couponatlas.

Гуру Грантх Сахиб (гурмукхи): Анг 552

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਮਨਮੁਖ ਮਾਇਆ ਮੋਹੁ ਹੈ; ਨਾਮਿ. ਨ ਲਗੋ ਪਿਆਰੁ ॥ ਕੂੜੁ ਕਮਾਵੈ. ਕੂੜੁ ਸੰਗ੍ਰਹੈ; ਕੂੜੁ ਕਰੇ ਆਹਾਰੁ ॥ ਬਿਖੁ ਮਾਇਆ ਧਨੁ ਸੰਚਿ ਮਰਹਿ; ਅੰਤੇ ਹੋਇ ਸਭੁ ਛਾਰੁ ॥ ਕਰਮ ਧਰਮ ਸੁਚ ਸੰਜਮ ਕਰਹਿ; ਅੰਤਰਿ ਲੋਭੁ ਵਿਕਾਰੁ ॥ ਨਾਨਕ. ਜਿ ਮਨਮੁਖੁ ਕਮਾਵੈ, ਸੁ. ਥਾਇ ਨਾ ਪਵੈ; ਦਰਗਹਿ ਹੋਇ ਖੁਆਰੁ ॥੨॥ ਪਉੜੀ ॥ ਆਪੇ ਖਾਣੀ. ਆਪੇ ਬਾਣੀ; ਆਪੇ ਖੰਡ ਵਰਭੰਡ ਕਰੇ ॥ ਆਪਿ ਸਮੁੰਦੁ ਆਪਿ ਹੈ ਸਾਗਰੁ; ਆਪੇ ਹੀ ਵਿਚਿ ਰਤਨ ਧਰੇ ॥ ਆਪਿ ਲਹਾਏ ਕਰੇ ਜਿਸੁ ਕਿਰਪਾ; ਜਿਸ ਨੋ ਗੁਰਮੁਖਿ ਕਰੇ ਹਰੇ ॥ ਆਪੇ ਭਉਜਲੁ. ਆਪਿ ਹੈ ਬੋਹਿਥਾ; ਆਪੇ ਖੇਵਟੁ ਆਪਿ ਤਰੇ ॥ ਆਪੇ ਕਰੇ ਕਰਾਏ ਕਰਤਾ; ਅਵਰੁ. ਨ ਦੂਜਾ, ਤੁਝੈ ਸਰੇ ॥੯॥ ਸਲੋਕ ਮਃ ੩ ॥ ਸਤਿਗੁਰ ਕੀ ਸੇਵਾ ਸਫਲ ਹੈ; ਜੇ ਕੋ ਕਰੇ ਚਿਤੁ ਲਾਇ ॥ ਨਾਮੁ ਪਦਾਰਥੁ ਪਾਈਐ; ਅਚਿੰਤੁ ਵਸੈ ਮਨਿ ਆਇ ॥ ਜਨਮ ਮਰਨ ਦੁਖੁ ਕਟੀਐ; ਹਉਮੈ ਮਮਤਾ ਜਾਇ ॥ ਉਤਮ ਪਦਵੀ ਪਾਈਐ; ਸਚੇ ਰਹੈ ਸਮਾਇ ॥ ਨਾਨਕ. ਪੂਰਬਿ ਜਿਨ ਕਉ ਲਿਖਿਆ; ਤਿਨਾ ਸਤਿਗੁਰੁ ਮਿਲਿਆ ਆਇ ॥੧॥ ਮਃ ੩ ॥ ਨਾਮਿ ਰਤਾ ਸਤਿਗੁਰੂ ਹੈ; ਕਲਿਜੁਗ ਬੋਹਿਥੁ ਹੋਇ ॥ ਗੁਰਮੁਖਿ ਹੋਵੈ ਸੁ ਪਾਰਿ ਪਵੈ; ਜਿਨਾ ਅੰਦਰਿ ਸਚਾ ਸੋਇ ॥ ਨਾਮੁ ਸਮੑਾਲੇ. ਨਾਮੁ ਸੰਗ੍ਰਹੈ; ਨਾਮੇ ਹੀ ਪਤਿ ਹੋਇ ॥ ਨਾਨਕ. ਸਤਿਗੁਰੁ ਪਾਇਆ; ਕਰਮਿ ਪਰਾਪਤਿ ਹੋਇ ॥੨॥ ਪਉੜੀ ॥ ਆਪੇ ਪਾਰਸੁ. ਆਪਿ ਧਾਤੁ ਹੈ; ਆਪਿ ਕੀਤੋਨੁ ਕੰਚਨੁ ॥ ਆਪੇ ਠਾਕੁਰੁ. ਸੇਵਕੁ ਆਪੇ; ਆਪੇ ਹੀ ਪਾਪ ਖੰਡਨੁ ॥ ਆਪੇ ਸਭਿ ਘਟ ਭੋਗਵੈ ਸੁਆਮੀ; ਆਪੇ ਹੀ ਸਭੁ ਅੰਜਨੁ ॥ ਆਪਿ ਬਿਬੇਕੁ. ਆਪਿ ਸਭੁ ਬੇਤਾ; ਆਪੇ ਗੁਰਮੁਖਿ ਭੰਜਨੁ ॥ ਜਨੁ ਨਾਨਕੁ ਸਾਲਾਹਿ. ਨ ਰਜੈ ਤੁਧੁ ਕਰਤੇ; ਤੂ ਹਰਿ ਸੁਖਦਾਤਾ ਵਡਨੁ ॥੧੦॥ ਸਲੋਕੁ ਮਃ ੪ ॥ ਬਿਨੁ ਸਤਿਗੁਰ ਸੇਵੇ. ਜੀਅ ਕੇ ਬੰਧਨਾ; ਜੇਤੇ ਕਰਮ ਕਮਾਹਿ ॥ ਬਿਨੁ ਸਤਿਗੁਰ ਸੇਵੇ. ਠਵਰ ਨ ਪਾਵਹੀ; ਮਰਿ ਜੰਮਹਿ ਆਵਹਿ ਜਾਹਿ ॥ ਬਿਨੁ ਸਤਿਗੁਰ ਸੇਵੇ. ਫਿਕਾ ਬੋਲਣਾ; ਨਾਮੁ. ਨ ਵਸੈ ਮਨਿ ਆਇ ॥ ਨਾਨਕ. ਬਿਨੁ ਸਤਿਗੁਰ ਸੇਵੇ, ਜਮ ਪੁਰਿ ਬਧੇ ਮਾਰੀਅਹਿ; ਮੁਹਿ ਕਾਲੈ ਉਠਿ ਜਾਹਿ ॥੧॥ ਮਃ ੩ ॥ ਇਕਿ ਸਤਿਗੁਰ ਕੀ ਸੇਵਾ ਕਰਹਿ ਚਾਕਰੀ; ਹਰਿ ਨਾਮੇ ਲਗੈ ਪਿਆਰੁ ॥ ਨਾਨਕ. ਜਨਮੁ ਸਵਾਰਨਿ ਆਪਣਾ; ਕੁਲ ਕਾ ਕਰਨਿ ਉਧਾਰੁ ॥੨॥ ਪਉੜੀ ॥ ਆਪੇ ਚਾਟਸਾਲ. ਆਪਿ ਹੈ ਪਾਧਾ; ਆਪੇ ਚਾਟੜੇ ਪੜਣ ਕਉ ਆਣੇ ॥ ਆਪੇ ਪਿਤਾ. ਮਾਤਾ ਹੈ ਆਪੇ; ਆਪੇ ਬਾਲਕ ਕਰੇ ਸਿਆਣੇ ॥ ਇਕ ਥੈ ਪੜਿ ਬੁਝੈ. ਸਭੁ ਆਪੇ; ਇਕ ਥੈ ਆਪੇ ਕਰੇ ਇਆਣੇ ॥ ਇਕਨਾ ਅੰਦਰਿ ਮਹਲਿ ਬੁਲਾਏ; ਜਾ ਆਪਿ ਤੇਰੈ ਮਨਿ ਸਚੇ ਭਾਣੇ ॥
Источники и права