couponatlas.

Гуру Грантх Сахиб (гурмукхи): Анг 544

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਗੁਰਮੁਖਿ ਮਨਹੁ ਨ ਵੀਸਰੈ, ਹਰਿ ਜੀਉ; ਕਰਤਾ ਪੁਰਖੁ ਮੁਰਾਰੀ ਰਾਮ ॥ ਦੂਖੁ ਰੋਗੁ ਨ ਭਉ ਬਿਆਪੈ; ਜਿਨੑੀ ਹਰਿ ਹਰਿ ਧਿਆਇਆ ॥ ਸੰਤ ਪ੍ਰਸਾਦਿ ਤਰੇ ਭਵਜਲੁ; ਪੂਰਬਿ ਲਿਖਿਆ ਪਾਇਆ ॥ ਵਜੀ ਵਧਾਈ. ਮਨਿ ਸਾਂਤਿ ਆਈ; ਮਿਲਿਆ ਪੁਰਖੁ ਅਪਾਰੀ ॥ ਬਿਨਵੰਤਿ ਨਾਨਕੁ. ਸਿਮਰਿ ਹਰਿ ਹਰਿ; ਇਛ ਪੁੰਨੀ ਹਮਾਰੀ ॥੪॥੩॥ ਬਿਹਾਗੜਾ ਮਹਲਾ ੫ ਘਰੁ ੨ ॥ ੴ ਸਤਿ ਨਾਮੁ ਗੁਰ ਪ੍ਰਸਾਦਿ ॥ ਵਧੁ ਸੁਖੁ ਰੈਨੜੀਏ; ਪ੍ਰਿਅ ਪ੍ਰੇਮੁ ਲਗਾ ॥ ਘਟੁ ਦੁਖ ਨੀਦੜੀਏ; ਪਰਸਉ ਸਦਾ ਪਗਾ ॥ ਪਗ ਧੂਰਿ ਬਾਂਛਉ ਸਦਾ ਜਾਚਉ; ਨਾਮ ਰਸਿ ਬੈਰਾਗਨੀ ॥ ਪ੍ਰਿਅ ਰੰਗਿ ਰਾਤੀ. ਸਹਜ ਮਾਤੀ; ਮਹਾ ਦੁਰਮਤਿ ਤਿਆਗਨੀ ॥ ਗਹਿ ਭੁਜਾ ਲੀਨੑੀ. ਪ੍ਰੇਮ ਭੀਨੀ; ਮਿਲਨੁ ਪ੍ਰੀਤਮ ਸਚ ਮਗਾ ॥ ਬਿਨਵੰਤਿ ਨਾਨਕ. ਧਾਰਿ ਕਿਰਪਾ; ਰਹਉ ਚਰਣਹ ਸੰਗਿ ਲਗਾ ॥੧॥ ਮੇਰੀ ਸਖੀ ਸਹੇਲੜੀਹੋ; ਪ੍ਰਭ ਕੈ ਚਰਣਿ ਲਗਹ ॥ ਮਨਿ ਪ੍ਰਿਅ ਪ੍ਰੇਮੁ ਘਣਾ; ਹਰਿ ਕੀ ਭਗਤਿ ਮੰਗਹ ॥ ਹਰਿ ਭਗਤਿ ਪਾਈਐ. ਪ੍ਰਭੁ ਧਿਆਈਐ; ਜਾਇ ਮਿਲੀਐ ਹਰਿ ਜਨਾ ॥ ਮਾਨੁ ਮੋਹੁ ਬਿਕਾਰੁ ਤਜੀਐ; ਅਰਪਿ ਤਨੁ ਧਨੁ ਇਹੁ ਮਨਾ ॥ ਬਡ ਪੁਰਖ ਪੂਰਨ. ਗੁਣ ਸੰਪੂਰਨ; ਭ੍ਰਮ ਭੀਤਿ. ਹਰਿ ਹਰਿ ਮਿਲਿ ਭਗਹ ॥ ਬਿਨਵੰਤਿ ਨਾਨਕ. ਸੁਣਿ ਮੰਤ੍ਰੁ ਸਖੀਏ; ਹਰਿ ਨਾਮੁ ਨਿਤ ਨਿਤ ਨਿਤ ਜਪਹ ॥੨॥ ਹਰਿ ਨਾਰਿ ਸੁਹਾਗਣੇ; ਸਭਿ ਰੰਗ ਮਾਣੇ ॥ ਰਾਂਡ. ਨ ਬੈਸਈ; ਪ੍ਰਭ ਪੁਰਖ ਚਿਰਾਣੇ ॥ ਨਹ ਦੂਖ ਪਾਵੈ. ਪ੍ਰਭ ਧਿਆਵੈ; ਧੰਨਿ ਤੇ ਬਡਭਾਗੀਆ ॥ ਸੁਖ ਸਹਜਿ ਸੋਵਹਿ. ਕਿਲਬਿਖ ਖੋਵਹਿ; ਨਾਮ ਰਸਿ ਰੰਗਿ ਜਾਗੀਆ ॥ ਮਿਲਿ ਪ੍ਰੇਮ ਰਹਣਾ. ਹਰਿ ਨਾਮੁ ਗਹਣਾ; ਪ੍ਰਿਅ ਬਚਨ ਮੀਠੇ ਭਾਣੇ ॥ ਬਿਨਵੰਤਿ ਨਾਨਕ. ਮਨ ਇਛ ਪਾਈ; ਹਰਿ ਮਿਲੇ ਪੁਰਖ ਚਿਰਾਣੇ ॥੩॥ ਤਿਤੁ ਗ੍ਰਿਹਿ ਸੋਹਿਲੜੇ; ਕੋਡ ਅਨੰਦਾ ॥ ਮਨਿ ਤਨਿ ਰਵਿ ਰਹਿਆ; ਪ੍ਰਭ ਪਰਮਾਨੰਦਾ ॥ ਹਰਿ ਕੰਤ ਅਨੰਤ ਦਇਆਲ ਸ੍ਰੀਧਰ; ਗੋਬਿੰਦ. ਪਤਿਤ, ਉਧਾਰਣੋ ॥ ਪ੍ਰਭਿ ਕ੍ਰਿਪਾ ਧਾਰੀ ਹਰਿ ਮੁਰਾਰੀ; ਭੈ ਸਿੰਧੁ ਸਾਗਰ ਤਾਰਣੋ ॥ ਜੋ ਸਰਣਿ ਆਵੈ. ਤਿਸੁ ਕੰਠਿ ਲਾਵੈ; ਇਹੁ ਬਿਰਦੁ ਸੁਆਮੀ ਸੰਦਾ ॥ ਬਿਨਵੰਤਿ ਨਾਨਕ. ਹਰਿ ਕੰਤੁ ਮਿਲਿਆ; ਸਦਾ ਕੇਲ ਕਰੰਦਾ ॥੪॥੧॥੪॥ ਬਿਹਾਗੜਾ ਮਹਲਾ ੫ ॥ ਹਰਿ ਚਰਣ ਸਰੋਵਰ; ਤਹ ਕਰਹੁ ਨਿਵਾਸੁ ਮਨਾ ॥
Источники и права