couponatlas.

Гуру Грантх Сахиб (гурмукхи): Анг 555

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਜਿ ਤੁਧ ਨੋ ਸਾਲਾਹੇ ਸੁ ਸਭੁ ਕਿਛੁ ਪਾਵੈ; ਜਿਸ ਨੋ ਕਿਰਪਾ ਨਿਰੰਜਨ ਕੇਰੀ ॥ ਸੋਈ ਸਾਹੁ ਸਚਾ ਵਣਜਾਰਾ; ਜਿਨਿ ਵਖਰੁ ਲਦਿਆ. ਹਰਿ ਨਾਮੁ ਧਨੁ ਤੇਰੀ ॥ ਸਭਿ ਤਿਸੈ ਨੋ ਸਾਲਾਹਿਹੁ ਸੰਤਹੁ; ਜਿਨਿ ਦੂਜੇ ਭਾਵ ਕੀ ਮਾਰਿ ਵਿਡਾਰੀ ਢੇਰੀ ॥੧੬॥ ਸਲੋਕ ॥ ਕਬੀਰਾ. ਮਰਤਾ ਮਰਤਾ ਜਗੁ ਮੁਆ; ਮਰਿ ਭਿ. ਨ ਜਾਨੈ ਕੋਇ ॥ ਐਸੀ ਮਰਨੀ ਜੋ ਮਰੈ; ਬਹੁਰਿ. ਨ ਮਰਨਾ ਹੋਇ ॥੧॥ ਮਃ ੩ ॥ ਕਿਆ ਜਾਣਾ ਕਿਵ ਮਰਹਗੇ; ਕੈਸਾ ਮਰਣਾ ਹੋਇ ॥ ਜੇ ਕਰਿ ਸਾਹਿਬੁ. ਮਨਹੁ ਨ ਵੀਸਰੈ; ਤਾ ਸਹਿਲਾ ਮਰਣਾ ਹੋਇ ॥ ਮਰਣੈ ਤੇ ਜਗਤੁ ਡਰੈ; ਜੀਵਿਆ ਲੋੜੈ ਸਭੁ ਕੋਇ ॥ ਗੁਰ ਪਰਸਾਦੀ ਜੀਵਤੁ ਮਰੈ; ਹੁਕਮੈ ਬੂਝੈ ਸੋਇ ॥ ਨਾਨਕ. ਐਸੀ ਮਰਨੀ ਜੋ ਮਰੈ; ਤਾ ਸਦ ਜੀਵਣੁ ਹੋਇ ॥੨॥ ਪਉੜੀ ॥ ਜਾ ਆਪਿ ਕ੍ਰਿਪਾਲੁ ਹੋਵੈ ਹਰਿ ਸੁਆਮੀ; ਤਾ ਆਪਣਾਂ ਨਾਉ. ਹਰਿ ਆਪਿ ਜਪਾਵੈ ॥ ਆਪੇ ਸਤਿਗੁਰੁ ਮੇਲਿ ਸੁਖੁ ਦੇਵੈ; ਆਪਣਾਂ ਸੇਵਕੁ ਆਪਿ ਹਰਿ ਭਾਵੈ ॥ ਆਪਣਿਆ ਸੇਵਕਾ ਕੀ ਆਪਿ ਪੈਜ ਰਖੈ; ਆਪਣਿਆ ਭਗਤਾ ਕੀ ਪੈਰੀ ਪਾਵੈ ॥ ਧਰਮ ਰਾਇ ਹੈ ਹਰਿ ਕਾ ਕੀਆ; ਹਰਿ ਜਨ ਸੇਵਕ. ਨੇੜਿ ਨ ਆਵੈ ॥ ਜੋ ਹਰਿ ਕਾ ਪਿਆਰਾ. ਸੋ ਸਭਨਾ ਕਾ ਪਿਆਰਾ; ਹੋਰ ਕੇਤੀ. ਝਖਿ ਝਖਿ ਆਵੈ ਜਾਵੈ ॥੧੭॥ ਸਲੋਕ ਮਃ ੩ ॥ ਰਾਮੁ ਰਾਮੁ ਕਰਤਾ. ਸਭੁ ਜਗੁ ਫਿਰੈ; ਰਾਮੁ. ਨ ਪਾਇਆ ਜਾਇ ॥ ਅਗਮੁ ਅਗੋਚਰੁ ਅਤਿ ਵਡਾ; ਅਤੁਲੁ. ਨ ਤੁਲਿਆ ਜਾਇ ॥ ਕੀਮਤਿ ਕਿਨੈ. ਨ ਪਾਈਆ; ਕਿਤੈ. ਨ ਲਇਆ ਜਾਇ ॥ ਗੁਰ ਕੈ ਸਬਦਿ ਭੇਦਿਆ; ਇਨ ਬਿਧਿ ਵਸਿਆ ਮਨਿ ਆਇ ॥ ਨਾਨਕ. ਆਪਿ ਅਮੇਉ ਹੈ; ਗੁਰ ਕਿਰਪਾ ਤੇ. ਰਹਿਆ ਸਮਾਇ ॥ ਆਪੇ ਮਿਲਿਆ ਮਿਲਿ ਰਹਿਆ; ਆਪੇ ਮਿਲਿਆ ਆਇ ॥੧॥ ਮਃ ੩ ॥ ਏ ਮਨ. ਇਹੁ ਧਨੁ ਨਾਮੁ ਹੈ; ਜਿਤੁ ਸਦਾ ਸਦਾ ਸੁਖੁ ਹੋਇ ॥ ਤੋਟਾ. ਮੂਲਿ ਨ ਆਵਈ; ਲਾਹਾ ਸਦ ਹੀ ਹੋਇ ॥ ਖਾਧੈ ਖਰਚਿਐ. ਤੋਟਿ ਨ ਆਵਈ; ਸਦਾ ਸਦਾ ਓਹੁ ਦੇਇ ॥ ਸਹਸਾ. ਮੂਲਿ ਨ ਹੋਵਈ; ਹਾਣਤ. ਕਦੇ ਨ ਹੋਇ ॥ ਨਾਨਕ. ਗੁਰਮੁਖਿ ਪਾਈਐ; ਜਾ ਕਉ ਨਦਰਿ ਕਰੇਇ ॥੨॥ ਪਉੜੀ ॥ ਆਪੇ ਸਭ ਘਟ ਅੰਦਰੇ; ਆਪੇ ਹੀ ਬਾਹਰਿ ॥ ਆਪੇ ਗੁਪਤੁ ਵਰਤਦਾ; ਆਪੇ ਹੀ ਜਾਹਰਿ ॥ ਜੁਗ ਛਤੀਹ ਗੁਬਾਰੁ ਕਰਿ; ਵਰਤਿਆ ਸੁੰਨਾਹਰਿ ॥ ਓਥੈ. ਵੇਦ ਪੁਰਾਨ ਨ ਸਾਸਤਾ; ਆਪੇ ਹਰਿ ਨਰਹਰਿ ॥ ਬੈਠਾ ਤਾੜੀ ਲਾਇ ਆਪਿ; ਸਭ ਦੂ ਹੀ ਬਾਹਰਿ ॥ ਆਪਣੀ ਮਿਤਿ ਆਪਿ ਜਾਣਦਾ; ਆਪੇ ਹੀ ਗਉਹਰੁ ॥੧੮॥ ਸਲੋਕ ਮਃ ੩ ॥ ਹਉਮੈ ਵਿਚਿ ਜਗਤੁ ਮੁਆ; ਮਰਦੋ ਮਰਦਾ ਜਾਇ ॥
Источники и права