couponatlas.

Гуру Грантх Сахиб (гурмукхи): Анг 561

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਗੁਰੁ ਪੂਰਾ ਮੇਲਾਵੈ ਮੇਰਾ ਪ੍ਰੀਤਮੁ; ਹਉ ਵਾਰਿ ਵਾਰਿ. ਆਪਣੇ ਗੁਰੂ ਕਉ ਜਾਸਾ ॥੧॥ ਰਹਾਉ ॥ ਮੈ ਅਵਗਣ ਭਰਪੂਰਿ ਸਰੀਰੇ ॥ ਹਉ ਕਿਉ ਕਰਿ ਮਿਲਾ; ਅਪਣੇ ਪ੍ਰੀਤਮ ਪੂਰੇ ॥੨॥ ਜਿਨਿ ਗੁਣਵੰਤੀ; ਮੇਰਾ ਪ੍ਰੀਤਮੁ ਪਾਇਆ ॥ ਸੇ ਮੈ ਗੁਣ ਨਾਹੀ; ਹਉ ਕਿਉ ਮਿਲਾ ਮੇਰੀ ਮਾਇਆ ॥੩॥ ਹਉ ਕਰਿ ਕਰਿ ਥਾਕਾ; ਉਪਾਵ ਬਹੁਤੇਰੇ ॥ ਨਾਨਕ ਗਰੀਬ; ਰਾਖਹੁ ਹਰਿ ਮੇਰੇ ॥੪॥੧॥ ਵਡਹੰਸੁ ਮਹਲਾ ੪ ॥ ਮੇਰਾ ਹਰਿ ਪ੍ਰਭੁ ਸੁੰਦਰੁ; ਮੈ. ਸਾਰ ਨ ਜਾਣੀ ॥ ਹਉ. ਹਰਿ ਪ੍ਰਭ ਛੋਡਿ; ਦੂਜੈ ਲੋਭਾਣੀ ॥੧॥ ਹਉ. ਕਿਉ ਕਰਿ; ਪਿਰ ਕਉ ਮਿਲਉ ਇਆਣੀ ॥ ਜੋ ਪਿਰ ਭਾਵੈ ਸਾ ਸੋਹਾਗਣਿ; ਸਾਈ. ਪਿਰ ਕਉ ਮਿਲੈ ਸਿਆਣੀ ॥੧॥ ਰਹਾਉ ॥ ਮੈ ਵਿਚਿ ਦੋਸ; ਹਉ. ਕਿਉ ਕਰਿ ਪਿਰੁ ਪਾਵਾ ॥ ਤੇਰੇ ਅਨੇਕ ਪਿਆਰੇ; ਹਉ. ਪਿਰ ਚਿਤਿ, ਨ ਆਵਾ ॥੨॥ ਜਿਨਿ ਪਿਰੁ ਰਾਵਿਆ; ਸਾ ਭਲੀ ਸੁਹਾਗਣਿ ॥ ਸੇ ਮੈ ਗੁਣ ਨਾਹੀ; ਹਉ ਕਿਆ ਕਰੀ. ਦੁਹਾਗਣਿ ॥੩॥ ਨਿਤ ਸੁਹਾਗਣਿ; ਸਦਾ ਪਿਰੁ ਰਾਵੈ ॥ ਮੈ ਕਰਮਹੀਣ; ਕਬ ਹੀ ਗਲਿ ਲਾਵੈ ॥੪॥ ਤੂ ਪਿਰੁ ਗੁਣਵੰਤਾ; ਹਉ ਅਉਗੁਣਿਆਰਾ ॥ ਮੈ ਨਿਰਗੁਣ ਬਖਸਿ; ਨਾਨਕੁ ਵੇਚਾਰਾ ॥੫॥੨॥ ਵਡਹੰਸੁ ਮਹਲਾ ੪ ਘਰੁ ੨ ॥ ੴ ਸਤਿਗੁਰ ਪ੍ਰਸਾਦਿ ॥ ਮੈ ਮਨਿ ਵਡੀ ਆਸ ਹਰੇ; ਕਿਉ ਕਰਿ ਹਰਿ ਦਰਸਨੁ ਪਾਵਾ ॥ ਹਉ ਜਾਇ ਪੁਛਾ ਅਪਨੇ ਸਤਗੁਰੈ; ਗੁਰ ਪੁਛਿ. ਮਨੁ ਮੁਗਧੁ ਸਮਝਾਵਾ ॥ ਭੂਲਾ ਮਨੁ ਸਮਝੈ. ਗੁਰਸਬਦੀ; ਹਰਿ ਹਰਿ ਸਦਾ ਧਿਆਏ ॥ ਨਾਨਕ. ਜਿਸੁ ਨਦਰਿ ਕਰੇ ਮੇਰਾ ਪਿਆਰਾ; ਸੋ ਹਰਿ ਚਰਣੀ ਚਿਤੁ ਲਾਏ ॥੧॥ ਹਉ ਸਭਿ ਵੇਸ ਕਰੀ. ਪਿਰ ਕਾਰਣਿ; ਜੇ ਹਰਿ ਪ੍ਰਭ ਸਾਚੇ ਭਾਵਾ ॥ ਸੋ ਪਿਰੁ ਪਿਆਰਾ. ਮੈ ਨਦਰਿ, ਨ ਦੇਖੈ; ਹਉ. ਕਿਉ ਕਰਿ ਧੀਰਜੁ ਪਾਵਾ ॥ ਜਿਸੁ ਕਾਰਣਿ ਹਉ ਸੀਗਾਰੁ ਸੀਗਾਰੀ; ਸੋ ਪਿਰੁ ਰਤਾ ਮੇਰਾ ਅਵਰਾ ॥ ਨਾਨਕ. ਧਨੁ ਧੰਨੁ ਧੰਨੁ ਸੋਹਾਗਣਿ; ਜਿਨਿ ਪਿਰੁ ਰਾਵਿਅੜਾ ਸਚੁ ਸਵਰਾ ॥੨॥ ਹਉ ਜਾਇ ਪੁਛਾ. ਸੋਹਾਗ ਸੁਹਾਗਣਿ; ਤੁਸੀ ਕਿਉ. ਪਿਰੁ ਪਾਇਅੜਾ ਪ੍ਰਭੁ ਮੇਰਾ ॥ ਮੈ ਊਪਰਿ ਨਦਰਿ ਕਰੀ ਪਿਰਿ ਸਾਚੈ; ਮੈ ਛੋਡਿਅੜਾ ਮੇਰਾ ਤੇਰਾ ॥ ਸਭੁ ਮਨੁ ਤਨੁ ਜੀਉ ਕਰਹੁ. ਹਰਿ ਪ੍ਰਭ ਕਾ; ਇਤੁ ਮਾਰਗਿ ਭੈਣੇ ਮਿਲੀਐ ॥ ਆਪਨੜਾ ਪ੍ਰਭੁ ਨਦਰਿ ਕਰਿ ਦੇਖੈ; ਨਾਨਕ. ਜੋਤਿ ਜੋਤੀ ਰਲੀਐ ॥੩॥ ਜੋ ਹਰਿ ਪ੍ਰਭ ਕਾ. ਮੈ ਦੇਇ ਸਨੇਹਾ; ਤਿਸੁ ਮਨੁ ਤਨੁ ਅਪਣਾ ਦੇਵਾ ॥ ਨਿਤ ਪਖਾ ਫੇਰੀ ਸੇਵ ਕਮਾਵਾ; ਤਿਸੁ ਆਗੈ ਪਾਣੀ ਢੋਵਾਂ ॥ ਨਿਤ ਨਿਤ ਸੇਵ ਕਰੀ ਹਰਿ ਜਨ ਕੀ; ਜੋ ਹਰਿ ਹਰਿ ਕਥਾ ਸੁਣਾਏ ॥
Источники и права