couponatlas.

Гуру Грантх Сахиб (гурмукхи): Анг 564

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਤੁਧੁ ਆਪੇ ਕਾਰਣੁ; ਆਪੇ ਕਰਣਾ ॥ ਹੁਕਮੇ ਜੰਮਣੁ; ਹੁਕਮੇ ਮਰਣਾ ॥੨॥ ਨਾਮੁ ਤੇਰਾ. ਮਨ ਤਨ ਆਧਾਰੀ ॥ ਨਾਨਕ ਦਾਸੁ. ਬਖਸੀਸ ਤੁਮਾਰੀ ॥੩॥੮॥ ਵਡਹੰਸੁ ਮਹਲਾ ੫ ਘਰੁ ੨ ॥ ੴ ਸਤਿਗੁਰ ਪ੍ਰਸਾਦਿ ॥ ਮੇਰੈ ਅੰਤਰਿ ਲੋਚਾ. ਮਿਲਣ ਕੀ ਪਿਆਰੇ; ਹਉ ਕਿਉ ਪਾਈ. ਗੁਰ ਪੂਰੇ ॥ ਜੇ ਸਉ ਖੇਲ. ਖੇਲਾਈਐ ਬਾਲਕੁ; ਰਹਿ ਨ ਸਕੈ. ਬਿਨੁ ਖੀਰੇ ॥ ਮੇਰੈ ਅੰਤਰਿ ਭੁਖ. ਨ ਉਤਰੈ ਅੰਮਾਲੀ; ਜੇ. ਸਉ ਭੋਜਨ, ਮੈ ਨੀਰੇ ॥ ਮੇਰੈ ਮਨਿ ਤਨਿ ਪ੍ਰੇਮੁ ਪਿਰੰਮ ਕਾ; ਬਿਨੁ ਦਰਸਨ. ਕਿਉ ਮਨੁ ਧੀਰੇ ॥੧॥ ਸੁਣਿ ਸਜਣ ਮੇਰੇ ਪ੍ਰੀਤਮ ਭਾਈ; ਮੈ ਮੇਲਿਹੁ ਮਿਤ੍ਰੁ ਸੁਖਦਾਤਾ ॥ ਓਹੁ ਜੀਅ ਕੀ ਮੇਰੀ ਸਭ ਬੇਦਨ ਜਾਣੈ; ਨਿਤ ਸੁਣਾਵੈ ਹਰਿ ਕੀਆ ਬਾਤਾ ॥ ਹਉ ਇਕੁ ਖਿਨੁ ਤਿਸੁ ਬਿਨੁ, ਰਹਿ ਨ ਸਕਾ; ਜਿਉ ਚਾਤ੍ਰਿਕੁ ਜਲ ਕਉ ਬਿਲਲਾਤਾ ॥ ਹਉ ਕਿਆ ਗੁਣ ਤੇਰੇ ਸਾਰਿ ਸਮਾਲੀ; ਮੈ ਨਿਰਗੁਣ ਕਉ. ਰਖਿ ਲੇਤਾ ॥੨॥ ਹਉ ਭਈ ਉਡੀਣੀ. ਕੰਤ ਕਉ, ਅੰਮਾਲੀ; ਸੋ ਪਿਰੁ. ਕਦਿ ਨੈਣੀ ਦੇਖਾ ॥ ਸਭਿ ਰਸ ਭੋਗਣ ਵਿਸਰੇ; ਬਿਨੁ ਪਿਰ. ਕਿਤੈ ਨ ਲੇਖਾ ॥ ਇਹੁ ਕਾਪੜੁ. ਤਨਿ ਨ ਸੁਖਾਵਈ; ਕਰਿ ਨ ਸਕਉ. ਹਉ ਵੇਸਾ ॥ ਜਿਨੀ ਸਖੀ ਲਾਲੁ ਰਾਵਿਆ ਪਿਆਰਾ; ਤਿਨ ਆਗੈ ਹਮ ਆਦੇਸਾ ॥੩॥ ਮੈ ਸਭਿ ਸੀਗਾਰ ਬਣਾਇਆ, ਅੰਮਾਲੀ; ਬਿਨੁ ਪਿਰ. ਕਾਮਿ ਨ ਆਏ ॥ ਜਾ ਸਹਿ ਬਾਤ. ਨ ਪੁਛੀਆ, ਅੰਮਾਲੀ; ਤਾ ਬਿਰਥਾ ਜੋਬਨੁ ਸਭੁ ਜਾਏ ॥ ਧਨੁ ਧਨੁ ਤੇ ਸੋਹਾਗਣੀ, ਅੰਮਾਲੀ; ਜਿਨ ਸਹੁ ਰਹਿਆ ਸਮਾਏ ॥ ਹਉ ਵਾਰਿਆ ਤਿਨ ਸੋਹਾਗਣੀ, ਅੰਮਾਲੀ; ਤਿਨ ਕੇ ਧੋਵਾ ਸਦ ਪਾਏ ॥੪॥ ਜਿਚਰੁ. ਦੂਜਾ ਭਰਮੁ ਸਾ ਅੰਮਾਲੀ; ਤਿਚਰੁ. ਮੈ ਜਾਣਿਆ ਪ੍ਰਭੁ ਦੂਰੇ ॥ ਜਾ ਮਿਲਿਆ ਪੂਰਾ ਸਤਿਗੁਰੂ, ਅੰਮਾਲੀ; ਤਾ ਆਸਾ ਮਨਸਾ ਸਭ ਪੂਰੇ ॥ ਮੈ ਸਰਬ ਸੁਖਾ ਸੁਖ ਪਾਇਆ, ਅੰਮਾਲੀ; ਪਿਰੁ ਸਰਬ ਰਹਿਆ ਭਰਪੂਰੇ ॥ ਜਨ ਨਾਨਕ. ਹਰਿ ਰੰਗੁ ਮਾਣਿਆ, ਅੰਮਾਲੀ; ਗੁਰ ਸਤਿਗੁਰ ਕੈ ਲਗਿ ਪੈਰੇ ॥੫॥੧॥੯॥ ਵਡਹੰਸੁ ਮਹਲਾ ੩ ਅਸਟਪਦੀਆ ॥ ੴ ਸਤਿਗੁਰ ਪ੍ਰਸਾਦਿ ॥ ਸਚੀ ਬਾਣੀ ਸਚੁ ਧੁਨਿ; ਸਚੁ ਸਬਦੁ ਵੀਚਾਰਾ ॥ ਅਨਦਿਨੁ ਸਚੁ ਸਲਾਹਣਾ; ਧਨੁ ਧਨੁ ਵਡਭਾਗ ਹਮਾਰਾ ॥੧॥ ਮਨ ਮੇਰੇ; ਸਾਚੇ ਨਾਮ ਵਿਟਹੁ. ਬਲਿ ਜਾਉ ॥ ਦਾਸਨਿ ਦਾਸਾ ਹੋਇ ਰਹਹਿ; ਤਾ ਪਾਵਹਿ. ਸਚਾ ਨਾਉ ॥੧॥ ਰਹਾਉ ॥
Источники и права