couponatlas.

Гуру Грантх Сахиб (гурмукхи): Анг 558

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਨਾ ਮਨੀਆਰੁ. ਨ ਚੂੜੀਆ; ਨਾ ਸੇ ਵੰਗੁੜੀਆਹਾ ॥ ਜੋ ਸਹ ਕੰਠਿ. ਨ ਲਗੀਆ; ਜਲਨੁ ਸਿ ਬਾਹੜੀਆਹਾ ॥ ਸਭਿ ਸਹੀਆ. ਸਹੁ ਰਾਵਣਿ ਗਈਆ; ਹਉ ਦਾਧੀ. ਕੈ ਦਰਿ ਜਾਵਾ ॥ ਅੰਮਾਲੀ. ਹਉ ਖਰੀ ਸੁਚਜੀ; ਤੈ ਸਹ ਏਕਿ. ਨ ਭਾਵਾ ॥ ਮਾਠਿ ਗੁੰਦਾਈਁ ਪਟੀਆ; ਭਰੀਐ ਮਾਗ ਸੰਧੂਰੇ ॥ ਅਗੈ ਗਈ. ਨ ਮੰਨੀਆ; ਮਰਉ ਵਿਸੂਰਿ ਵਿਸੂਰੇ ॥ ਮੈ ਰੋਵੰਦੀ. ਸਭੁ ਜਗੁ ਰੁਨਾ; ਰੁੰਨੜੇ ਵਣਹੁ ਪੰਖੇਰੂ ॥ ਇਕੁ ਨ ਰੁਨਾ, ਮੇਰੇ ਤਨ ਕਾ ਬਿਰਹਾ; ਜਿਨਿ ਹਉ ਪਿਰਹੁ ਵਿਛੋੜੀ ॥ ਸੁਪਨੈ ਆਇਆ ਭੀ ਗਇਆ; ਮੈ ਜਲੁ ਭਰਿਆ ਰੋਇ ॥ ਆਇ ਨ ਸਕਾ, ਤੁਝ ਕਨਿ ਪਿਆਰੇ; ਭੇਜਿ. ਨ ਸਕਾ ਕੋਇ ॥ ਆਉ ਸਭਾਗੀ ਨੀਦੜੀਏ; ਮਤੁ ਸਹੁ ਦੇਖਾ ਸੋਇ ॥ ਤੈ ਸਾਹਿਬ ਕੀ ਬਾਤ. ਜਿ ਆਖੈ; ਕਹੁ ਨਾਨਕ ਕਿਆ ਦੀਜੈ ॥ ਸੀਸੁ ਵਢੇ ਕਰਿ. ਬੈਸਣੁ ਦੀਜੈ; ਵਿਣੁ ਸਿਰ. ਸੇਵ ਕਰੀਜੈ ॥ ਕਿਉ ਨ ਮਰੀਜੈ. ਜੀਅੜਾ ਨ ਦੀਜੈ; ਜਾ ਸਹੁ ਭਇਆ ਵਿਡਾਣਾ ॥੧॥੩॥ ਵਡਹੰਸੁ ਮਹਲਾ ੩ ਘਰੁ ੧ ॥ ੴ ਸਤਿਗੁਰ ਪ੍ਰਸਾਦਿ ॥ ਮਨਿ ਮੈਲੈ ਸਭੁ ਕਿਛੁ ਮੈਲਾ; ਤਨਿ ਧੋਤੈ. ਮਨੁ ਹਛਾ ਨ ਹੋਇ ॥ ਇਹ ਜਗਤੁ ਭਰਮਿ ਭੁਲਾਇਆ; ਵਿਰਲਾ ਬੂਝੈ ਕੋਇ ॥੧॥ ਜਪਿ ਮਨ ਮੇਰੇ; ਤੂ ਏਕੋ ਨਾਮੁ ॥ ਸਤਗੁਰਿ ਦੀਆ; ਮੋ ਕਉ ਏਹੁ ਨਿਧਾਨੁ ॥੧॥ ਰਹਾਉ ॥ ਸਿਧਾ ਕੇ ਆਸਣ ਜੇ ਸਿਖੈ; ਇੰਦ੍ਰੀ ਵਸਿ ਕਰਿ ਕਮਾਇ ॥ ਮਨ ਕੀ ਮੈਲੁ. ਨ ਉਤਰੈ; ਹਉਮੈ ਮੈਲੁ. ਨ ਜਾਇ ॥੨॥ ਇਸੁ ਮਨ ਕਉ ਹੋਰੁ ਸੰਜਮੁ ਕੋ ਨਾਹੀ; ਵਿਣੁ ਸਤਿਗੁਰ ਕੀ ਸਰਣਾਇ ॥ ਸਤਗੁਰਿ ਮਿਲਿਐ ਉਲਟੀ ਭਈ; ਕਹਣਾ ਕਿਛੂ. ਨ ਜਾਇ ॥੩॥ ਭਣਤਿ ਨਾਨਕੁ. ਸਤਿਗੁਰ ਕਉ ਮਿਲਦੋ ਮਰੈ; ਗੁਰ ਕੈ ਸਬਦਿ. ਫਿਰਿ ਜੀਵੈ ਕੋਇ ॥ ਮਮਤਾ ਕੀ ਮਲੁ ਉਤਰੈ; ਇਹੁ ਮਨੁ ਹਛਾ ਹੋਇ ॥੪॥੧॥ ਵਡਹੰਸੁ ਮਹਲਾ ੩ ॥ ਨਦਰੀ ਸਤਗੁਰੁ ਸੇਵੀਐ; ਨਦਰੀ ਸੇਵਾ ਹੋਇ ॥ ਨਦਰੀ ਇਹੁ ਮਨੁ ਵਸਿ ਆਵੈ; ਨਦਰੀ. ਮਨੁ ਨਿਰਮਲੁ ਹੋਇ ॥੧॥ ਮੇਰੇ ਮਨ; ਚੇਤਿ ਸਚਾ ਸੋਇ ॥ ਏਕੋ ਚੇਤਹਿ ਤਾ ਸੁਖੁ ਪਾਵਹਿ; ਫਿਰਿ ਦੂਖੁ. ਨ ਮੂਲੇ ਹੋਇ ॥੧॥ ਰਹਾਉ ॥ ਨਦਰੀ ਮਰਿ ਕੈ ਜੀਵੀਐ; ਨਦਰੀ ਸਬਦੁ ਵਸੈ ਮਨਿ ਆਇ ॥ ਨਦਰੀ ਹੁਕਮੁ ਬੁਝੀਐ; ਹੁਕਮੇ ਰਹੈ ਸਮਾਇ ॥੨॥ ਜਿਨਿ ਜਿਹਵਾ ਹਰਿ ਰਸੁ. ਨ ਚਖਿਓ; ਸਾ ਜਿਹਵਾ ਜਲਿ ਜਾਉ ॥ ਅਨ ਰਸ ਸਾਦੇ ਲਗਿ ਰਹੀ; ਦੁਖੁ ਪਾਇਆ ਦੂਜੈ ਭਾਇ ॥੩॥ ਸਭਨਾ ਨਦਰਿ ਏਕ ਹੈ; ਆਪੇ ਫਰਕੁ ਕਰੇਇ ॥ ਨਾਨਕ. ਸਤਗੁਰਿ ਮਿਲਿਐ ਫਲੁ ਪਾਇਆ; ਨਾਮੁ ਵਡਾਈ ਦੇਇ ॥੪॥੨॥
Источники и права