਾਣੁ ਹਹਿ, ਮੇਰੀ ਜਿੰਦੁੜੀਏ; ਜੋ ਸਾਧੂ ਸਤਿਗੁਰੁ ਦੇਖਹਿ ਰਾਮ ॥ ਤੇ ਹਸਤ ਪੁਨੀਤ ਪਵਿਤ੍ਰ ਹਹਿ, ਮੇਰੀ ਜਿੰਦੁੜੀਏ; ਜੋ ਹਰਿ ਜਸੁ ਹਰਿ ਹਰਿ ਲੇਖਹਿ ਰਾਮ ॥ ਤਿਸੁ ਜਨ ਕੇ ਪਗ ਨਿਤ ਪੂਜੀਅਹਿ, ਮੇਰੀ ਜਿੰਦੁੜੀਏ; ਜੋ ਮਾਰਗਿ ਧਰਮ ਚਲੇਸਹਿ ਰਾਮ ॥ ਨਾਨਕੁ. ਤਿਨ ਵਿਟਹੁ ਵਾਰਿਆ, ਮੇਰੀ ਜਿੰਦੁੜੀਏ; ਹਰਿ ਸੁਣਿ ਹਰਿ ਨਾਮੁ ਮਨੇਸਹਿ ਰਾਮ ॥੩॥ ਧਰਤਿ ਪਾਤਾਲੁ ਆਕਾਸੁ ਹੈ, ਮੇਰੀ ਜਿੰਦੁੜੀਏ; ਸਭ ਹਰਿ ਹਰਿ ਨਾਮੁ ਧਿਆਵੈ ਰਾਮ ॥ ਪਉਣੁ ਪਾਣੀ ਬੈਸੰਤਰੋ, ਮੇਰੀ ਜਿੰਦੁੜੀਏ; ਨਿਤ ਹਰਿ ਹਰਿ ਹਰਿ ਜਸੁ ਗਾਵੈ ਰਾਮ ॥ ਵਣੁ ਤ੍ਰਿਣੁ ਸਭੁ ਆਕਾਰੁ ਹੈ, ਮੇਰੀ ਜਿੰਦੁੜੀਏ; ਮੁਖਿ ਹਰਿ ਹਰਿ ਨਾਮੁ ਧਿਆਵੈ ਰਾਮ ॥ ਨਾਨਕ. ਤੇ ਹਰਿ ਦਰਿ ਪੈਨੑਾਇਆ, ਮੇਰੀ ਜਿੰਦੁੜੀਏ; ਜੋ ਗੁਰਮੁਖਿ ਭਗਤਿ ਮਨੁ ਲਾਵੈ ਰਾਮ ॥੪॥੪॥ ਬਿਹਾਗੜਾ ਮਹਲਾ ੪ ॥ ਜਿਨ ਹਰਿ ਹਰਿ ਨਾਮੁ. ਨ ਚੇਤਿਓ, ਮੇਰੀ ਜਿੰਦੁੜੀਏ; ਤੇ ਮਨਮੁਖ ਮੂੜ ਇਆਣੇ ਰਾਮ ॥ ਜੋ ਮੋਹਿ ਮਾਇਆ ਚਿਤੁ ਲਾਇਦੇ, ਮੇਰੀ ਜਿੰਦੁੜੀਏ; ਸੇ ਅੰਤਿ ਗਏ ਪਛੁਤਾਣੇ ਰਾਮ ॥ ਹਰਿ ਦਰਗਹ ਢੋਈ. ਨਾ ਲਹਨੑਿ, ਮੇਰੀ ਜਿੰਦੁੜੀਏ; ਜੋ ਮਨਮੁਖ ਪਾਪਿ ਲੁਭਾਣੇ ਰਾਮ ॥ ਜਨ ਨਾਨਕ. ਗੁਰ ਮਿਲਿ ਉਬਰੇ, ਮੇਰੀ ਜਿੰਦੁੜੀਏ; ਹਰਿ ਜਪਿ ਹਰਿ ਨਾਮਿ ਸਮਾਣੇ ਰਾਮ ॥੧॥ ਸਭਿ ਜਾਇ ਮਿਲਹੁ ਸਤਿਗੁਰੂ ਕਉ, ਮੇਰੀ ਜਿੰਦੁੜੀਏ; ਜੋ ਹਰਿ ਹਰਿ ਨਾਮੁ ਦ੍ਰਿੜਾਵੈ ਰਾਮ ॥ ਹਰਿ ਜਪਦਿਆ ਖਿਨੁ ਢਿਲ. ਨ ਕੀਜਈ, ਮੇਰੀ ਜਿੰਦੁੜੀਏ; ਮਤੁ ਕਿ ਜਾਪੈ. ਸਾਹੁ ਆਵੈ ਕਿ ਨ ਆਵੈ. ਰਾਮ ॥ ਸਾ ਵੇਲਾ ਸੋ ਮੂਰਤੁ ਸਾ ਘੜੀ; ਸੋ ਮੁਹਤੁ ਸਫਲੁ ਹੈ, ਮੇਰੀ ਜਿੰਦੁੜੀਏ; ਜਿਤੁ ਹਰਿ ਮੇਰਾ. ਚਿਤਿ ਆਵੈ ਰਾਮ ॥ ਜਨ ਨਾਨਕ. ਨਾਮੁ ਧਿਆਇਆ, ਮੇਰੀ ਜਿੰਦੁੜੀਏ; ਜਮਕੰਕਰੁ ਨੇੜਿ. ਨ ਆਵੈ ਰਾਮ ॥੨॥ ਹਰਿ ਵੇਖੈ ਸੁਣੈ ਨਿਤ ਸਭੁ ਕਿਛੁ, ਮੇਰੀ ਜਿੰਦੁੜੀਏ; ਸੋ ਡਰੈ ਜਿਨਿ ਪਾਪ ਕਮਤੇ ਰਾਮ ॥ ਜਿਸੁ ਅੰਤਰੁ ਹਿਰਦਾ ਸੁਧੁ ਹੈ, ਮੇਰੀ ਜਿੰਦੁੜੀਏ; ਤਿਨਿ ਜਨਿ. ਸਭਿ ਡਰ ਸੁਟਿ ਘਤੇ ਰਾਮ ॥ ਹਰਿ ਨਿਰਭਉ ਨਾਮਿ ਪਤੀਜਿਆ, ਮੇਰੀ ਜਿੰਦੁੜੀਏ; ਸਭਿ ਝਖ ਮਾਰਨੁ ਦੁਸਟ ਕੁਪਤੇ ਰਾਮ ॥
Источники и права