couponatlas.

Гуру Грантх Сахиб (гурмукхи): Анг 553

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਜਿਨਾ ਆਪੇ ਗੁਰਮੁਖਿ ਦੇ ਵਡਿਆਈ; ਸੇ ਜਨ ਸਚੀ ਦਰਗਹਿ ਜਾਣੇ ॥੧੧॥ ਸਲੋਕੁ ਮਰਦਾਨਾ ੧ ॥ ਕਲਿ ਕਲਵਾਲੀ ਕਾਮੁ ਮਦੁ; ਮਨੂਆ ਪੀਵਣਹਾਰੁ ॥ ਕ੍ਰੋਧ ਕਟੋਰੀ ਮੋਹਿ ਭਰੀ; ਪੀਲਾਵਾ ਅਹੰਕਾਰੁ ॥ ਮਜਲਸ ਕੂੜੇ ਲਬ ਕੀ; ਪੀ ਪੀ ਹੋਇ ਖੁਆਰੁ ॥ ਕਰਣੀ ਲਾਹਣਿ. ਸਤੁ ਗੁੜੁ; ਸਚੁ ਸਰਾ ਕਰਿ ਸਾਰੁ ॥ ਗੁਣ ਮੰਡੇ ਕਰਿ ਸੀਲੁ ਘਿਉ; ਸਰਮੁ ਮਾਸੁ ਆਹਾਰੁ ॥ ਗੁਰਮੁਖਿ ਪਾਈਐ ਨਾਨਕਾ; ਖਾਧੈ ਜਾਹਿ ਬਿਕਾਰ ॥੧॥ ਮਰਦਾਨਾ ੧ ॥ ਕਾਇਆ ਲਾਹਣਿ ਆਪੁ ਮਦੁ; ਮਜਲਸ ਤ੍ਰਿਸਨਾ ਧਾਤੁ ॥ ਮਨਸਾ ਕਟੋਰੀ ਕੂੜਿ ਭਰੀ; ਪੀਲਾਏ ਜਮਕਾਲੁ ॥ ਇਤੁ ਮਦਿ ਪੀਤੈ ਨਾਨਕਾ; ਬਹੁਤੇ ਖਟੀਅਹਿ ਬਿਕਾਰ ॥ ਗਿਆਨੁ ਗੁੜੁ. ਸਾਲਾਹ ਮੰਡੇ; ਭਉ ਮਾਸੁ ਆਹਾਰੁ ॥ ਨਾਨਕ ਇਹੁ ਭੋਜਨੁ ਸਚੁ ਹੈ; ਸਚੁ ਨਾਮੁ ਆਧਾਰੁ ॥੨॥ ਕਾਂਯਾਂ ਲਾਹਣਿ ਆਪੁ ਮਦੁ; ਅੰਮ੍ਰਿਤ ਤਿਸ ਕੀ ਧਾਰ ॥ ਸਤਸੰਗਤਿ ਸਿਉ ਮੇਲਾਪੁ ਹੋਇ; ਲਿਵ ਕਟੋਰੀ ਅੰਮ੍ਰਿਤ ਭਰੀ; ਪੀ ਪੀ ਕਟਹਿ ਬਿਕਾਰ ॥੩॥ ਪਉੜੀ ॥ ਆਪੇ ਸੁਰਿ ਨਰ ਗਣ ਗੰਧਰਬਾ; ਆਪੇ ਖਟ ਦਰਸਨ ਕੀ ਬਾਣੀ ॥ ਆਪੇ ਸਿਵ ਸੰਕਰ ਮਹੇਸਾ; ਆਪੇ ਗੁਰਮੁਖਿ ਅਕਥ ਕਹਾਣੀ ॥ ਆਪੇ ਜੋਗੀ ਆਪੇ ਭੋਗੀ; ਆਪੇ ਸੰਨਿਆਸੀ ਫਿਰੈ ਬਿਬਾਣੀ ॥ ਆਪੈ ਨਾਲਿ ਗੋਸਟਿ. ਆਪਿ ਉਪਦੇਸੈ; ਆਪੇ ਸੁਘੜੁ ਸਰੂਪੁ ਸਿਆਣੀ ॥ ਆਪਣਾ ਚੋਜੁ ਕਰਿ ਵੇਖੈ ਆਪੇ; ਆਪੇ ਸਭਨਾ ਜੀਆ ਕਾ ਹੈ ਜਾਣੀ ॥੧੨॥ ਸਲੋਕੁ ਮਃ ੩ ॥ ਏਹਾ ਸੰਧਿਆ ਪਰਵਾਣੁ ਹੈ; ਜਿਤੁ ਹਰਿ ਪ੍ਰਭੁ ਮੇਰਾ ਚਿਤਿ ਆਵੈ ॥ ਹਰਿ ਸਿਉ ਪ੍ਰੀਤਿ ਊਪਜੈ; ਮਾਇਆ ਮੋਹੁ ਜਲਾਵੈ ॥ ਗੁਰ ਪਰਸਾਦੀ ਦੁਬਿਧਾ ਮਰੈ; ਮਨੂਆ ਅਸਥਿਰੁ. ਸੰਧਿਆ ਕਰੇ ਵੀਚਾਰੁ ॥ ਨਾਨਕ. ਸੰਧਿਆ ਕਰੈ ਮਨਮੁਖੀ, ਜੀਉ ਨ ਟਿਕੈ; ਮਰਿ ਜੰਮੈ ਹੋਇ ਖੁਆਰੁ ॥੧॥ ਮਃ ੩ ॥ ਪ੍ਰਿਉ ਪ੍ਰਿਉ ਕਰਤੀ. ਸਭੁ ਜਗੁ ਫਿਰੀ; ਮੇਰੀ ਪਿਆਸ. ਨ ਜਾਇ ॥ ਨਾਨਕ. ਸਤਿਗੁਰਿ ਮਿਲਿਐ ਮੇਰੀ ਪਿਆਸ ਗਈ; ਪਿਰੁ ਪਾਇਆ ਘਰਿ ਆਇ ॥੨॥ ਪਉੜੀ ॥ ਆਪੇ; ਤੰਤੁ ਪਰਮ ਤੰਤੁ ਸਭੁ ਆਪੇ; ਆਪੇ ਠਾਕੁਰੁ ਦਾਸੁ ਭਇਆ ॥ ਆਪੇ ਦਸ ਅਠ ਵਰਨ ਉਪਾਇਅਨੁ; ਆਪਿ ਬ੍ਰਹਮੁ ਆਪਿ ਰਾਜੁ ਲਇਆ ॥ ਆਪੇ ਮਾਰੇ. ਆਪੇ ਛੋਡੈ; ਆਪੇ ਬਖਸੇ ਕਰੇ ਦਇਆ ॥ ਆਪਿ ਅਭੁਲੁ. ਨ ਭੁਲੈ ਕਬ ਹੀ; ਸਭੁ ਸਚੁ ਤਪਾਵਸੁ ਸਚੁ ਥਿਆ ॥ ਆਪੇ ਜਿਨਾ ਬੁਝਾਏ ਗੁਰਮੁਖਿ; ਤਿਨ ਅੰਦਰਹੁ ਦੂਜਾ ਭਰਮੁ ਗਇਆ ॥੧੩॥ ਸਲੋਕੁ ਮਃ ੫ ॥ ਹਰਿ ਨਾਮੁ. ਨ ਸਿਮਰਹਿ ਸਾਧਸੰਗਿ; ਤੈ ਤਨਿ ਉਡੈ ਖੇਹ ॥ ਜਿਨਿ ਕੀਤੀ. ਤਿਸੈ ਨ ਜਾਣਈ; ਨਾਨਕ. ਫਿਟੁ ਅਲੂਣੀ ਦੇਹ ॥੧॥
Источники и права