couponatlas.

Гуру Грантх Сахиб (гурмукхи): Анг 56

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਮੁਖਿ ਝੂਠੈ. ਝੂਠੁ ਬੋਲਣਾ; ਕਿਉ ਕਰਿ ਸੂਚਾ ਹੋਇ ॥ ਬਿਨੁ ਅਭ ਸਬਦ. ਨ ਮਾਂਜੀਐ; ਸਾਚੇ ਤੇ. ਸਚੁ ਹੋਇ ॥੧॥ ਮੁੰਧੇ; ਗੁਣਹੀਣੀ ਸੁਖੁ ਕੇਹਿ ॥ ਪਿਰੁ ਰਲੀਆ ਰਸਿ ਮਾਣਸੀ; ਸਾਚਿ ਸਬਦਿ ਸੁਖੁ ਨੇਹਿ ॥੧॥ ਰਹਾਉ ॥ ਪਿਰੁ ਪਰਦੇਸੀ ਜੇ ਥੀਐ; ਧਨ ਵਾਂਢੀ ਝੂਰੇਇ ॥ ਜਿਉ ਜਲਿ ਥੋੜੈ ਮਛੁਲੀ; ਕਰਣ ਪਲਾਵ ਕਰੇਇ ॥ ਪਿਰ ਭਾਵੈ ਸੁਖੁ ਪਾਈਐ; ਜਾ ਆਪੇ ਨਦਰਿ ਕਰੇਇ ॥੨॥ ਪਿਰੁ ਸਾਲਾਹੀ ਆਪਣਾ; ਸਖੀ ਸਹੇਲੀ ਨਾਲਿ ॥ ਤਨਿ ਸੋਹੈ. ਮਨੁ ਮੋਹਿਆ; ਰਤੀ ਰੰਗਿ ਨਿਹਾਲਿ ॥ ਸਬਦਿ ਸਵਾਰੀ ਸੋਹਣੀ; ਪਿਰੁ ਰਾਵੇ ਗੁਣ ਨਾਲਿ ॥੩॥ ਕਾਮਣਿ. ਕਾਮਿ ਨ ਆਵਈ; ਖੋਟੀ ਅਵਗਣਿਆਰਿ ॥ ਨਾ ਸੁਖੁ ਪੇਈਐ ਸਾਹੁਰੈ; ਝੂਠਿ ਜਲੀ ਵੇਕਾਰਿ ॥ ਆਵਣੁ ਵੰਞਣੁ ਡਾਖੜੋ; ਛੋਡੀ ਕੰਤਿ ਵਿਸਾਰਿ ॥੪॥ ਪਿਰ ਕੀ ਨਾਰਿ ਸੁਹਾਵਣੀ; ਮੁਤੀ. ਸੋ ਕਿਤੁ ਸਾਦਿ ॥ ਪਿਰ ਕੈ ਕਾਮਿ, ਨ ਆਵਈ; ਬੋਲੇ ਫਾਦਿਲੁ ਬਾਦਿ ॥ ਦਰਿ ਘਰਿ ਢੋਈ ਨਾ ਲਹੈ; ਛੂਟੀ ਦੂਜੈ ਸਾਦਿ ॥੫॥ ਪੰਡਿਤ ਵਾਚਹਿ ਪੋਥੀਆ; ਨਾ ਬੂਝਹਿ ਵੀਚਾਰੁ ॥ ਅਨ ਕਉ. ਮਤੀ ਦੇ ਚਲਹਿ; ਮਾਇਆ ਕਾ ਵਾਪਾਰੁ ॥ ਕਥਨੀ ਝੂਠੀ. ਜਗੁ ਭਵੈ; ਰਹਣੀ ਸਬਦੁ. ਸੁ ਸਾਰੁ ॥੬॥ ਕੇਤੇ ਪੰਡਿਤ ਜੋਤਕੀ; ਬੇਦਾ ਕਰਹਿ ਬੀਚਾਰੁ ॥ ਵਾਦਿ ਵਿਰੋਧਿ ਸਲਾਹਣੇ; ਵਾਦੇ ਆਵਣੁ ਜਾਣੁ ॥ ਬਿਨੁ ਗੁਰ ਕਰਮ. ਨ ਛੁਟਸੀ; ਕਹਿ ਸੁਣਿ ਆਖਿ ਵਖਾਣੁ ॥੭॥ ਸਭਿ ਗੁਣਵੰਤੀ ਆਖੀਅਹਿ; ਮੈ. ਗੁਣੁ ਨਾਹੀ ਕੋਇ ॥ ਹਰਿ ਵਰੁ. ਨਾਰਿ ਸੁਹਾਵਣੀ; ਮੈ ਭਾਵੈ. ਪ੍ਰਭੁ ਸੋਇ ॥ ਨਾਨਕ. ਸਬਦਿ ਮਿਲਾਵੜਾ; ਨਾ ਵੇਛੋੜਾ ਹੋਇ ॥੮॥੫॥ ਸਿਰੀਰਾਗੁ ਮਹਲਾ ੧ ॥ ਜਪੁ ਤਪੁ ਸੰਜਮੁ ਸਾਧੀਐ; ਤੀਰਥਿ ਕੀਚੈ ਵਾਸੁ ॥ ਪੁੰਨ ਦਾਨ ਚੰਗਿਆਈਆ; ਬਿਨੁ ਸਾਚੇ. ਕਿਆ ਤਾਸੁ ॥ ਜੇਹਾ ਰਾਧੇ. ਤੇਹਾ ਲੁਣੈ; ਬਿਨੁ ਗੁਣ. ਜਨਮੁ ਵਿਣਾਸੁ ॥੧॥ ਮੁੰਧੇ; ਗੁਣ ਦਾਸੀ ਸੁਖੁ ਹੋਇ ॥ ਅਵਗਣ ਤਿਆਗਿ ਸਮਾਈਐ; ਗੁਰਮਤਿ ਪੂਰਾ ਸੋਇ ॥੧॥ ਰਹਾਉ ॥ ਵਿਣੁ ਰਾਸੀ ਵਾਪਾਰੀਆ; ਤਕੇ ਕੁੰਡਾ ਚਾਰਿ ॥ ਮੂਲੁ. ਨ ਬੁਝੈ ਆਪਣਾ; ਵਸਤੁ ਰਹੀ ਘਰ ਬਾਰਿ ॥ ਵਿਣੁ ਵਖਰ. ਦੁਖੁ ਅਗਲਾ; ਕੂੜਿ ਮੁਠੀ ਕੂੜਿਆਰਿ ॥੨॥ ਲਾਹਾ ਅਹਿਨਿਸਿ ਨਉਤਨਾ; ਪਰਖੇ ਰਤਨੁ ਵੀਚਾਰਿ ॥ ਵਸਤੁ ਲਹੈ ਘਰਿ ਆਪਣੈ; ਚਲੈ ਕਾਰਜੁ ਸਾਰਿ ॥ ਵਣਜਾਰਿਆ ਸਿਉ ਵਣਜੁ ਕਰਿ; ਗੁਰਮੁਖਿ ਬ੍ਰਹਮੁ ਬੀਚਾਰਿ ॥੩॥ ਸੰਤਾਂ ਸੰਗਤਿ ਪਾਈਐ; ਜੇ ਮੇਲੇ ਮੇਲਣਹਾਰੁ ॥ ਮਿਲਿਆ ਹੋਇ. ਨ ਵਿਛੁੜੈ; ਜਿਸੁ ਅੰਤਰਿ ਜੋਤਿ ਅਪਾਰ ॥ ਸਚੈ ਆਸਣਿ ਸਚਿ ਰਹੈ; ਸਚੈ ਪ੍ਰੇਮ ਪਿਆਰ ॥੪॥ ਜਿਨੀ ਆਪੁ ਪਛਾਣਿਆ; ਘਰ ਮਹਿ ਮਹਲੁ ਸੁਥਾਇ ॥ ਸਚੇ ਸੇਤੀ ਰਤਿਆ; ਸਚੋ ਪਲੈ ਪਾਇ ॥
Источники и права