couponatlas.

Гуру Грантх Сахиб (гурмукхи): Анг 559

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਵਡਹੰਸੁ ਮਹਲਾ ੩ ॥ ਮਾਇਆ ਮੋਹੁ ਗੁਬਾਰੁ ਹੈ; ਗੁਰ ਬਿਨੁ. ਗਿਆਨੁ ਨ ਹੋਈ ॥ ਸਬਦਿ ਲਗੇ ਤਿਨ ਬੁਝਿਆ; ਦੂਜੈ ਪਰਜ ਵਿਗੋਈ ॥੧॥ ਮਨ ਮੇਰੇ; ਗੁਰਮਤਿ ਕਰਣੀ ਸਾਰੁ ॥ ਸਦਾ ਸਦਾ ਹਰਿ ਪ੍ਰਭੁ ਰਵਹਿ; ਤਾ ਪਾਵਹਿ ਮੋਖ ਦੁਆਰੁ ॥੧॥ ਰਹਾਉ ॥ ਗੁਣਾ ਕਾ ਨਿਧਾਨੁ ਏਕੁ ਹੈ; ਆਪੇ ਦੇਇ ਤਾ ਕੋ ਪਾਏ ॥ ਬਿਨੁ ਨਾਵੈ. ਸਭ ਵਿਛੁੜੀ; ਗੁਰ ਕੈ ਸਬਦਿ ਮਿਲਾਏ ॥੨॥ ਮੇਰੀ ਮੇਰੀ ਕਰਦੇ ਘਟਿ ਗਏ; ਤਿਨਾ ਹਥਿ ਕਿਹੁ. ਨ ਆਇਆ ॥ ਸਤਗੁਰਿ ਮਿਲਿਐ ਸਚਿ ਮਿਲੇ; ਸਚਿ ਨਾਮਿ ਸਮਾਇਆ ॥੩॥ ਆਸਾ ਮਨਸਾ ਏਹੁ ਸਰੀਰੁ ਹੈ; ਅੰਤਰਿ ਜੋਤਿ ਜਗਾਏ ॥ ਨਾਨਕ. ਮਨਮੁਖਿ ਬੰਧੁ ਹੈ; ਗੁਰਮੁਖਿ. ਮੁਕਤਿ ਕਰਾਏ ॥੪॥੩॥ ਵਡਹੰਸੁ ਮਹਲਾ ੩ ॥ ਸੋਹਾਗਣੀ ਸਦਾ ਮੁਖੁ ਉਜਲਾ; ਗੁਰ ਕੈ ਸਹਜਿ ਸੁਭਾਇ ॥ ਸਦਾ ਪਿਰੁ ਰਾਵਹਿ ਆਪਣਾ; ਵਿਚਹੁ ਆਪੁ ਗਵਾਇ ॥੧॥ ਮੇਰੇ ਮਨ; ਤੂ ਹਰਿ ਹਰਿ ਨਾਮੁ ਧਿਆਇ ॥ ਸਤਗੁਰਿ ਮੋ ਕਉ; ਹਰਿ ਦੀਆ ਬੁਝਾਇ ॥੧॥ ਰਹਾਉ ॥ ਦੋਹਾਗਣੀ ਖਰੀਆ ਬਿਲਲਾਦੀਆ; ਤਿਨਾ. ਮਹਲੁ ਨ ਪਾਇ ॥ ਦੂਜੈ ਭਾਇ ਕਰੂਪੀ; ਦੂਖੁ ਪਾਵਹਿ. ਆਗੈ ਜਾਇ ॥੨॥ ਗੁਣਵੰਤੀ ਨਿਤ ਗੁਣ ਰਵੈ; ਹਿਰਦੈ ਨਾਮੁ ਵਸਾਇ ॥ ਅਉਗਣਵੰਤੀ ਕਾਮਣੀ; ਦੁਖੁ ਲਾਗੈ ਬਿਲਲਾਇ ॥੩॥ ਸਭਨਾ ਕਾ ਭਤਾਰੁ. ਏਕੁ ਹੈ ਸੁਆਮੀ; ਕਹਣਾ. ਕਿਛੂ ਨ ਜਾਇ ॥ ਨਾਨਕ. ਆਪੇ ਵੇਕ ਕੀਤਿਅਨੁ; ਨਾਮੇ ਲਇਅਨੁ ਲਾਇ ॥੪॥੪॥ ਵਡਹੰਸੁ ਮਹਲਾ ੩ ॥ ਅੰਮ੍ਰਿਤ ਨਾਮੁ ਸਦ ਮੀਠਾ ਲਾਗਾ; ਗੁਰਸਬਦੀ ਸਾਦੁ ਆਇਆ ॥ ਸਚੀ ਬਾਣੀ ਸਹਜਿ ਸਮਾਣੀ; ਹਰਿ ਜੀਉ ਮਨਿ ਵਸਾਇਆ ॥੧॥ ਹਰਿ ਕਰਿ ਕਿਰਪਾ ਸਤਗੁਰੂ ਮਿਲਾਇਆ ॥ ਪੂਰੈ ਸਤਗੁਰਿ; ਹਰਿ ਨਾਮੁ ਧਿਆਇਆ ॥੧॥ ਰਹਾਉ ॥ ਬ੍ਰਹਮੈ ਬੇਦ ਬਾਣੀ ਪਰਗਾਸੀ; ਮਾਇਆ ਮੋਹ ਪਸਾਰਾ ॥ ਮਹਾਦੇਉ ਗਿਆਨੀ. ਵਰਤੈ ਘਰਿ ਆਪਣੈ; ਤਾਮਸੁ ਬਹੁਤੁ ਅਹੰਕਾਰਾ ॥੨॥ ਕਿਸਨੁ ਸਦਾ ਅਵਤਾਰੀ ਰੂਧਾ; ਕਿਤੁ ਲਗਿ ਤਰੈ ਸੰਸਾਰਾ ॥ ਗੁਰਮੁਖਿ ਗਿਆਨਿ ਰਤੇ ਜੁਗ ਅੰਤਰਿ; ਚੂਕੈ ਮੋਹ ਗੁਬਾਰਾ ॥੩॥ ਸਤਗੁਰ ਸੇਵਾ ਤੇ ਨਿਸਤਾਰਾ; ਗੁਰਮੁਖਿ ਤਰੈ ਸੰਸਾਰਾ ॥ ਸਾਚੈ ਨਾਇ ਰਤੇ ਬੈਰਾਗੀ; ਪਾਇਨਿ ਮੋਖ ਦੁਆਰਾ ॥੪॥ ਏਕੋ ਸਚੁ ਵਰਤੈ ਸਭ ਅੰਤਰਿ; ਸਭਨਾ ਕਰੇ ਪ੍ਰਤਿਪਾਲਾ ॥ ਨਾਨਕ. ਇਕਸੁ ਬਿਨੁ, ਮੈ ਅਵਰੁ ਨ ਜਾਣਾ; ਸਭਨਾ ਦੀਵਾਨੁ ਦਇਆਲਾ ॥੫॥੫॥ ਵਡਹੰਸੁ ਮਹਲਾ ੩ ॥ ਗੁਰਮੁਖਿ; ਸਚੁ ਸੰਜਮੁ ਤਤੁ ਗਿਆਨੁ ॥ ਗੁਰਮੁਖਿ; ਸਾਚੇ ਲਗੈ ਧਿਆਨੁ ॥੧॥
Источники и права