couponatlas.

Гуру Грантх Сахиб (гурмукхи): Анг 560

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਗੁਰਮੁਖਿ; ਮਨ ਮੇਰੇ ਨਾਮੁ ਸਮਾਲਿ ॥ ਸਦਾ ਨਿਬਹੈ; ਚਲੈ ਤੇਰੈ ਨਾਲਿ ॥ ਰਹਾਉ ॥ ਗੁਰਮੁਖਿ ਜਾਤਿ ਪਤਿ; ਸਚੁ ਸੋਇ ॥ ਗੁਰਮੁਖਿ; ਅੰਤਰਿ ਸਖਾਈ ਪ੍ਰਭੁ ਹੋਇ ॥੨॥ ਗੁਰਮੁਖਿ ਜਿਸ ਨੋ ਆਪਿ ਕਰੇ; ਸੋ ਹੋਇ ॥ ਗੁਰਮੁਖਿ; ਆਪਿ ਵਡਾਈ ਦੇਵੈ ਸੋਇ ॥੩॥ ਗੁਰਮੁਖਿ ਸਬਦੁ ਸਚੁ; ਕਰਣੀ ਸਾਰੁ ॥ ਗੁਰਮੁਖਿ ਨਾਨਕ; ਪਰਵਾਰੈ ਸਾਧਾਰੁ ॥੪॥੬॥ ਵਡਹੰਸੁ ਮਹਲਾ ੩ ॥ ਰਸਨਾ ਹਰਿ ਸਾਦਿ ਲਗੀ; ਸਹਜਿ ਸੁਭਾਇ ॥ ਮਨੁ ਤ੍ਰਿਪਤਿਆ; ਹਰਿ ਨਾਮੁ ਧਿਆਇ ॥੧॥ ਸਦਾ ਸੁਖੁ; ਸਾਚੈ ਸਬਦਿ ਵੀਚਾਰੀ ॥ ਆਪਣੇ ਸਤਗੁਰ ਵਿਟਹੁ; ਸਦਾ ਬਲਿਹਾਰੀ ॥੧॥ ਰਹਾਉ ॥ ਅਖੀ ਸੰਤੋਖੀਆ. ਏਕ ਲਿਵ ਲਾਇ ॥ ਮਨੁ ਸੰਤੋਖਿਆ; ਦੂਜਾ ਭਾਉ ਗਵਾਇ ॥੨॥ ਦੇਹ ਸਰੀਰਿ ਸੁਖੁ ਹੋਵੈ; ਸਬਦਿ ਹਰਿ ਨਾਇ ॥ ਨਾਮੁ ਪਰਮਲੁ; ਹਿਰਦੈ ਰਹਿਆ ਸਮਾਇ ॥੩॥ ਨਾਨਕ; ਮਸਤਕਿ ਜਿਸੁ ਵਡਭਾਗੁ ॥ ਗੁਰ ਕੀ ਬਾਣੀ; ਸਹਜ ਬੈਰਾਗੁ ॥੪॥੭॥ ਵਡਹੰਸੁ ਮਹਲਾ ੩ ॥ ਪੂਰੇ ਗੁਰ ਤੇ; ਨਾਮੁ ਪਾਇਆ ਜਾਇ ॥ ਸਚੈ ਸਬਦਿ; ਸਚਿ ਸਮਾਇ ॥੧॥ ਏ ਮਨ; ਨਾਮੁ ਨਿਧਾਨੁ ਤੂ ਪਾਇ ॥ ਆਪਣੇ ਗੁਰ ਕੀ; ਮੰਨਿ ਲੈ ਰਜਾਇ ॥੧॥ ਰਹਾਉ ॥ ਗੁਰ ਕੈ ਸਬਦਿ; ਵਿਚਹੁ ਮੈਲੁ ਗਵਾਇ ॥ ਨਿਰਮਲੁ ਨਾਮੁ; ਵਸੈ ਮਨਿ ਆਇ ॥੨॥ ਭਰਮੇ ਭੂਲਾ ਫਿਰੈ ਸੰਸਾਰੁ ॥ ਮਰਿ ਜਨਮੈ; ਜਮੁ ਕਰੇ ਖੁਆਰੁ ॥੩॥ ਨਾਨਕ. ਸੇ ਵਡਭਾਗੀ; ਜਿਨ ਹਰਿ ਨਾਮੁ ਧਿਆਇਆ ॥ ਗੁਰ ਪਰਸਾਦੀ; ਮੰਨਿ ਵਸਾਇਆ ॥੪॥੮॥ ਵਡਹੰਸੁ ਮਹਲਾ ੩ ॥ ਹਉਮੈ. ਨਾਵੈ ਨਾਲਿ, ਵਿਰੋਧੁ ਹੈ; ਦੁਇ. ਨ ਵਸਹਿ ਇਕ ਠਾਇ ॥ ਹਉਮੈ ਵਿਚਿ. ਸੇਵਾ ਨ ਹੋਵਈ; ਤਾ ਮਨੁ ਬਿਰਥਾ ਜਾਇ ॥੧॥ ਹਰਿ ਚੇਤਿ ਮਨ ਮੇਰੇ ਤੂ; ਗੁਰ ਕਾ ਸਬਦੁ ਕਮਾਇ ॥ ਹੁਕਮੁ ਮੰਨਹਿ. ਤਾ ਹਰਿ ਮਿਲੈ; ਤਾ ਵਿਚਹੁ ਹਉਮੈ ਜਾਇ ॥ ਰਹਾਉ ॥ ਹਉਮੈ ਸਭੁ ਸਰੀਰੁ ਹੈ; ਹਉਮੈ ਓਪਤਿ ਹੋਇ ॥ ਹਉਮੈ ਵਡਾ ਗੁਬਾਰੁ ਹੈ; ਹਉਮੈ ਵਿਚਿ. ਬੁਝਿ, ਨ ਸਕੈ ਕੋਇ ॥੨॥ ਹਉਮੈ ਵਿਚਿ. ਭਗਤਿ ਨ ਹੋਵਈ; ਹੁਕਮੁ. ਨ ਬੁਝਿਆ ਜਾਇ ॥ ਹਉਮੈ ਵਿਚਿ. ਜੀਉ ਬੰਧੁ ਹੈ; ਨਾਮੁ. ਨ ਵਸੈ ਮਨਿ ਆਇ ॥੩॥ ਨਾਨਕ. ਸਤਗੁਰਿ ਮਿਲਿਐ, ਹਉਮੈ ਗਈ; ਤਾ ਸਚੁ ਵਸਿਆ ਮਨਿ ਆਇ ॥ ਸਚੁ ਕਮਾਵੈ ਸਚਿ ਰਹੈ; ਸਚੇ ਸੇਵਿ ਸਮਾਇ ॥੪॥੯॥੧੨॥ ਵਡਹੰਸੁ ਮਹਲਾ ੪ ਘਰੁ ੧ ॥ ੴ ਸਤਿਗੁਰ ਪ੍ਰਸਾਦਿ ॥ ਸੇਜ ਏਕ; ਏਕੋ ਪ੍ਰਭੁ ਠਾਕੁਰੁ ॥ ਗੁਰਮੁਖਿ; ਹਰਿ ਰਾਵੇ ਸੁਖ ਸਾਗਰੁ ॥੧॥ ਮੈ ਪ੍ਰਭ ਮਿਲਣ; ਪ੍ਰੇਮ ਮਨਿ ਆਸਾ ॥
Источники и права