couponatlas.

Гуру Грантх Сахиб (гурмукхи): Анг 554

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਮਃ ੫ ॥ ਘਟਿ ਵਸਹਿ ਚਰਣਾਰਬਿੰਦ; ਰਸਨਾ ਜਪੈ ਗੁਪਾਲ ॥ ਨਾਨਕ. ਸੋ ਪ੍ਰਭੁ ਸਿਮਰੀਐ; ਤਿਸੁ ਦੇਹੀ ਕਉ ਪਾਲਿ ॥੨॥ ਪਉੜੀ ॥ ਆਪੇ ਅਠਸਠਿ ਤੀਰਥ ਕਰਤਾ; ਆਪਿ ਕਰੇ ਇਸਨਾਨੁ ॥ ਆਪੇ ਸੰਜਮਿ ਵਰਤੈ ਸ੍ਵਾਮੀ; ਆਪਿ ਜਪਾਇਹਿ ਨਾਮੁ ॥ ਆਪਿ ਦਇਆਲੁ ਹੋਇ ਭਉ ਖੰਡਨੁ; ਆਪਿ ਕਰੈ ਸਭੁ ਦਾਨੁ ॥ ਜਿਸ ਨੋ ਗੁਰਮੁਖਿ ਆਪਿ ਬੁਝਾਏ; ਸੋ ਸਦ ਹੀ ਦਰਗਹਿ ਪਾਏ ਮਾਨੁ ॥ ਜਿਸ ਦੀ ਪੈਜ ਰਖੈ ਹਰਿ ਸੁਆਮੀ; ਸੋ ਸਚਾ ਹਰਿ ਜਾਨੁ ॥੧੪॥ ਸਲੋਕੁ ਮਃ ੩ ॥ ਨਾਨਕ. ਬਿਨੁ ਸਤਿਗੁਰ ਭੇਟੇ, ਜਗੁ ਅੰਧੁ ਹੈ; ਅੰਧੇ ਕਰਮ ਕਮਾਇ ॥ ਸਬਦੈ ਸਿਉ. ਚਿਤੁ ਨ ਲਾਵਈ; ਜਿਤੁ ਸੁਖੁ ਵਸੈ ਮਨਿ ਆਇ ॥ ਤਾਮਸਿ ਲਗਾ ਸਦਾ ਫਿਰੈ; ਅਹਿਨਿਸਿ ਜਲਤੁ ਬਿਹਾਇ ॥ ਜੋ ਤਿਸੁ ਭਾਵੈ ਸੋ ਥੀਐ; ਕਹਣਾ ਕਿਛੂ ਨ ਜਾਇ ॥੧॥ ਮਃ ੩ ॥ ਸਤਿਗੁਰੂ ਫੁਰਮਾਇਆ; ਕਾਰੀ ਏਹ ਕਰੇਹੁ ॥ ਗੁਰੂ ਦੁਆਰੈ ਹੋਇ ਕੈ; ਸਾਹਿਬੁ ਸੰਮਾਲੇਹੁ ॥ ਸਾਹਿਬੁ ਸਦਾ ਹਜੂਰਿ ਹੈ; ਭਰਮੈ ਕੇ ਛਉੜ ਕਟਿ ਕੈ; ਅੰਤਰਿ ਜੋਤਿ ਧਰੇਹੁ ॥ ਹਰਿ ਕਾ ਨਾਮੁ ਅੰਮ੍ਰਿਤੁ ਹੈ; ਦਾਰੂ ਏਹੁ ਲਾਏਹੁ ॥ ਸਤਿਗੁਰ ਕਾ ਭਾਣਾ. ਚਿਤਿ ਰਖਹੁ; ਸੰਜਮੁ ਸਚਾ ਨੇਹੁ ॥ ਨਾਨਕ. ਐਥੈ ਸੁਖੈ ਅੰਦਰਿ ਰਖਸੀ; ਅਗੈ ਹਰਿ ਸਿਉ ਕੇਲ ਕਰੇਹੁ ॥੨॥ ਪਉੜੀ ॥ ਆਪੇ ਭਾਰ ਅਠਾਰਹ ਬਣਸਪਤਿ; ਆਪੇ ਹੀ ਫਲ ਲਾਏ ॥ ਆਪੇ ਮਾਲੀ ਆਪਿ ਸਭੁ ਸਿੰਚੈ; ਆਪੇ ਹੀ ਮੁਹਿ ਪਾਏ ॥ ਆਪੇ ਕਰਤਾ ਆਪੇ ਭੁਗਤਾ; ਆਪੇ ਦੇਇ ਦਿਵਾਏ ॥ ਆਪੇ ਸਾਹਿਬੁ ਆਪੇ ਹੈ ਰਾਖਾ; ਆਪੇ ਰਹਿਆ ਸਮਾਏ ॥ ਜਨੁ ਨਾਨਕ. ਵਡਿਆਈ ਆਖੈ ਹਰਿ ਕਰਤੇ ਕੀ; ਜਿਸ ਨੋ ਤਿਲੁ ਨ ਤਮਾਏ ॥੧੫॥ ਸਲੋਕ ਮਃ ੩ ॥ ਮਾਣਸੁ ਭਰਿਆ ਆਣਿਆ; ਮਾਣਸੁ ਭਰਿਆ ਆਇ ॥ ਜਿਤੁ ਪੀਤੈ ਮਤਿ ਦੂਰਿ ਹੋਇ; ਬਰਲੁ ਪਵੈ ਵਿਚਿ ਆਇ ॥ ਆਪਣਾ ਪਰਾਇਆ. ਨ ਪਛਾਣਈ; ਖਸਮਹੁ ਧਕੇ ਖਾਇ ॥ ਜਿਤੁ ਪੀਤੈ ਖਸਮੁ ਵਿਸਰੈ; ਦਰਗਹ ਮਿਲੈ ਸਜਾਇ ॥ ਝੂਠਾ ਮਦੁ. ਮੂਲਿ ਨ ਪੀਚਈ; ਜੇ ਕਾ ਪਾਰਿ ਵਸਾਇ ॥ ਨਾਨਕ. ਨਦਰੀ ਸਚੁ ਮਦੁ ਪਾਈਐ; ਸਤਿਗੁਰੁ ਮਿਲੈ ਜਿਸੁ ਆਇ ॥ ਸਦਾ ਸਾਹਿਬ ਕੈ ਰੰਗਿ ਰਹੈ; ਮਹਲੀ ਪਾਵੈ ਥਾਉ ॥੧॥ ਮਃ ੩ ॥ ਇਹੁ ਜਗਤੁ ਜੀਵਤੁ ਮਰੈ; ਜਾ ਇਸ ਨੋ ਸੋਝੀ ਹੋਇ ॥ ਜਾ ਤਿਨੑਿ ਸਵਾਲਿਆ. ਤਾਂ ਸਵਿ ਰਹਿਆ; ਜਗਾਏ ਤਾਂ ਸੁਧਿ ਹੋਇ ॥ ਨਾਨਕ. ਨਦਰਿ ਕਰੇ ਜੇ ਆਪਣੀ; ਸਤਿਗੁਰੁ ਮੇਲੈ ਸੋਇ ॥ ਗੁਰ ਪ੍ਰਸਾਦਿ ਜੀਵਤੁ ਮਰੈ; ਤਾ ਫਿਰਿ. ਮਰਣੁ ਨ ਹੋਇ ॥੨॥ ਪਉੜੀ ॥ ਜਿਸ ਦਾ ਕੀਤਾ. ਸਭੁ ਕਿਛੁ ਹੋਵੈ; ਤਿਸ ਨੋ ਪਰਵਾਹ ਨਾਹੀ ਕਿਸੈ ਕੇਰੀ ॥ ਹਰਿ ਜੀਉ. ਤੇਰਾ ਦਿਤਾ, ਸਭੁ ਕੋ ਖਾਵੈ; ਸਭ ਮੁਹਤਾਜੀ ਕਢੈ ਤੇਰੀ ॥
Источники и права