couponatlas.

Гуру Грантх Сахиб (гурмукхи): Анг 55

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਹਰਿ ਜੀਉ ਸਬਦਿ ਪਛਾਣੀਐ; ਸਾਚਿ ਰਤੇ ਗੁਰ ਵਾਕਿ ॥ ਤਿਤੁ ਤਨਿ. ਮੈਲੁ ਨ ਲਗਈ; ਸਚ ਘਰਿ ਜਿਸੁ ਓਤਾਕੁ ॥ ਨਦਰਿ ਕਰੇ ਸਚੁ ਪਾਈਐ; ਬਿਨੁ ਨਾਵੈ. ਕਿਆ ਸਾਕੁ ॥੫॥ ਜਿਨੀ ਸਚੁ ਪਛਾਣਿਆ; ਸੇ ਸੁਖੀਏ ਜੁਗ ਚਾਰਿ ॥ ਹਉਮੈ ਤ੍ਰਿਸਨਾ ਮਾਰਿ ਕੈ; ਸਚੁ ਰਖਿਆ ਉਰ ਧਾਰਿ ॥ ਜਗ ਮਹਿ ਲਾਹਾ ਏਕੁ ਨਾਮੁ; ਪਾਈਐ ਗੁਰ ਵੀਚਾਰਿ ॥੬॥ ਸਾਚਉ ਵਖਰੁ ਲਾਦੀਐ; ਲਾਭੁ ਸਦਾ ਸਚੁ ਰਾਸਿ ॥ ਸਾਚੀ ਦਰਗਹ ਬੈਸਈ; ਭਗਤਿ ਸਚੀ ਅਰਦਾਸਿ ॥ ਪਤਿ ਸਿਉ ਲੇਖਾ ਨਿਬੜੈ; ਰਾਮ ਨਾਮੁ ਪਰਗਾਸਿ ॥੭॥ ਊਚਾ ਊਚਉ ਆਖੀਐ; ਕਹਉ. ਨ ਦੇਖਿਆ ਜਾਇ ॥ ਜਹ ਦੇਖਾ ਤਹ ਏਕੁ ਤੂੰ; ਸਤਿਗੁਰਿ ਦੀਆ ਦਿਖਾਇ ॥ ਜੋਤਿ ਨਿਰੰਤਰਿ ਜਾਣੀਐ; ਨਾਨਕ ਸਹਜਿ ਸੁਭਾਇ ॥੮॥੩॥ ਸਿਰੀਰਾਗੁ ਮਹਲਾ ੧ ॥ ਮਛੁਲੀ. ਜਾਲੁ ਨ ਜਾਣਿਆ; ਸਰੁ ਖਾਰਾ ਅਸਗਾਹੁ ॥ ਅਤਿ ਸਿਆਣੀ ਸੋਹਣੀ; ਕਿਉ ਕੀਤੋ ਵੇਸਾਹੁ ॥ ਕੀਤੇ ਕਾਰਣਿ ਪਾਕੜੀ; ਕਾਲੁ. ਨ ਟਲੈ ਸਿਰਾਹੁ ॥੧॥ ਭਾਈ ਰੇ; ਇਉ ਸਿਰਿ ਜਾਣਹੁ ਕਾਲੁ ॥ ਜਿਉ ਮਛੀ. ਤਿਉ ਮਾਣਸਾ; ਪਵੈ ਅਚਿੰਤਾ ਜਾਲੁ ॥੧॥ ਰਹਾਉ ॥ ਸਭੁ ਜਗੁ ਬਾਧੋ ਕਾਲ ਕੋ; ਬਿਨੁ ਗੁਰ. ਕਾਲੁ ਅਫਾਰੁ ॥ ਸਚਿ ਰਤੇ. ਸੇ ਉਬਰੇ; ਦੁਬਿਧਾ ਛੋਡਿ ਵਿਕਾਰ ॥ ਹਉ ਤਿਨ ਕੈ ਬਲਿਹਾਰਣੈ; ਦਰਿ ਸਚੈ ਸਚਿਆਰ ॥੨॥ ਸੀਚਾਨੇ ਜਿਉ ਪੰਖੀਆ; ਜਾਲੀ ਬਧਿਕ ਹਾਥਿ ॥ ਗੁਰਿ ਰਾਖੇ. ਸੇ ਉਬਰੇ; ਹੋਰਿ ਫਾਥੇ ਚੋਗੈ ਸਾਥਿ ॥ ਬਿਨੁ ਨਾਵੈ. ਚੁਣਿ ਸੁਟੀਅਹਿ; ਕੋਇ. ਨ ਸੰਗੀ ਸਾਥਿ ॥੩॥ ਸਚੋ ਸਚਾ ਆਖੀਐ; ਸਚੇ ਸਚਾ ਥਾਨੁ ॥ ਜਿਨੀ ਸਚਾ ਮੰਨਿਆ; ਤਿਨ ਮਨਿ ਸਚੁ ਧਿਆਨੁ ॥ ਮਨਿ ਮੁਖਿ ਸੂਚੇ ਜਾਣੀਅਹਿ; ਗੁਰਮੁਖਿ ਜਿਨਾ ਗਿਆਨੁ ॥੪॥ ਸਤਿਗੁਰ ਅਗੈ ਅਰਦਾਸਿ ਕਰਿ; ਸਾਜਨੁ ਦੇਇ ਮਿਲਾਇ ॥ ਸਾਜਨਿ ਮਿਲਿਐ ਸੁਖੁ ਪਾਇਆ; ਜਮਦੂਤ ਮੁਏ ਬਿਖੁ ਖਾਇ ॥ ਨਾਵੈ ਅੰਦਰਿ ਹਉ ਵਸਾਂ; ਨਾਉ ਵਸੈ. ਮਨਿ ਆਇ ॥੫॥ ਬਾਝੁ ਗੁਰੂ. ਗੁਬਾਰੁ ਹੈ; ਬਿਨੁ ਸਬਦੈ. ਬੂਝ ਨ ਪਾਇ ॥ ਗੁਰਮਤੀ ਪਰਗਾਸੁ ਹੋਇ; ਸਚਿ ਰਹੈ ਲਿਵ ਲਾਇ ॥ ਤਿਥੈ ਕਾਲੁ ਨ ਸੰਚਰੈ; ਜੋਤੀ ਜੋਤਿ ਸਮਾਇ ॥੬॥ ਤੂੰਹੈ ਸਾਜਨੁ. ਤੂੰ ਸੁਜਾਣੁ; ਤੂੰ. ਆਪੇ ਮੇਲਣਹਾਰੁ ॥ ਗੁਰਸਬਦੀ ਸਾਲਾਹੀਐ; ਅੰਤੁ ਨ ਪਾਰਾਵਾਰੁ ॥ ਤਿਥੈ. ਕਾਲੁ ਨ ਅਪੜੈ; ਜਿਥੈ. ਗੁਰ ਕਾ ਸਬਦੁ ਅਪਾਰੁ ॥੭॥ ਹੁਕਮੀ ਸਭੇ ਊਪਜਹਿ; ਹੁਕਮੀ ਕਾਰ ਕਮਾਹਿ ॥ ਹੁਕਮੀ ਕਾਲੈ ਵਸਿ ਹੈ; ਹੁਕਮੀ ਸਾਚਿ ਸਮਾਹਿ ॥ ਨਾਨਕ. ਜੋ ਤਿਸੁ ਭਾਵੈ ਸੋ ਥੀਐ; ਇਨਾ ਜੰਤਾ. ਵਸਿ ਕਿਛੁ ਨਾਹਿ ॥੮॥੪॥ ਸਿਰੀਰਾਗੁ ਮਹਲਾ ੧ ॥ ਮਨਿ ਜੂਠੈ. ਤਨਿ ਜੂਠਿ ਹੈ; ਜਿਹਵਾ ਜੂਠੀ ਹੋਇ ॥
Источники и права