couponatlas.

Гуру Грантх Сахиб (гурмукхи): Анг 565

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਜਿਹਵਾ ਸਚੀ ਸਚਿ ਰਤੀ; ਤਨੁ ਮਨੁ ਸਚਾ ਹੋਇ ॥ ਬਿਨੁ ਸਾਚੇ. ਹੋਰੁ ਸਾਲਾਹਣਾ; ਜਾਸਹਿ. ਜਨਮੁ ਸਭੁ ਖੋਇ ॥੨॥ ਸਚੁ ਖੇਤੀ ਸਚੁ ਬੀਜਣਾ; ਸਾਚਾ ਵਾਪਾਰਾ ॥ ਅਨਦਿਨੁ ਲਾਹਾ ਸਚੁ ਨਾਮੁ ਧਨੁ; ਭਗਤਿ ਭਰੇ ਭੰਡਾਰਾ ॥੩॥ ਸਚੁ ਖਾਣਾ ਸਚੁ ਪੈਨਣਾ; ਸਚੁ ਟੇਕ ਹਰਿ ਨਾਉ ॥ ਜਿਸ ਨੋ ਬਖਸੇ ਤਿਸੁ ਮਿਲੈ; ਮਹਲੀ ਪਾਏ ਥਾਉ ॥੪॥ ਆਵਹਿ ਸਚੇ ਜਾਵਹਿ ਸਚੇ; ਫਿਰਿ ਜੂਨੀ. ਮੂਲਿ ਨ ਪਾਹਿ ॥ ਗੁਰਮੁਖਿ. ਦਰਿ ਸਾਚੈ ਸਚਿਆਰ ਹਹਿ; ਸਾਚੇ ਮਾਹਿ ਸਮਾਹਿ ॥੫॥ ਅੰਤਰੁ ਸਚਾ ਮਨੁ ਸਚਾ; ਸਚੀ ਸਿਫਤਿ ਸਨਾਇ ॥ ਸਚੈ ਥਾਨਿ ਸਚੁ ਸਾਲਾਹਣਾ; ਸਤਿਗੁਰ ਬਲਿਹਾਰੈ ਜਾਉ ॥੬॥ ਸਚੁ ਵੇਲਾ ਮੂਰਤੁ ਸਚੁ; ਜਿਤੁ ਸਚੇ ਨਾਲਿ ਪਿਆਰੁ ॥ ਸਚੁ ਵੇਖਣਾ ਸਚੁ ਬੋਲਣਾ; ਸਚਾ ਸਭੁ ਆਕਾਰੁ ॥੭॥ ਨਾਨਕ. ਸਚੈ ਮੇਲੇ ਤਾ ਮਿਲੇ; ਆਪੇ ਲਏ ਮਿਲਾਇ ॥ ਜਿਉ ਭਾਵੈ ਤਿਉ ਰਖਸੀ; ਆਪੇ ਕਰੇ ਰਜਾਇ ॥੮॥੧॥ ਵਡਹੰਸੁ ਮਹਲਾ ੩ ॥ ਮਨੂਆ. ਦਹ ਦਿਸ ਧਾਵਦਾ; ਓਹੁ ਕੈਸੇ ਹਰਿ ਗੁਣ ਗਾਵੈ ॥ ਇੰਦ੍ਰੀ ਵਿਆਪਿ ਰਹੀ ਅਧਿਕਾਈ; ਕਾਮੁ ਕ੍ਰੋਧੁ ਨਿਤ ਸੰਤਾਵੈ ॥੧॥ ਵਾਹੁ ਵਾਹੁ; ਸਹਜੇ ਗੁਣ ਰਵੀਜੈ ॥ ਰਾਮ ਨਾਮੁ ਇਸੁ ਜੁਗ ਮਹਿ ਦੁਲਭੁ ਹੈ; ਗੁਰਮਤਿ ਹਰਿ ਰਸੁ ਪੀਜੈ ॥੧॥ ਰਹਾਉ ॥ ਸਬਦੁ ਚੀਨਿ ਮਨੁ ਨਿਰਮਲੁ ਹੋਵੈ; ਤਾ ਹਰਿ ਕੇ ਗੁਣ ਗਾਵੈ ॥ ਗੁਰਮਤੀ ਆਪੈ ਆਪੁ ਪਛਾਣੈ; ਤਾ ਨਿਜ ਘਰਿ ਵਾਸਾ ਪਾਵੈ ॥੨॥ ਏ ਮਨ ਮੇਰੇ. ਸਦਾ ਰੰਗਿ ਰਾਤੇ; ਸਦਾ ਹਰਿ ਕੇ ਗੁਣ ਗਾਉ ॥ ਹਰਿ ਨਿਰਮਲੁ ਸਦਾ ਸੁਖਦਾਤਾ; ਮਨਿ ਚਿੰਦਿਆ ਫਲੁ ਪਾਉ ॥੩॥ ਹਮ ਨੀਚ ਸੇ. ਊਤਮ ਭਏ; ਹਰਿ ਕੀ ਸਰਣਾਈ ॥ ਪਾਥਰੁ ਡੁਬਦਾ. ਕਾਢਿ ਲੀਆ; ਸਾਚੀ ਵਡਿਆਈ ॥੪॥ ਬਿਖੁ ਸੇ. ਅੰਮ੍ਰਿਤ ਭਏ; ਗੁਰਮਤਿ ਬੁਧਿ ਪਾਈ ॥ ਅਕਹੁ ਪਰਮਲ ਭਏ; ਅੰਤਰਿ ਵਾਸਨਾ ਵਸਾਈ ॥੫॥ ਮਾਣਸ ਜਨਮੁ ਦੁਲੰਭੁ ਹੈ; ਜਗ ਮਹਿ ਖਟਿਆ ਆਇ ॥ ਪੂਰੈ ਭਾਗਿ ਸਤਿਗੁਰੁ ਮਿਲੈ; ਹਰਿ ਨਾਮੁ ਧਿਆਇ ॥੬॥ ਮਨਮੁਖ ਭੂਲੇ ਬਿਖੁ ਲਗੇ; ਅਹਿਲਾ ਜਨਮੁ ਗਵਾਇਆ ॥ ਹਰਿ ਕਾ ਨਾਮੁ ਸਦਾ ਸੁਖ ਸਾਗਰੁ; ਸਾਚਾ ਸਬਦੁ. ਨ ਭਾਇਆ ॥੭॥ ਮੁਖਹੁ ਹਰਿ ਹਰਿ ਸਭੁ ਕੋ ਕਰੈ; ਵਿਰਲੈ ਹਿਰਦੈ ਵਸਾਇਆ ॥ ਨਾਨਕ. ਜਿਨ ਕੈ ਹਿਰਦੈ ਵਸਿਆ; ਮੋਖ ਮੁਕਤਿ ਤਿਨੑ ਪਾਇਆ ॥੮॥੨॥ ਵਡਹੰਸੁ ਮਹਲਾ ੧ ਛੰਤ ॥ ੴ ਸਤਿਗੁਰ ਪ੍ਰਸਾਦਿ ॥ ਕਾਇਆ ਕੂੜਿ ਵਿਗਾੜਿ; ਕਾਹੇ ਨਾਈਐ ॥ ਨਾਤਾ ਸੋ ਪਰਵਾਣੁ; ਸਚੁ ਕਮਾਈਐ ॥ ਜਬ ਸਾਚ ਅੰਦਰਿ. ਹੋਇ ਸਾਚਾ; ਤਾਮਿ. ਸਾਚਾ ਪਾਈਐ ॥
Источники и права