couponatlas.

Гуру Грантх Сахиб (гурмукхи): Анг 562

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਧਨੁ ਧੰਨੁ ਗੁਰੂ ਗੁਰ ਸਤਿਗੁਰੁ ਪੂਰਾ; ਨਾਨਕ. ਮਨਿ ਆਸ ਪੁਜਾਏ ॥੪॥ ਗੁਰੁ ਸਜਣੁ ਮੇਰਾ ਮੇਲਿ ਹਰੇ; ਜਿਤੁ ਮਿਲਿ ਹਰਿ ਨਾਮੁ ਧਿਆਵਾ ॥ ਗੁਰ ਸਤਿਗੁਰ ਪਾਸਹੁ. ਹਰਿ ਗੋਸਟਿ ਪੂਛਾਂ; ਕਰਿ ਸਾਂਝੀ. ਹਰਿ ਗੁਣ ਗਾਵਾਂ ॥ ਗੁਣ ਗਾਵਾ. ਨਿਤ ਨਿਤ ਸਦ ਹਰਿ ਕੇ; ਮਨੁ ਜੀਵੈ ਨਾਮੁ ਸੁਣਿ ਤੇਰਾ ॥ ਨਾਨਕ. ਜਿਤੁ ਵੇਲਾ ਵਿਸਰੈ, ਮੇਰਾ ਸੁਆਮੀ; ਤਿਤੁ ਵੇਲੈ. ਮਰਿ ਜਾਇ ਜੀਉ ਮੇਰਾ ॥੫॥ ਹਰਿ ਵੇਖਣ ਕਉ. ਸਭੁ ਕੋਈ ਲੋਚੈ; ਸੋ ਵੇਖੈ ਜਿਸੁ ਆਪਿ ਵਿਖਾਲੇ ॥ ਜਿਸ ਨੋ ਨਦਰਿ ਕਰੇ ਮੇਰਾ ਪਿਆਰਾ; ਸੋ ਹਰਿ ਹਰਿ ਸਦਾ ਸਮਾਲੇ ॥ ਸੋ ਹਰਿ ਹਰਿ ਨਾਮੁ ਸਦਾ ਸਦਾ ਸਮਾਲੇ; ਜਿਸੁ ਸਤਗੁਰੁ ਪੂਰਾ ਮੇਰਾ ਮਿਲਿਆ ॥ ਨਾਨਕ. ਹਰਿ ਜਨ ਹਰਿ. ਇਕੇ ਹੋਏ; ਹਰਿ ਜਪਿ. ਹਰਿ ਸੇਤੀ ਰਲਿਆ ॥੬॥੧॥੩॥ ਵਡਹੰਸੁ ਮਹਲਾ ੫ ਘਰੁ ੧ ॥ ੴ ਸਤਿਗੁਰ ਪ੍ਰਸਾਦਿ ॥ ਅਤਿ ਊਚਾ; ਤਾ ਕਾ ਦਰਬਾਰਾ ॥ ਅੰਤੁ ਨਾਹੀ ਕਿਛੁ; ਪਾਰਾਵਾਰਾ ॥ ਕੋਟਿ ਕੋਟਿ ਕੋਟਿ; ਲਖ ਧਾਵੈ ॥ ਇਕੁ ਤਿਲੁ; ਤਾ ਕਾ. ਮਹਲੁ ਨ ਪਾਵੈ ॥੧॥ ਸੁਹਾਵੀ ਕਉਣੁ ਸੁ ਵੇਲਾ; ਜਿਤੁ ਪ੍ਰਭ ਮੇਲਾ ॥੧॥ ਰਹਾਉ ॥ ਲਾਖ ਭਗਤ; ਜਾ ਕਉ ਆਰਾਧਹਿ ॥ ਲਾਖ ਤਪੀਸਰ; ਤਪੁ ਹੀ ਸਾਧਹਿ ॥ ਲਾਖ ਜੋਗੀਸਰ; ਕਰਤੇ ਜੋਗਾ ॥ ਲਾਖ ਭੋਗੀਸਰ; ਭੋਗਹਿ ਭੋਗਾ ॥੨॥ ਘਟਿ ਘਟਿ ਵਸਹਿ; ਜਾਣਹਿ ਥੋਰਾ ॥ ਹੈ ਕੋਈ ਸਾਜਣੁ; ਪਰਦਾ ਤੋਰਾ ॥ ਕਰਉ ਜਤਨ; ਜੇ ਹੋਇ ਮਿਹਰਵਾਨਾ ॥ ਤਾ ਕਉ ਦੇਈ; ਜੀਉ ਕੁਰਬਾਨਾ ॥੩॥ ਫਿਰਤ ਫਿਰਤ; ਸੰਤਨ ਪਹਿ ਆਇਆ ॥ ਦੂਖ ਭ੍ਰਮੁ ਹਮਾਰਾ; ਸਗਲ ਮਿਟਾਇਆ ॥ ਮਹਲਿ ਬੁਲਾਇਆ ਪ੍ਰਭ; ਅੰਮ੍ਰਿਤੁ ਭੂੰਚਾ ॥ ਕਹੁ ਨਾਨਕ; ਪ੍ਰਭੁ ਮੇਰਾ ਊਚਾ ॥੪॥੧॥ ਵਡਹੰਸੁ ਮਹਲਾ ੫ ॥ ਧਨੁ ਸੁ ਵੇਲਾ; ਜਿਤੁ ਦਰਸਨੁ ਕਰਣਾ ॥ ਹਉ ਬਲਿਹਾਰੀ; ਸਤਿਗੁਰ ਚਰਣਾ ॥੧॥ ਜੀਅ ਕੇ ਦਾਤੇ; ਪ੍ਰੀਤਮ ਪ੍ਰਭ ਮੇਰੇ ॥ ਮਨੁ ਜੀਵੈ; ਪ੍ਰਭ ਨਾਮੁ ਚਿਤੇਰੇ ॥੧॥ ਰਹਾਉ ॥ ਸਚੁ ਮੰਤ੍ਰੁ ਤੁਮਾਰਾ; ਅੰਮ੍ਰਿਤ ਬਾਣੀ ॥ ਸੀਤਲ ਪੁਰਖ; ਦ੍ਰਿਸਟਿ ਸੁਜਾਣੀ ॥੨॥ ਸਚੁ ਹੁਕਮੁ ਤੁਮਾਰਾ; ਤਖਤਿ ਨਿਵਾਸੀ ॥ ਆਇ ਨ ਜਾਵੈ; ਮੇਰਾ ਪ੍ਰਭੁ ਅਬਿਨਾਸੀ ॥੩॥ ਤੁਮ ਮਿਹਰਵਾਨ; ਦਾਸ ਹਮ ਦੀਨਾ ॥ ਨਾਨਕ ਸਾਹਿਬੁ ਭਰਪੁਰਿ ਲੀਣਾ ॥੪॥੨॥ ਵਡਹੰਸੁ ਮਹਲਾ ੫ ॥ ਤੂ ਬੇਅੰਤੁ; ਕੋ ਵਿਰਲਾ ਜਾਣੈ ॥ ਗੁਰ ਪ੍ਰਸਾਦਿ; ਕੋ ਸਬਦਿ ਪਛਾਣੈ ॥੧॥ ਸੇਵਕ ਕੀ; ਅਰਦਾਸਿ ਪਿਆਰੇ ॥
Источники и права