couponatlas.

Гуру Грантх Сахиб (гурмукхи): Анг 557

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥ ਰਾਗੁ ਵਡਹੰਸੁ ਮਹਲਾ ੧ ਘਰੁ ੧ ॥ ਅਮਲੀ. ਅਮਲੁ ਨ ਅੰਬੜੈ; ਮਛੀ. ਨੀਰੁ ਨ ਹੋਇ ॥ ਜੋ ਰਤੇ ਸਹਿ ਆਪਣੈ; ਤਿਨ ਭਾਵੈ ਸਭੁ ਕੋਇ ॥੧॥ ਹਉ ਵਾਰੀ ਵੰਞਾ ਖੰਨੀਐ. ਵੰਞਾ ਤਉ; ਸਾਹਿਬ ਕੇ ਨਾਵੈ ॥੧॥ ਰਹਾਉ ॥ ਸਾਹਿਬੁ ਸਫਲਿਓ ਰੁਖੜਾ; ਅੰਮ੍ਰਿਤੁ ਜਾ ਕਾ ਨਾਉ ॥ ਜਿਨ ਪੀਆ. ਤੇ ਤ੍ਰਿਪਤ ਭਏ; ਹਉ ਤਿਨ ਬਲਿਹਾਰੈ ਜਾਉ ॥੨॥ ਮੈ ਕੀ. ਨਦਰਿ ਨ ਆਵਹੀ; ਵਸਹਿ ਹਭੀਆਂ ਨਾਲਿ ॥ ਤਿਖਾ ਤਿਹਾਇਆ. ਕਿਉ ਲਹੈ; ਜਾ ਸਰ ਭੀਤਰਿ. ਪਾਲਿ ॥੩॥ ਨਾਨਕੁ ਤੇਰਾ ਬਾਣੀਆ; ਤੂ ਸਾਹਿਬੁ ਮੈ ਰਾਸਿ ॥ ਮਨ ਤੇ ਧੋਖਾ ਤਾ ਲਹੈ; ਜਾ ਸਿਫਤਿ ਕਰੀ ਅਰਦਾਸਿ ॥੪॥੧॥ ਵਡਹੰਸੁ ਮਹਲਾ ੧ ॥ ਗੁਣਵੰਤੀ ਸਹੁ ਰਾਵਿਆ; ਨਿਰਗੁਣਿ ਕੂਕੇ ਕਾਇ ॥ ਜੇ ਗੁਣਵੰਤੀ ਥੀ ਰਹੈ; ਤਾ ਭੀ ਸਹੁ ਰਾਵਣ ਜਾਇ ॥੧॥ ਮੇਰਾ ਕੰਤੁ ਰੀਸਾਲੂ; ਕੀ ਧਨ ਅਵਰਾ ਰਾਵੇ ਜੀ ॥੧॥ ਰਹਾਉ ॥ ਕਰਣੀ ਕਾਮਣ ਜੇ ਥੀਐ; ਜੇ ਮਨੁ ਧਾਗਾ ਹੋਇ ॥ ਮਾਣਕੁ. ਮੁਲਿ ਨ ਪਾਈਐ; ਲੀਜੈ ਚਿਤਿ ਪਰੋਇ ॥੨॥ ਰਾਹੁ ਦਸਾਈ. ਨ ਜੁਲਾਂ; ਆਖਾਂ ਅੰਮੜੀਆਸੁ ॥ ਤੈ ਸਹ ਨਾਲਿ ਅਕੂਅਣਾ; ਕਿਉ ਥੀਵੈ ਘਰ ਵਾਸੁ ॥੩॥ ਨਾਨਕ ਏਕੀ ਬਾਹਰਾ; ਦੂਜਾ ਨਾਹੀ ਕੋਇ ॥ ਤੈ ਸਹ ਲਗੀ. ਜੇ ਰਹੈ; ਭੀ ਸਹੁ ਰਾਵੈ ਸੋਇ ॥੪॥੨॥ ਵਡਹੰਸੁ ਮਹਲਾ ੧ ਘਰੁ ੨ ॥ ਮੋਰੀ ਰੁਣ ਝੁਣ ਲਾਇਆ ਭੈਣੇ; ਸਾਵਣੁ ਆਇਆ ॥ ਤੇਰੇ ਮੁੰਧ ਕਟਾਰੇ ਜੇਵਡਾ; ਤਿਨਿ ਲੋਭੀ. ਲੋਭ ਲੁਭਾਇਆ ॥ ਤੇਰੇ ਦਰਸਨ ਵਿਟਹੁ. ਖੰਨੀਐ ਵੰਞਾ ਤੇਰੇ; ਨਾਮ ਵਿਟਹੁ ਕੁਰਬਾਣੋ ॥ ਜਾ ਤੂ. ਤਾ ਮੈ ਮਾਣੁ ਕੀਆ ਹੈ; ਤੁਧੁ ਬਿਨੁ. ਕੇਹਾ ਮੇਰਾ ਮਾਣੋ ॥ ਚੂੜਾ ਭੰਨੁ. ਪਲੰਘ ਸਿਉ ਮੁੰਧੇ; ਸਣੁ ਬਾਹੀ ਸਣੁ ਬਾਹਾ ॥ ਏਤੇ ਵੇਸ ਕਰੇਦੀਏ ਮੁੰਧੇ; ਸਹੁ ਰਾਤੋ ਅਵਰਾਹਾ ॥
Источники и права