couponatlas.

Гуру Грантх Сахиб (гурмукхи): Анг 550

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਅਨਦਿਨੁ ਸਹਸਾ. ਕਦੇ ਨ ਚੂਕੈ; ਬਿਨੁ ਸਬਦੈ. ਦੁਖੁ ਪਾਏ ॥ ਕਾਮੁ ਕ੍ਰੋਧੁ ਲੋਭੁ ਅੰਤਰਿ ਸਬਲਾ; ਨਿਤ ਧੰਧਾ ਕਰਤ ਵਿਹਾਏ ॥ ਚਰਣ ਕਰ ਦੇਖਤ ਸੁਣਿ ਥਕੇ; ਦਿਹ ਮੁਕੇ. ਨੇੜੈ ਆਏ ॥ ਸਚਾ ਨਾਮੁ. ਨ ਲਗੋ ਮੀਠਾ; ਜਿਤੁ ਨਾਮਿ ਨਵ ਨਿਧਿ ਪਾਏ ॥ ਜੀਵਤੁ ਮਰੈ. ਮਰੈ ਫੁਨਿ ਜੀਵੈ; ਤਾਂ ਮੋਖੰਤਰੁ ਪਾਏ ॥ ਧੁਰਿ ਕਰਮੁ. ਨ ਪਾਇਓ ਪਰਾਣੀ; ਵਿਣੁ ਕਰਮਾ ਕਿਆ ਪਾਏ ॥ ਗੁਰ ਕਾ ਸਬਦੁ ਸਮਾਲਿ ਤੂ ਮੂੜੇ; ਗਤਿ ਮਤਿ ਸਬਦੇ ਪਾਏ ॥ ਨਾਨਕ. ਸਤਿਗੁਰੁ ਤਦ ਹੀ ਪਾਏ; ਜਾਂ ਵਿਚਹੁ ਆਪੁ ਗਵਾਏ ॥੨॥ ਪਉੜੀ ॥ ਜਿਸ ਦੈ ਚਿਤਿ ਵਸਿਆ ਮੇਰਾ ਸੁਆਮੀ; ਤਿਸ ਨੋ ਕਿਉ ਅੰਦੇਸਾ. ਕਿਸੈ ਗਲੈ ਦਾ ਲੋੜੀਐ ॥ ਹਰਿ ਸੁਖਦਾਤਾ ਸਭਨਾ ਗਲਾ ਕਾ, ਤਿਸ ਨੋ ਧਿਆਇਦਿਆ; ਕਿਵ ਨਿਮਖ ਘੜੀ ਮੁਹੁ ਮੋੜੀਐ ॥ ਜਿਨਿ ਹਰਿ ਧਿਆਇਆ, ਤਿਸ ਨੋ ਸਰਬ ਕਲਿਆਣ ਹੋਏ; ਨਿਤ ਸੰਤ ਜਨਾ ਕੀ ਸੰਗਤਿ ਜਾਇ ਬਹੀਐ. ਮੁਹੁ ਜੋੜੀਐ ॥ ਸਭਿ ਦੁਖ ਭੁਖ ਰੋਗ ਗਏ. ਹਰਿ ਸੇਵਕ ਕੇ; ਸਭਿ ਜਨ ਕੇ ਬੰਧਨ ਤੋੜੀਐ ॥ ਹਰਿ ਕਿਰਪਾ ਤੇ. ਹੋਆ ਹਰਿ ਭਗਤੁ; ਹਰਿ ਭਗਤ ਜਨਾ ਕੈ ਮੁਹਿ ਡਿਠੈ; ਜਗਤੁ ਤਰਿਆ ਸਭੁ ਲੋੜੀਐ ॥੪॥ ਸਲੋਕ ਮਃ ੩ ॥ ਸਾ ਰਸਨਾ ਜਲਿ ਜਾਉ; ਜਿਨਿ ਹਰਿ ਕਾ ਸੁਆਉ. ਨ ਪਾਇਆ ॥ ਨਾਨਕ. ਰਸਨਾ ਸਬਦਿ ਰਸਾਇ; ਜਿਨਿ ਹਰਿ ਹਰਿ ਮੰਨਿ ਵਸਾਇਆ ॥੧॥ ਮਃ ੩ ॥ ਸਾ ਰਸਨਾ ਜਲਿ ਜਾਉ; ਜਿਨਿ ਹਰਿ ਕਾ ਨਾਉ ਵਿਸਾਰਿਆ ॥ ਨਾਨਕ. ਗੁਰਮੁਖਿ ਰਸਨਾ ਹਰਿ ਜਪੈ; ਹਰਿ ਕੈ ਨਾਇ ਪਿਆਰਿਆ ॥੨॥ ਪਉੜੀ ॥ ਹਰਿ ਆਪੇ ਠਾਕੁਰੁ ਸੇਵਕੁ ਭਗਤੁ; ਹਰਿ ਆਪੇ ਕਰੇ ਕਰਾਏ ॥ ਹਰਿ ਆਪੇ ਵੇਖੈ ਵਿਗਸੈ ਆਪੇ; ਜਿਤੁ ਭਾਵੈ ਤਿਤੁ ਲਾਏ ॥ ਹਰਿ ਇਕਨਾ ਮਾਰਗਿ ਪਾਏ ਆਪੇ ਹਰਿ; ਇਕਨਾ ਉਝੜਿ ਪਾਏ ॥ ਹਰਿ ਸਚਾ ਸਾਹਿਬੁ ਸਚੁ ਤਪਾਵਸੁ; ਕਰਿ ਵੇਖੈ ਚਲਤ ਸਬਾਏ ॥ ਗੁਰ ਪਰਸਾਦਿ ਕਹੈ ਜਨੁ ਨਾਨਕੁ; ਹਰਿ ਸਚੇ ਕੇ ਗੁਣ ਗਾਏ ॥੫॥ ਸਲੋਕ ਮਃ ੩ ॥ ਦਰਵੇਸੀ ਕੋ ਜਾਣਸੀ; ਵਿਰਲਾ ਕੋ ਦਰਵੇਸੁ ॥ ਜੇ ਘਰਿ ਘਰਿ ਹੰਢੈ ਮੰਗਦਾ; ਧਿਗੁ ਜੀਵਣੁ ਧਿਗੁ ਵੇਸੁ ॥ ਜੇ ਆਸਾ ਅੰਦੇਸਾ ਤਜਿ ਰਹੈ; ਗੁਰਮੁਖਿ ਭਿਖਿਆ ਨਾਉ ॥ ਤਿਸ ਕੇ ਚਰਨ ਪਖਾਲੀਅਹਿ; ਨਾਨਕ ਹਉ ਬਲਿਹਾਰੈ ਜਾਉ ॥੧॥ ਮਃ ੩ ॥ ਨਾਨਕ. ਤਰਵਰੁ ਏਕੁ ਫਲੁ; ਦੁਇ ਪੰਖੇਰੂ ਆਹਿ ॥ ਆਵਤ ਜਾਤ. ਨ ਦੀਸਹੀ; ਨਾ ਪਰ ਪੰਖੀ ਤਾਹਿ ॥ ਬਹੁ ਰੰਗੀ ਰਸ ਭੋਗਿਆ; ਸਬਦਿ ਰਹੈ ਨਿਰਬਾਣੁ ॥ ਹਰਿ ਰਸਿ ਫਲਿ ਰਾਤੇ ਨਾਨਕਾ; ਕਰਮਿ ਸਚਾ ਨੀਸਾਣੁ ॥੨॥ ਪਉੜੀ ॥ ਆਪੇ ਧਰਤੀ. ਆਪੇ ਹੈ ਰਾਹਕੁ; ਆਪਿ ਜੰਮਾਇ ਪੀਸਾਵੈ ॥ ਆਪਿ ਪਕਾਵੈ. ਆਪਿ ਭਾਂਡੇ ਦੇਇ ਪਰੋਸੈ; ਆਪੇ ਹੀ ਬਹਿ ਖਾਵੈ ॥
Источники и права