couponatlas.

Гуру Грантх Сахиб (гурмукхи): Анг 546

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਅਮਿਅ ਸਰੋਵਰੋ; ਪੀਉ ਹਰਿ ਹਰਿ ਨਾਮਾ ਰਾਮ ॥ ਸੰਤਹ ਸੰਗਿ ਮਿਲੈ; ਜਪਿ ਪੂਰਨ ਕਾਮਾ ਰਾਮ ॥ ਸਭ ਕਾਮ ਪੂਰਨ. ਦੁਖ ਬਿਦੀਰਨ; ਹਰਿ ਨਿਮਖ ਮਨਹੁ. ਨ ਬੀਸਰੈ ॥ ਆਨੰਦ ਅਨਦਿਨੁ ਸਦਾ ਸਾਚਾ; ਸਰਬ ਗੁਣ ਜਗਦੀਸਰੈ ॥ ਅਗਣਤ ਊਚ ਅਪਾਰ ਠਾਕੁਰ; ਅਗਮ ਜਾ ਕੋ ਧਾਮਾ ॥ ਬਿਨਵੰਤਿ ਨਾਨਕ. ਮੇਰੀ ਇਛ ਪੂਰਨ; ਮਿਲੇ ਸ੍ਰੀਰੰਗ ਰਾਮਾ ॥੩॥ ਕਈ ਕੋਟਿਕ ਜਗ ਫਲਾ; ਸੁਣਿ ਗਾਵਨਹਾਰੇ ਰਾਮ ॥ ਹਰਿ ਹਰਿ ਨਾਮੁ ਜਪਤ; ਕੁਲ ਸਗਲੇ ਤਾਰੇ ਰਾਮ ॥ ਹਰਿ ਨਾਮੁ ਜਪਤ ਸੋਹੰਤ ਪ੍ਰਾਣੀ; ਤਾ ਕੀ ਮਹਿਮਾ ਕਿਤ ਗਨਾ ॥ ਹਰਿ ਬਿਸਰੁ ਨਾਹੀ. ਪ੍ਰਾਨ ਪਿਆਰੇ; ਚਿਤਵੰਤਿ ਦਰਸਨੁ ਸਦ ਮਨਾ ॥ ਸੁਭ ਦਿਵਸ ਆਏ. ਗਹਿ ਕੰਠਿ ਲਾਏ; ਪ੍ਰਭ ਊਚ ਅਗਮ ਅਪਾਰੇ ॥ ਬਿਨਵੰਤਿ ਨਾਨਕ. ਸਫਲੁ ਸਭੁ ਕਿਛੁ; ਪ੍ਰਭ ਮਿਲੇ ਅਤਿ ਪਿਆਰੇ ॥੪॥੩॥੬॥ ਬਿਹਾਗੜਾ ਮਹਲਾ ੫ ਛੰਤ ॥ ਅਨ ਕਾਏ ਰਾਤੜਿਆ; ਵਾਟ ਦੁਹੇਲੀ ਰਾਮ ॥ ਪਾਪ ਕਮਾਵਦਿਆ; ਤੇਰਾ. ਕੋਇ ਨ ਬੇਲੀ, ਰਾਮ ॥ ਕੋਏ ਨ ਬੇਲੀ ਹੋਇ ਤੇਰਾ; ਸਦਾ ਪਛੋਤਾਵਹੇ ॥ ਗੁਨ ਗੁਪਾਲ. ਨ ਜਪਹਿ ਰਸਨਾ; ਫਿਰਿ ਕਦਹੁ. ਸੇ ਦਿਹ ਆਵਹੇ ॥ ਤਰਵਰ ਵਿਛੁੰਨੇ. ਨਹ ਪਾਤ ਜੁੜਤੇ; ਜਮ ਮਗਿ ਗਉਨੁ ਇਕੇਲੀ ॥ ਬਿਨਵੰਤ ਨਾਨਕ. ਬਿਨੁ ਨਾਮ ਹਰਿ ਕੇ; ਸਦਾ ਫਿਰਤ ਦੁਹੇਲੀ ॥੧॥ ਤੂੰ ਵਲਵੰਚ ਲੂਕਿ ਕਰਹਿ; ਸਭ ਜਾਣੈ ਜਾਣੀ ਰਾਮ ॥ ਲੇਖਾ ਧਰਮ ਭਇਆ; ਤਿਲ ਪੀੜੇ ਘਾਣੀ ਰਾਮ ॥ ਕਿਰਤ ਕਮਾਣੇ ਦੁਖ ਸਹੁ ਪਰਾਣੀ; ਅਨਿਕ ਜੋਨਿ ਭ੍ਰਮਾਇਆ ॥ ਮਹਾ ਮੋਹਨੀ ਸੰਗਿ ਰਾਤਾ; ਰਤਨ ਜਨਮੁ ਗਵਾਇਆ ॥ ਇਕਸੁ ਹਰਿ ਕੇ ਨਾਮ ਬਾਝਹੁ; ਆਨ ਕਾਜ ਸਿਆਣੀ ॥ ਬਿਨਵੰਤ ਨਾਨਕ. ਲੇਖੁ ਲਿਖਿਆ; ਭਰਮਿ ਮੋਹਿ ਲੁਭਾਣੀ ॥੨॥ ਬੀਚੁ. ਨ ਕੋਇ ਕਰੇ; ਅਕ੍ਰਿਤਘਣੁ ਵਿਛੁੜਿ ਪਇਆ ॥ ਆਏ ਖਰੇ ਕਠਿਨ; ਜਮਕੰਕਰਿ ਪਕੜਿ ਲਇਆ ॥ ਪਕੜੇ ਚਲਾਇਆ. ਅਪਣਾ ਕਮਾਇਆ; ਮਹਾ ਮੋਹਨੀ ਰਾਤਿਆ ॥ ਗੁਨ ਗੋਵਿੰਦ ਗੁਰਮੁਖਿ. ਨ ਜਪਿਆ; ਤਪਤ ਥੰਮੑ ਗਲਿ ਲਾਤਿਆ ॥ ਕਾਮ ਕ੍ਰੋਧਿ ਅਹੰਕਾਰਿ ਮੂਠਾ; ਖੋਇ ਗਿਆਨੁ ਪਛੁਤਾਪਿਆ ॥ ਬਿਨਵੰਤ ਨਾਨਕ. ਸੰਜੋਗਿ ਭੂਲਾ; ਹਰਿ ਜਾਪੁ ਰਸਨ. ਨ ਜਾਪਿਆ ॥੩॥ ਤੁਝ ਬਿਨੁ. ਕੋ ਨਾਹੀ; ਪ੍ਰਭ ਰਾਖਨਹਾਰਾ ਰਾਮ ॥ ਪਤਿਤ. ਉਧਾਰਣ; ਹਰਿ ਬਿਰਦੁ ਤੁਮਾਰਾ ਰਾਮ ॥ ਪਤਿਤ ਉਧਾਰਨ. ਸਰਨਿ ਸੁਆਮੀ; ਕ੍ਰਿਪਾ ਨਿਧਿ ਦਇਆਲਾ ॥ ਅੰਧ ਕੂਪ ਤੇ. ਉਧਰੁ ਕਰਤੇ; ਸਗਲ ਘਟ ਪ੍ਰਤਿਪਾਲਾ ॥ ਸਰਨਿ ਤੇਰੀ ਕਟਿ ਮਹਾ ਬੇੜੀ; ਇਕੁ ਨਾਮੁ ਦੇਹਿ ਅਧਾਰਾ ॥
Источники и права