couponatlas.

Гуру Грантх Сахиб (гурмукхи): Анг 556

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਜਿਚਰੁ ਵਿਚਿ ਦੰਮੁ ਹੈ. ਤਿਚਰੁ, ਨ ਚੇਤਈ; ਕਿ ਕਰੇਗੁ ਅਗੈ ਜਾਇ ॥ ਗਿਆਨੀ ਹੋਇ. ਸੁ ਚੇਤੰਨੁ ਹੋਇ; ਅਗਿਆਨੀ ਅੰਧੁ ਕਮਾਇ ॥ ਨਾਨਕ. ਏਥੈ ਕਮਾਵੈ ਸੋ ਮਿਲੈ; ਅਗੈ ਪਾਏ ਜਾਇ ॥੧॥ ਮਃ ੩ ॥ ਧੁਰਿ ਖਸਮੈ ਕਾ ਹੁਕਮੁ ਪਇਆ; ਵਿਣੁ ਸਤਿਗੁਰ. ਚੇਤਿਆ ਨ ਜਾਇ ॥ ਸਤਿਗੁਰਿ ਮਿਲਿਐ. ਅੰਤਰਿ ਰਵਿ ਰਹਿਆ; ਸਦਾ ਰਹਿਆ ਲਿਵ ਲਾਇ ॥ ਦਮਿ ਦਮਿ ਸਦਾ ਸਮਾਲਦਾ; ਦੰਮੁ. ਨ ਬਿਰਥਾ ਜਾਇ ॥ ਜਨਮ ਮਰਨ ਕਾ ਭਉ ਗਇਆ; ਜੀਵਨ ਪਦਵੀ ਪਾਇ ॥ ਨਾਨਕ. ਇਹੁ ਮਰਤਬਾ ਤਿਸ ਨੋ ਦੇਇ; ਜਿਸ ਨੋ ਕਿਰਪਾ ਕਰੇ ਰਜਾਇ ॥੨॥ ਪਉੜੀ ॥ ਆਪੇ ਦਾਨਾਂ ਬੀਨਿਆ; ਆਪੇ ਪਰਧਾਨਾਂ ॥ ਆਪੇ ਰੂਪ ਦਿਖਾਲਦਾ; ਆਪੇ ਲਾਇ ਧਿਆਨਾਂ ॥ ਆਪੇ ਮੋਨੀ ਵਰਤਦਾ; ਆਪੇ ਕਥੈ ਗਿਆਨਾਂ ॥ ਕਉੜਾ. ਕਿਸੈ ਨ ਲਗਈ; ਸਭਨਾ ਹੀ ਭਾਨਾ ॥ ਉਸਤਤਿ ਬਰਨਿ. ਨ ਸਕੀਐ; ਸਦ ਸਦ ਕੁਰਬਾਨਾ ॥੧੯॥ ਸਲੋਕ ਮਃ ੧ ॥ ਕਲੀ ਅੰਦਰਿ ਨਾਨਕਾ; ਜਿੰਨਾਂ ਦਾ ਅਉਤਾਰੁ ॥ ਪੁਤੁ ਜਿਨੂਰਾ. ਧੀਅ ਜਿੰਨੂਰੀ; ਜੋਰੂ. ਜਿੰਨਾ ਦਾ ਸਿਕਦਾਰੁ ॥੧॥ ਮਃ ੧ ॥ ਹਿੰਦੂ ਮੂਲੇ ਭੂਲੇ; ਅਖੁਟੀ ਜਾਂਹੀ ॥ ਨਾਰਦਿ ਕਹਿਆ; ਸਿ ਪੂਜ ਕਰਾਂਹੀ ॥ ਅੰਧੇ ਗੁੰਗੇ; ਅੰਧ ਅੰਧਾਰੁ ॥ ਪਾਥਰੁ ਲੇ ਪੂਜਹਿ; ਮੁਗਧ ਗਵਾਰ ॥ ਓਹਿ ਜਾ ਆਪਿ ਡੁਬੇ; ਤੁਮ ਕਹਾ ਤਰਣਹਾਰੁ ॥੨॥ ਪਉੜੀ ॥ ਸਭੁ ਕਿਹੁ ਤੇਰੈ ਵਸਿ ਹੈ; ਤੂ ਸਚਾ ਸਾਹੁ ॥ ਭਗਤ ਰਤੇ ਰੰਗਿ ਏਕ ਕੈ; ਪੂਰਾ ਵੇਸਾਹੁ ॥ ਅੰਮ੍ਰਿਤੁ ਭੋਜਨੁ ਨਾਮੁ ਹਰਿ; ਰਜਿ ਰਜਿ ਜਨ ਖਾਹੁ ॥ ਸਭਿ ਪਦਾਰਥ ਪਾਈਅਨਿ; ਸਿਮਰਣੁ ਸਚੁ ਲਾਹੁ ॥ ਸੰਤ ਪਿਆਰੇ ਪਾਰਬ੍ਰਹਮ; ਨਾਨਕ ਹਰਿ ਅਗਮ ਅਗਾਹੁ ॥੨੦॥ ਸਲੋਕ ਮਃ ੩ ॥ ਸਭੁ ਕਿਛੁ ਹੁਕਮੇ ਆਵਦਾ; ਸਭੁ ਕਿਛੁ ਹੁਕਮੇ ਜਾਇ ॥ ਜੇ ਕੋ ਮੂਰਖੁ. ਆਪਹੁ ਜਾਣੈ; ਅੰਧਾ ਅੰਧੁ ਕਮਾਇ ॥ ਨਾਨਕ. ਹੁਕਮੁ ਕੋ ਗੁਰਮੁਖਿ ਬੁਝੈ; ਜਿਸ ਨੋ ਕਿਰਪਾ ਕਰੇ ਰਜਾਇ ॥੧॥ ਮਃ ੩ ॥ ਸੋ ਜੋਗੀ. ਜੁਗਤਿ ਸੋ ਪਾਏ; ਜਿਸ ਨੋ ਗੁਰਮੁਖਿ ਨਾਮੁ ਪਰਾਪਤਿ ਹੋਇ ॥ ਤਿਸੁ ਜੋਗੀ ਕੀ ਨਗਰੀ ਸਭੁ ਕੋ ਵਸੈ; ਭੇਖੀ. ਜੋਗੁ ਨ ਹੋਇ ॥ ਨਾਨਕ. ਐਸਾ ਵਿਰਲਾ ਕੋ ਜੋਗੀ; ਜਿਸੁ ਘਟਿ ਪਰਗਟੁ ਹੋਇ ॥੨॥ ਪਉੜੀ ॥ ਆਪੇ ਜੰਤ ਉਪਾਇਅਨੁ; ਆਪੇ ਆਧਾਰੁ ॥ ਆਪੇ ਸੂਖਮੁ ਭਾਲੀਐ; ਆਪੇ ਪਾਸਾਰੁ ॥ ਆਪਿ ਇਕਾਤੀ ਹੋਇ ਰਹੈ; ਆਪੇ ਵਡ ਪਰਵਾਰੁ ॥ ਨਾਨਕੁ. ਮੰਗੈ ਦਾਨੁ ਹਰਿ; ਸੰਤਾ ਰੇਨਾਰੁ ॥ ਹੋਰੁ ਦਾਤਾਰੁ. ਨ ਸੁਝਈ; ਤੂ ਦੇਵਣਹਾਰੁ ॥੨੧॥੧॥ ਸੁਧੁ ॥
Источники и права