couponatlas.

Гуру Грантх Сахиб (гурмукхи): Анг 543

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਖਾਨ ਪਾਨ ਸੀਗਾਰ ਬਿਰਥੇ; ਹਰਿ ਕੰਤ ਬਿਨੁ. ਕਿਉ ਜੀਜੀਐ ॥ ਆਸਾ ਪਿਆਸੀ ਰੈਨਿ ਦਿਨੀਅਰੁ; ਰਹਿ ਨ ਸਕੀਐ. ਇਕੁ ਤਿਲੈ ॥ ਨਾਨਕੁ ਪਇਅੰਪੈ ਸੰਤ ਦਾਸੀ; ਤਉ ਪ੍ਰਸਾਦਿ ਮੇਰਾ ਪਿਰੁ ਮਿਲੈ ॥੨॥ ਸੇਜ ਏਕ. ਪ੍ਰਿਉ ਸੰਗਿ; ਦਰਸੁ. ਨ ਪਾਈਐ ਰਾਮ ॥ ਅਵਗਨ ਮੋਹਿ ਅਨੇਕ; ਕਤ ਮਹਲਿ ਬੁਲਾਈਐ ਰਾਮ ॥ ਨਿਰਗੁਨਿ ਨਿਮਾਣੀ ਅਨਾਥਿ ਬਿਨਵੈ; ਮਿਲਹੁ ਪ੍ਰਭ ਕਿਰਪਾ ਨਿਧੇ ॥ ਭ੍ਰਮ ਭੀਤਿ ਖੋਈਐ. ਸਹਜਿ ਸੋਈਐ; ਪ੍ਰਭ ਪਲਕ ਪੇਖਤ ਨਵ ਨਿਧੇ ॥ ਗ੍ਰਿਹਿ ਲਾਲੁ ਆਵੈ. ਮਹਲੁ ਪਾਵੈ; ਮਿਲਿ ਸੰਗਿ ਮੰਗਲੁ ਗਾਈਐ ॥ ਨਾਨਕੁ ਪਇਅੰਪੈ. ਸੰਤ ਸਰਣੀ; ਮੋਹਿ ਦਰਸੁ ਦਿਖਾਈਐ ॥੩॥ ਸੰਤਨ ਕੈ ਪਰਸਾਦਿ; ਹਰਿ ਹਰਿ ਪਾਇਆ ਰਾਮ ॥ ਇਛ ਪੁੰਨੀ ਮਨਿ ਸਾਂਤਿ; ਤਪਤਿ ਬੁਝਾਇਆ ਰਾਮ ॥ ਸਫਲਾ ਸੁ ਦਿਨਸ ਰੈਣੇ ਸੁਹਾਵੀ; ਅਨਦ ਮੰਗਲ ਰਸੁ ਘਨਾ ॥ ਪ੍ਰਗਟੇ ਗੁਪਾਲ ਗੋਬਿੰਦ ਲਾਲਨ; ਕਵਨ ਰਸਨਾ ਗੁਣ ਭਨਾ ॥ ਭ੍ਰਮ ਲੋਭ ਮੋਹ ਬਿਕਾਰ ਥਾਕੇ; ਮਿਲਿ ਸਖੀ ਮੰਗਲੁ ਗਾਇਆ ॥ ਨਾਨਕੁ ਪਇਅੰਪੈ ਸੰਤ ਜੰਪੈ; ਜਿਨਿ ਹਰਿ ਹਰਿ ਸੰਜੋਗਿ ਮਿਲਾਇਆ ॥੪॥੨॥ ਬਿਹਾਗੜਾ ਮਹਲਾ ੫ ॥ ਕਰਿ ਕਿਰਪਾ ਗੁਰ ਪਾਰਬ੍ਰਹਮ ਪੂਰੇ; ਅਨਦਿਨੁ ਨਾਮੁ ਵਖਾਣਾ ਰਾਮ ॥ ਅੰਮ੍ਰਿਤ ਬਾਣੀ ਉਚਰਾ ਹਰਿ ਜਸੁ; ਮਿਠਾ ਲਾਗੈ. ਤੇਰਾ ਭਾਣਾ ਰਾਮ ॥ ਕਰਿ ਦਇਆ ਮਇਆ ਗੋਪਾਲ ਗੋਬਿੰਦ; ਕੋਇ ਨਾਹੀ. ਤੁਝ ਬਿਨਾ ॥ ਸਮਰਥ ਅਗਥ ਅਪਾਰ ਪੂਰਨ; ਜੀਉ ਤਨੁ ਧਨੁ ਤੁਮੑ ਮਨਾ ॥ ਮੂਰਖ ਮੁਗਧ ਅਨਾਥ ਚੰਚਲ; ਬਲਹੀਨ ਨੀਚ ਅਜਾਣਾ ॥ ਬਿਨਵੰਤਿ ਨਾਨਕ. ਸਰਣਿ ਤੇਰੀ; ਰਖਿ ਲੇਹੁ ਆਵਣ ਜਾਣਾ ॥੧॥ ਸਾਧਹ ਸਰਣੀ ਪਾਈਐ ਹਰਿ ਜੀਉ; ਗੁਣ ਗਾਵਹ ਹਰਿ ਨੀਤਾ ਰਾਮ ॥ ਧੂਰਿ ਭਗਤਨ ਕੀ. ਮਨਿ ਤਨਿ ਲਗਉ. ਹਰਿ ਜੀਉ; ਸਭ ਪਤਿਤ. ਪੁਨੀਤਾ ਰਾਮ ॥ ਪਤਿਤਾ. ਪੁਨੀਤਾ ਹੋਹਿ ਤਿਨੑ ਸੰਗਿ; ਜਿਨੑ ਬਿਧਾਤਾ ਪਾਇਆ ॥ ਨਾਮ ਰਾਤੇ ਜੀਅ ਦਾਤੇ; ਨਿਤ ਦੇਹਿ ਚੜਹਿ ਸਵਾਇਆ ॥ ਰਿਧਿ ਸਿਧਿ ਨਵ ਨਿਧਿ, ਹਰਿ ਜਪਿ; ਜਿਨੀ ਆਤਮੁ ਜੀਤਾ ॥ ਬਿਨਵੰਤਿ ਨਾਨਕੁ. ਵਡਭਾਗਿ ਪਾਈਅਹਿ; ਸਾਧ ਸਾਜਨ ਮੀਤਾ ॥੨॥ ਜਿਨੀ ਸਚੁ ਵਣੰਜਿਆ ਹਰਿ ਜੀਉ; ਸੇ ਪੂਰੇ ਸਾਹਾ ਰਾਮ ॥ ਬਹੁਤੁ ਖਜਾਨਾ ਤਿੰਨ ਪਹਿ. ਹਰਿ ਜੀਉ; ਹਰਿ ਕੀਰਤਨੁ ਲਾਹਾ ਰਾਮ ॥ ਕਾਮੁ ਕ੍ਰੋਧੁ ਨ ਲੋਭੁ ਬਿਆਪੈ; ਜੋ ਜਨ ਪ੍ਰਭ ਸਿਉ ਰਾਤਿਆ ॥ ਏਕੁ ਜਾਨਹਿ. ਏਕੁ ਮਾਨਹਿ; ਰਾਮ ਕੈ ਰੰਗਿ ਮਾਤਿਆ ॥ ਲਗਿ ਸੰਤ ਚਰਣੀ ਪੜੇ ਸਰਣੀ; ਮਨਿ ਤਿਨਾ ਓਮਾਹਾ ॥ ਬਿਨਵੰਤਿ ਨਾਨਕੁ. ਜਿਨ ਨਾਮੁ ਪਲੈ; ਸੇਈ ਸਚੇ ਸਾਹਾ ॥੩॥ ਨਾਨਕ. ਸੋਈ ਸਿਮਰੀਐ ਹਰਿ ਜੀਉ; ਜਾ ਕੀ ਕਲ ਧਾਰੀ ਰਾਮ ॥
Источники и права