couponatlas.

Гуру Грантх Сахиб (гурмукхи): Анг 545

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਕਰਿ ਮਜਨੁ ਹਰਿ ਸਰੇ; ਸਭਿ ਕਿਲਬਿਖ ਨਾਸੁ ਮਨਾ ॥ ਕਰਿ ਸਦਾ ਮਜਨੁ. ਗੋਬਿੰਦ ਸਜਨੁ; ਦੁਖ ਅੰਧੇਰਾ ਨਾਸੇ ॥ ਜਨਮ ਮਰਣੁ. ਨ ਹੋਇ ਤਿਸ ਕਉ; ਕਟੈ ਜਮ ਕੇ ਫਾਸੇ ॥ ਮਿਲੁ ਸਾਧਸੰਗੇ ਨਾਮ ਰੰਗੇ; ਤਹਾ ਪੂਰਨ ਆਸੋ ॥ ਬਿਨਵੰਤਿ ਨਾਨਕ. ਧਾਰਿ ਕਿਰਪਾ; ਹਰਿ ਚਰਣ ਕਮਲ ਨਿਵਾਸੋ ॥੧॥ ਤਹ ਅਨਦ ਬਿਨੋਦ ਸਦਾ; ਅਨਹਦ ਝੁਣਕਾਰੋ ਰਾਮ ॥ ਮਿਲਿ ਗਾਵਹਿ ਸੰਤ ਜਨਾ; ਪ੍ਰਭ ਕਾ ਜੈਕਾਰੋ ਰਾਮ ॥ ਮਿਲਿ ਸੰਤ ਗਾਵਹਿ. ਖਸਮ ਭਾਵਹਿ; ਹਰਿ ਪ੍ਰੇਮ ਰਸ ਰੰਗਿ ਭਿੰਨੀਆ ॥ ਹਰਿ ਲਾਭੁ ਪਾਇਆ. ਆਪੁ ਮਿਟਾਇਆ; ਮਿਲੇ ਚਿਰੀ ਵਿਛੁੰਨਿਆ ॥ ਗਹਿ ਭੁਜਾ ਲੀਨੇ. ਦਇਆ ਕੀਨੑੇ; ਪ੍ਰਭ ਏਕ ਅਗਮ ਅਪਾਰੋ ॥ ਬਿਨਵੰਤਿ ਨਾਨਕ. ਸਦਾ ਨਿਰਮਲ; ਸਚੁ ਸਬਦੁ ਰੁਣ ਝੁਣਕਾਰੋ ॥੨॥ ਸੁਣਿ ਵਡਭਾਗੀਆ; ਹਰਿ ਅੰਮ੍ਰਿਤ ਬਾਣੀ ਰਾਮ ॥ ਜਿਨ ਕਉ ਕਰਮਿ ਲਿਖੀ; ਤਿਸੁ ਰਿਦੈ ਸਮਾਣੀ ਰਾਮ ॥ ਅਕਥ ਕਹਾਣੀ ਤਿਨੀ ਜਾਣੀ; ਜਿਸੁ ਆਪਿ ਪ੍ਰਭੁ ਕਿਰਪਾ ਕਰੇ ॥ ਅਮਰੁ ਥੀਆ. ਫਿਰਿ ਨ ਮੂਆ; ਕਲਿ ਕਲੇਸਾ ਦੁਖ ਹਰੇ ॥ ਹਰਿ ਸਰਣਿ ਪਾਈ. ਤਜਿ ਨ ਜਾਈ; ਪ੍ਰਭ ਪ੍ਰੀਤਿ ਮਨਿ ਤਨਿ ਭਾਣੀ ॥ ਬਿਨਵੰਤਿ ਨਾਨਕ. ਸਦਾ ਗਾਈਐ; ਪਵਿਤ੍ਰ ਅੰਮ੍ਰਿਤ ਬਾਣੀ ॥੩॥ ਮਨ ਤਨ ਗਲਤੁ ਭਏ; ਕਿਛੁ ਕਹਣੁ. ਨ ਜਾਈ, ਰਾਮ ॥ ਜਿਸ ਤੇ ਉਪਜਿਅੜਾ; ਤਿਨਿ ਲੀਆ ਸਮਾਈ ਰਾਮ ॥ ਮਿਲਿ ਬ੍ਰਹਮ ਜੋਤੀ, ਓਤਿ ਪੋਤੀ; ਉਦਕੁ ਉਦਕਿ ਸਮਾਇਆ ॥ ਜਲਿ ਥਲਿ ਮਹੀਅਲਿ ਏਕੁ ਰਵਿਆ; ਨਹ ਦੂਜਾ ਦ੍ਰਿਸਟਾਇਆ ॥ ਬਣਿ ਤ੍ਰਿਣਿ ਤ੍ਰਿਭਵਣਿ ਪੂਰਿ ਪੂਰਨ; ਕੀਮਤਿ ਕਹਣੁ. ਨ ਜਾਈ ॥ ਬਿਨਵੰਤਿ ਨਾਨਕ. ਆਪਿ ਜਾਣੈ; ਜਿਨਿ ਏਹ ਬਣਤ ਬਣਾਈ ॥੪॥੨॥੫॥ ਬਿਹਾਗੜਾ ਮਹਲਾ ੫ ॥ ਖੋਜਤ ਸੰਤ ਫਿਰਹਿ; ਪ੍ਰਭ ਪ੍ਰਾਣ ਅਧਾਰੇ ਰਾਮ ॥ ਤਾਣੁ ਤਨੁ ਖੀਨ ਭਇਆ; ਬਿਨੁ ਮਿਲਤ ਪਿਆਰੇ ਰਾਮ ॥ ਪ੍ਰਭ ਮਿਲਹੁ ਪਿਆਰੇ ਮਇਆ ਧਾਰੇ; ਕਰਿ ਦਇਆ ਲੜਿ ਲਾਇ ਲੀਜੀਐ ॥ ਦੇਹਿ ਨਾਮੁ ਅਪਨਾ. ਜਪਉ ਸੁਆਮੀ; ਹਰਿ ਦਰਸ ਪੇਖੇ ਜੀਜੀਐ ॥ ਸਮਰਥ ਪੂਰਨ ਸਦਾ ਨਿਹਚਲ; ਊਚ ਅਗਮ ਅਪਾਰੇ ॥ ਬਿਨਵੰਤਿ ਨਾਨਕ. ਧਾਰਿ ਕਿਰਪਾ; ਮਿਲਹੁ ਪ੍ਰਾਨ ਪਿਆਰੇ ॥੧॥ ਜਪ ਤਪ ਬਰਤ ਕੀਨੇ; ਪੇਖਨ ਕਉ ਚਰਣਾ ਰਾਮ ॥ ਤਪਤਿ. ਨ ਕਤਹਿ ਬੁਝੈ; ਬਿਨੁ ਸੁਆਮੀ ਸਰਣਾ ਰਾਮ ॥ ਪ੍ਰਭ ਸਰਣਿ ਤੇਰੀ. ਕਾਟਿ ਬੇਰੀ; ਸੰਸਾਰੁ ਸਾਗਰੁ ਤਾਰੀਐ ॥ ਅਨਾਥ ਨਿਰਗੁਨਿ. ਕਛੁ ਨ ਜਾਨਾ; ਮੇਰਾ ਗੁਣੁ ਅਉਗਣੁ. ਨ ਬੀਚਾਰੀਐ ॥ ਦੀਨ ਦਇਆਲ ਗੋਪਾਲ ਪ੍ਰੀਤਮ; ਸਮਰਥ ਕਾਰਣ ਕਰਣਾ ॥ ਨਾਨਕ ਚਾਤ੍ਰਿਕ. ਹਰਿ ਬੂੰਦ ਮਾਗੈ; ਜਪਿ ਜੀਵਾ ਹਰਿ ਹਰਿ ਚਰਣਾ ॥੨॥
Источники и права