couponatlas.

Гуру Грантх Сахиб (гурмукхи): Анг 547

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਬਿਨਵੰਤ ਨਾਨਕ. ਕਰ ਦੇਇ ਰਾਖਹੁ; ਗੋਬਿੰਦ ਦੀਨ ਦਇਆਰਾ ॥੪॥ ਸੋ ਦਿਨੁ ਸਫਲੁ ਗਣਿਆ; ਹਰਿ ਪ੍ਰਭੂ ਮਿਲਾਇਆ ਰਾਮ ॥ ਸਭਿ ਸੁਖ ਪਰਗਟਿਆ; ਦੁਖ ਦੂਰਿ ਪਰਾਇਆ ਰਾਮ ॥ ਸੁਖ ਸਹਜ ਅਨਦ ਬਿਨੋਦ ਸਦ ਹੀ; ਗੁਨ ਗੁਪਾਲ ਨਿਤ ਗਾਈਐ ॥ ਭਜੁ ਸਾਧਸੰਗੇ ਮਿਲੇ ਰੰਗੇ; ਬਹੁੜਿ ਜੋਨਿ. ਨ ਧਾਈਐ ॥ ਗਹਿ ਕੰਠਿ ਲਾਏ ਸਹਜਿ ਸੁਭਾਏ; ਆਦਿ ਅੰਕੁਰੁ ਆਇਆ ॥ ਬਿਨਵੰਤ ਨਾਨਕ. ਆਪਿ ਮਿਲਿਆ; ਬਹੁੜਿ ਕਤਹੂ. ਨ ਜਾਇਆ ॥੫॥੪॥੭॥ ਬਿਹਾਗੜਾ ਮਹਲਾ ੫ ਛੰਤ ॥ ਸੁਨਹੁ ਬੇਨੰਤੀਆ; ਸੁਆਮੀ ਮੇਰੇ ਰਾਮ ॥ ਕੋਟਿ ਅਪ੍ਰਾਧ ਭਰੇ; ਭੀ ਤੇਰੇ ਚੇਰੇ ਰਾਮ ॥ ਦੁਖ ਹਰਨ ਕਿਰਪਾ ਕਰਨ ਮੋਹਨ; ਕਲਿ ਕਲੇਸਹ ਭੰਜਨਾ ॥ ਸਰਨਿ ਤੇਰੀ. ਰਖਿ ਲੇਹੁ ਮੇਰੀ; ਸਰਬ ਮੈ ਨਿਰੰਜਨਾ ॥ ਸੁਨਤ ਪੇਖਤ ਸੰਗਿ ਸਭ ਕੈ; ਪ੍ਰਭ ਨੇਰਹੂ ਤੇ ਨੇਰੇ ॥ ਅਰਦਾਸਿ ਨਾਨਕ. ਸੁਨਿ ਸੁਆਮੀ; ਰਖਿ ਲੇਹੁ ਘਰ ਕੇ ਚੇਰੇ ॥੧॥ ਤੂ ਸਮਰਥੁ ਸਦਾ; ਹਮ ਦੀਨ ਭੇਖਾਰੀ ਰਾਮ ॥ ਮਾਇਆ ਮੋਹਿ ਮਗਨੁ; ਕਢਿ ਲੇਹੁ ਮੁਰਾਰੀ ਰਾਮ ॥ ਲੋਭਿ ਮੋਹਿ ਬਿਕਾਰਿ ਬਾਧਿਓ; ਅਨਿਕ ਦੋਖ ਕਮਾਵਨੇ ॥ ਅਲਿਪਤ. ਬੰਧਨ ਰਹਤ ਕਰਤਾ; ਕੀਆ ਅਪਨਾ ਪਾਵਨੇ ॥ ਕਰਿ ਅਨੁਗ੍ਰਹੁ. ਪਤਿਤ. ਪਾਵਨ; ਬਹੁ ਜੋਨਿ ਭ੍ਰਮਤੇ ਹਾਰੀ ॥ ਬਿਨਵੰਤਿ ਨਾਨਕ. ਦਾਸੁ ਹਰਿ ਕਾ; ਪ੍ਰਭ ਜੀਅ ਪ੍ਰਾਨ ਅਧਾਰੀ ॥੨॥ ਤੂ ਸਮਰਥੁ ਵਡਾ; ਮੇਰੀ ਮਤਿ ਥੋਰੀ ਰਾਮ ॥ ਪਾਲਹਿ ਅਕਿਰਤਘਨਾ; ਪੂਰਨ ਦ੍ਰਿਸਟਿ ਤੇਰੀ ਰਾਮ ॥ ਅਗਾਧਿ ਬੋਧਿ ਅਪਾਰ ਕਰਤੇ; ਮੋਹਿ ਨੀਚੁ ਕਛੂ. ਨ ਜਾਨਾ ॥ ਰਤਨੁ ਤਿਆਗਿ, ਸੰਗ੍ਰਹਨ ਕਉਡੀ; ਪਸੂ ਨੀਚੁ ਇਆਨਾ ॥ ਤਿਆਗਿ ਚਲਤੀ ਮਹਾ ਚੰਚਲਿ; ਦੋਖ ਕਰਿ ਕਰਿ ਜੋਰੀ ॥ ਨਾਨਕ ਸਰਨਿ ਸਮਰਥ ਸੁਆਮੀ; ਪੈਜ ਰਾਖਹੁ ਮੋਰੀ ॥੩॥ ਜਾ ਤੇ ਵੀਛੁੜਿਆ; ਤਿਨਿ ਆਪਿ ਮਿਲਾਇਆ ਰਾਮ ॥ ਸਾਧੂ ਸੰਗਮੇ; ਹਰਿ ਗੁਣ ਗਾਇਆ ਰਾਮ ॥ ਗੁਣ ਗਾਇ ਗੋਵਿਦ ਸਦਾ ਨੀਕੇ; ਕਲਿਆਣ ਮੈ ਪਰਗਟ ਭਏ ॥ ਸੇਜਾ ਸੁਹਾਵੀ ਸੰਗਿ ਪ੍ਰਭ ਕੈ; ਆਪਣੇ ਪ੍ਰਭ ਕਰਿ ਲਏ ॥ ਛੋਡਿ ਚਿੰਤ. ਅਚਿੰਤ ਹੋਏ; ਬਹੁੜਿ ਦੂਖੁ. ਨ ਪਾਇਆ ॥ ਨਾਨਕ ਦਰਸਨੁ ਪੇਖਿ ਜੀਵੇ; ਗੋਵਿੰਦ ਗੁਣ ਨਿਧਿ ਗਾਇਆ ॥੪॥੫॥੮॥ ਬਿਹਾਗੜਾ ਮਹਲਾ ੫ ਛੰਤ ॥ ਬੋਲਿ. ਸੁਧਰਮੀੜਿਆ; ਮੋਨਿ ਕਤ ਧਾਰੀ. ਰਾਮ ॥ ਤੂ ਨੇਤ੍ਰੀ ਦੇਖਿ ਚਲਿਆ; ਮਾਇਆ ਬਿਉਹਾਰੀ ਰਾਮ ॥ ਸੰਗਿ ਤੇਰੈ ਕਛੁ. ਨ ਚਾਲੈ; ਬਿਨਾ ਗੋਬਿੰਦ ਨਾਮਾ ॥ ਦੇਸ ਵੇਸ ਸੁਵਰਨ ਰੂਪਾ; ਸਗਲ ਊਣੇ ਕਾਮਾ ॥ ਪੁਤ੍ਰ ਕਲਤ੍ਰ ਨ ਸੰਗਿ ਸੋਭਾ; ਹਸਤ ਘੋਰਿ ਵਿਕਾਰੀ ॥ ਬਿਨਵੰਤ ਨਾਨਕ. ਬਿਨੁ ਸਾਧਸੰਗਮ; ਸਭ ਮਿਥਿਆ ਸੰਸਾਰੀ ॥੧॥
Источники и права