couponatlas.

Гуру Грантх Сахиб (гурмукхи): Анг 549

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਮਨਮੁਖ ਮੂਲਹੁ ਭੁਲਾਇਅਨੁ; ਵਿਚਿ ਲਬੁ ਲੋਭੁ ਅਹੰਕਾਰੁ ॥ ਝਗੜਾ ਕਰਦਿਆ. ਅਨਦਿਨੁ ਗੁਦਰੈ; ਸਬਦਿ. ਨ ਕਰੈ ਵੀਚਾਰੁ ॥ ਸੁਧਿ ਮਤਿ ਕਰਤੈ ਹਿਰਿ ਲਈ; ਬੋਲਨਿ ਸਭੁ ਵਿਕਾਰੁ ॥ ਦਿਤੈ ਕਿਤੈ, ਨ ਸੰਤੋਖੀਅਨਿ; ਅੰਤਰਿ ਤ੍ਰਿਸਨਾ ਬਹੁਤੁ ਅਗੵਾਨੁ ਅੰਧਾਰੁ ॥ ਨਾਨਕ. ਮਨਮੁਖਾ ਨਾਲਹੁ ਤੁਟੀਆ ਭਲੀ; ਜਿਨਾ ਮਾਇਆ ਮੋਹਿ ਪਿਆਰੁ ॥੧॥ ਮਃ ੩ ॥ ਤਿਨੑ ਭਉ ਸੰਸਾ ਕਿਆ ਕਰੇ; ਜਿਨ ਸਤਿਗੁਰੁ ਸਿਰਿ ਕਰਤਾਰੁ ॥ ਧੁਰਿ ਤਿਨ ਕੀ ਪੈਜ ਰਖਦਾ; ਆਪੇ ਰਖਣਹਾਰੁ ॥ ਮਿਲਿ ਪ੍ਰੀਤਮ ਸੁਖੁ ਪਾਇਆ; ਸਚੈ ਸਬਦਿ ਵੀਚਾਰਿ ॥ ਨਾਨਕ ਸੁਖਦਾਤਾ ਸੇਵਿਆ; ਆਪੇ ਪਰਖਣਹਾਰੁ ॥੨॥ ਪਉੜੀ ॥ ਜੀਅ ਜੰਤ ਸਭਿ ਤੇਰਿਆ; ਤੂ ਸਭਨਾ ਰਾਸਿ ॥ ਜਿਸ ਨੋ ਤੂ ਦੇਹਿ, ਤਿਸੁ ਸਭੁ ਕਿਛੁ ਮਿਲੈ; ਕੋਈ ਹੋਰੁ ਸਰੀਕੁ ਨਾਹੀ. ਤੁਧੁ ਪਾਸਿ ॥ ਤੂ ਇਕੋ ਦਾਤਾ ਸਭਸ ਦਾ; ਹਰਿ ਪਹਿ ਅਰਦਾਸਿ ॥ ਜਿਸ ਦੀ ਤੁਧੁ ਭਾਵੈ, ਤਿਸ ਦੀ ਤੂ ਮੰਨਿ ਲੈਹਿ; ਸੋ ਜਨੁ ਸਾਬਾਸਿ ॥ ਸਭੁ ਤੇਰਾ ਚੋਜੁ ਵਰਤਦਾ; ਦੁਖੁ ਸੁਖੁ ਤੁਧੁ ਪਾਸਿ ॥੨॥ ਸਲੋਕ ਮਃ ੩ ॥ ਗੁਰਮੁਖਿ ਸਚੈ ਭਾਵਦੇ; ਦਰਿ ਸਚੈ ਸਚਿਆਰ ॥ ਸਾਜਨ ਮਨਿ ਆਨੰਦੁ ਹੈ; ਗੁਰ ਕਾ ਸਬਦੁ ਵੀਚਾਰ ॥ ਅੰਤਰਿ ਸਬਦੁ ਵਸਾਇਆ. ਦੁਖੁ ਕਟਿਆ; ਚਾਨਣੁ ਕੀਆ ਕਰਤਾਰਿ ॥ ਨਾਨਕ. ਰਖਣਹਾਰਾ ਰਖਸੀ; ਆਪਣੀ ਕਿਰਪਾ ਧਾਰਿ ॥੧॥ ਮਃ ੩ ॥ ਗੁਰ ਕੀ ਸੇਵਾ ਚਾਕਰੀ; ਭੈ ਰਚਿ ਕਾਰ ਕਮਾਇ ॥ ਜੇਹਾ ਸੇਵੈ ਤੇਹੋ ਹੋਵੈ; ਜੇ ਚਲੈ ਤਿਸੈ ਰਜਾਇ ॥ ਨਾਨਕ. ਸਭੁ ਕਿਛੁ ਆਪਿ ਹੈ; ਅਵਰੁ ਨ ਦੂਜੀ ਜਾਇ ॥੨॥ ਪਉੜੀ ॥ ਤੇਰੀ ਵਡਿਆਈ ਤੂਹੈ ਜਾਣਦਾ; ਤੁਧੁ ਜੇਵਡੁ. ਅਵਰੁ ਨ ਕੋਈ ॥ ਤੁਧੁ ਜੇਵਡੁ. ਹੋਰੁ ਸਰੀਕੁ ਹੋਵੈ, ਤਾ ਆਖੀਐ; ਤੁਧੁ ਜੇਵਡੁ ਤੂਹੈ ਹੋਈ ॥ ਜਿਨਿ ਤੂ ਸੇਵਿਆ ਤਿਨਿ ਸੁਖੁ ਪਾਇਆ; ਹੋਰੁ ਤਿਸ ਦੀ ਰੀਸ ਕਰੇ ਕਿਆ ਕੋਈ ॥ ਤੂ ਭੰਨਣ ਘੜਣ ਸਮਰਥੁ ਦਾਤਾਰੁ ਹਹਿ; ਤੁਧੁ ਅਗੈ ਮੰਗਣ ਨੋ. ਹਥ ਜੋੜਿ ਖਲੀ ਸਭ ਹੋਈ ॥ ਤੁਧੁ ਜੇਵਡੁ ਦਾਤਾਰੁ. ਮੈ ਕੋਈ ਨਦਰਿ ਨ ਆਵਈ; ਤੁਧੁ. ਸਭਸੈ ਨੋ ਦਾਨੁ ਦਿਤਾ; ਖੰਡੀ ਵਰਭੰਡੀ ਪਾਤਾਲੀ ਪੁਰਈ ਸਭ ਲੋਈ ॥੩॥ ਸਲੋਕ ਮਃ ੩ ॥ ਮਨਿ ਪਰਤੀਤਿ. ਨ ਆਈਆ; ਸਹਜਿ. ਨ ਲਗੋ ਭਾਉ ॥ ਸਬਦੈ ਸਾਦੁ. ਨ ਪਾਇਓ; ਮਨਹਠਿ ਕਿਆ ਗੁਣ ਗਾਇ ॥ ਨਾਨਕ. ਆਇਆ ਸੋ ਪਰਵਾਣੁ ਹੈ; ਜਿ ਗੁਰਮੁਖਿ ਸਚਿ ਸਮਾਇ ॥੧॥ ਮਃ ੩ ॥ ਆਪਣਾ ਆਪੁ. ਨ ਪਛਾਣੈ, ਮੂੜਾ; ਅਵਰਾ ਆਖਿ ਦੁਖਾਏ ॥ ਮੁੰਢੈ ਦੀ ਖਸਲਤਿ. ਨ ਗਈਆ ਅੰਧੇ; ਵਿਛੁੜਿ ਚੋਟਾ ਖਾਏ ॥ ਸਤਿਗੁਰ ਕੈ ਭੈ ਭੰਨਿ. ਨ ਘੜਿਓ; ਰਹੈ ਅੰਕਿ ਸਮਾਏ ॥
Источники и права